ਧਰਮ ਪਰਿਵਰਤਨ ਖ਼ਿਲਾਫ਼ ਬਿੱਲ ਰੱਦ ਹੋਣ ਮਗਰੋਂ ਹੁਣ ਤੱਕ 38 ਗੈਰ-ਮੁਸਲਿਮ ਕੁੜੀਆਂ ਆਈਆਂ ਸਾਹਮਣੇ

Saturday, Nov 27, 2021 - 02:14 PM (IST)

ਧਰਮ ਪਰਿਵਰਤਨ ਖ਼ਿਲਾਫ਼ ਬਿੱਲ ਰੱਦ ਹੋਣ ਮਗਰੋਂ ਹੁਣ ਤੱਕ 38 ਗੈਰ-ਮੁਸਲਿਮ ਕੁੜੀਆਂ ਆਈਆਂ ਸਾਹਮਣੇ

ਗੁਰਦਾਸਪੁਰ/ਪਾਕਿਸਤਾਨ (ਜ.ਬ.) : ਪਾਕਿਸਤਾਨ ਸਰਕਾਰ ਵੱਲੋਂ ਕੱਟੜਪੰਥੀਆਂ ਦੇ ਦਬਾਅ ਹੇਠ ਜ਼ਬਰੀ ਧਰਮ ਪਰਿਵਰਤਨ ਬਿੱਲ ਪਾਸ ਕਰਨ ਤੋਂ ਸਾਫ਼ ਇਨਕਾਰ ਕਰਨ ਮਗਰੋਂ ਪਾਕਿਸਤਾਨ ਵਿਚ ਧਰਮ ਪਰਿਵਰਤਨ ਦੇ 38 ਮਾਮਲੇ ਸਾਹਮਣੇ ਆਏ ਹਨ, ਜੋ ਕਿ ਪਾਕਿਸਤਾਨ ’ਚ ਰਹਿ ਰਹੇ ਗੈਰ-ਮੁਸਲਿਮ ਲੋਕਾਂ ਲਈ ਚਿੰਤਾ ਦਾ ਵਿਸ਼ਾ ਹੈ। ਸਰਹੱਦ ਪਾਰ ਸੂਤਰਾਂ ਅਨੁਸਾਰ ਪਾਕਿਸਤਾਨ ਦੀ ਸੰਸਦੀ ਕਮੇਟੀ ਨੇ ਅਕਤੂਬਰ ’ਚ ਪਾਕਿਸਤਾਨ ਵਿਚ ਗੈਰ-ਮੁਸਲਿਮ ਭਾਈਚਾਰੇ ਨਾਲ ਸਬੰਧਿਤ ਮੈਂਬਰਾਂ ਦੇ ਵਿਰੋਧ ਦੇ ਬਾਵਜੂਦ ਇਸ ਕਾਨੂੰਨ ਨੂੰ ਪਾਸ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ।

ਜਦੋਂ ਕਿ ਪਾਕਿਸਤਾਨ ’ਚ ਗੈਰ-ਮੁਸਲਿਮ ਕੁੜੀਆਂ ਨੂੰ ਅਗਵਾ ਕਰਕੇ ਧਰਮ ਪਰਿਵਰਤਨ ਕਰ ਕੇ ਅਗਵਾ ਕਰਨ ਵਾਲਿਆਂ ਨਾਲ ਵਿਆਹ ਕਰਵਾਉਣਾ ਆਮ ਗੱਲ ਹੈ। ਹਿੰਦੂ, ਈਸਾਈ, ਸਿੱਖ ਭਾਈਚਾਰੇ ਦੀਆਂ ਕੁੜੀਆਂ ਨੂੰ ਅਗਵਾ ਕਰਨ ਦੀਆਂ ਘਟਨਾਵਾਂ ’ਚ ਵਾਧਾ ਹੋਣ ਕਾਰਨ ਇਸ ਬਿੱਲ ਨੂੰ ਪਾਸ ਕਰਨ ਦੀ ਮੰਗ ਕੀਤੀ ਗਈ ਸੀ, ਜਿਸ ਨੂੰ ਕੱਟੜਪੰਥੀਆਂ ਦੇ ਦਬਾਅ ਹੇਠ ਪਾਕਿਸਤਾਨ ਸਰਕਾਰ ਨੇ ਰੱਦ ਕਰ ਦਿੱਤਾ ਸੀ। ਇਹੀ ਕਾਰਨ ਹੈ ਕਿ ਇਸ ਸਾਲ ਪਾਕਿਸਤਾਨ ਵਿੱਚ 38 ਗੈਰ-ਮੁਸਲਿਮ ਕੁੜੀਆਂ ਨੂੰ ਅਗਵਾ ਕਰਕੇ ਜ਼ਬਰੀ ਧਰਮ ਪਰਿਵਰਤਨ ਕੀਤਾ ਗਿਆ।


author

Babita

Content Editor

Related News