‘ਜ਼ਿਲ੍ਹੇ ਦੇ ਸਾਰੇ ਅਧਿਆਪਕਾਂ ਤੇ ਨਾਨ-ਟੀਚਿੰਗ ਸਟਾਫ ਦਾ ਕੀਤਾ ਜਾਵੇਗਾ ਜਲਦ ਟੀਕਾਕਰਨ’

Thursday, Aug 19, 2021 - 11:41 AM (IST)

ਲੁਧਿਆਣਾ (ਜ.ਬ.) : ‘ਜ਼ਿਲ੍ਹੇ  ਦੇ ਸਾਰੇ ਸਰਕਾਰੀ ਅਧਿਆਪਕਾਂ ਨੂੰ ਟੀਕਾ ਲਗਾਉਣ ਦੇ ਮੱਦੇਨਜ਼ਰ, ਲੁਧਿਆਣਾ ਪ੍ਰਸ਼ਾਸਨ ਨੇ ਅਧਿਆਪਕਾਂ ਲਈ ਸਮਰਪਿਤ ਟੀਕਾਕਰਨ ਕੈਂਪ ਲਗਾਏ ਹਨ। ਪਹਿਲੇ ਕੈਂਪ ਦਾ ਉਦਘਾਟਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ-ਕਮ-ਨੋਡਲ ਅਫਸਰ ਟੀਕਾਕਰਨ ਡਾ. ਨਾਇਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਪ੍ਰਾਇਮਰੀ ਸਕੂਲਾਂ ਦੇ ਸਾਰੇ 3512 ਅਧਿਆਪਕਾਂ ਅਤੇ 1065 ਨਾਨ-ਟੀਚਿੰਗ ਸਟਾਫ ਦਾ ਜਲਦ ਹੀ ਟੀਕਾਕਰਨ ਕੀਤਾ ਜਾਵੇਗਾ। ਨੋਡਲ ਅਫਸਰ ਨੇ ਅੱਗੇ ਸਾਰੇ ਸਰਕਾਰੀ ਅਧਿਆਪਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕੈਂਪ ’ਚ ਵੱਡੀ ਗਿਣਤੀ ਵਿਚ ਹਿੱਸਾ ਲੈਣ ਤਾਂ ਜੋ ਸਰਕਾਰੀ ਸਕੂਲਾਂ ’ਚ ਸਾਰੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਨੂੰ ਟੀਕਾਕਰਨ ਦਾ ਟੀਚਾ ਪ੍ਰਾਪਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਟੀਕਾਕਰਨ ਪੂਰਾ ਕੀਤੇ ਬਗੈਰ ਕਲਾਸ ’ਚ ਆਉਣ ਦੀ ਆਗਿਆ ਨਹੀਂ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਅਜਿਹੇ ਹੋਰ ਕੈਂਪ ਆਯੋਜਿਤ ਕੀਤੇ ਜਾਣਗੇ ਤਾਂ ਜੋ ਸਕੂਲ ਸਟਾਫ ਨੂੰ ਉਨ੍ਹਾਂ ਦੇ ਕਾਰਜ ਸਥਾਨ ਨੇੜੇ ਦੀ ਸਹੂਲਤ ਦਿੱਤੀ ਜਾ ਸਕੇ। ਇਸ ਮੌਕੇ ਡੀ. ਈ. ਓ ਪ੍ਰਾਇਮਰੀ ਜਸਵਿੰਦਰ ਕੌਰ, ਡਿਪਟੀ ਡੀ. ਈ. ਓ ਕੁਲਦੀਪ ਅਤੇ ਹੋਰ ਹਾਜ਼ਰ ਸਨ।

ਇਹ ਵੀ ਪੜ੍ਹੋ : ਸਕੂਲਾਂ ਦੇ ਨਾਲ-ਨਾਲ ਵੱਡੇ ਪੱਧਰ ’ਤੇ ਸੈਂਪਲਿੰਗ ਦੇ ਨਿਰਦੇਸ਼

ਕੋਵਿਡ ਪ੍ਰਤੀ ਅਵੇਸਲਾਪਣ ਦੇ ਸਕਦੈ ਤੀਜੀ ਲਹਿਰ ਨੂੰ ਸੱਦਾ : ਡੀ. ਸੀ.
ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ’ਚ ਲਗਭਗ 17.58 ਲੱਖ ਲੋਕਾਂ ਦਾ ਟੀਕਾਕਰਨ ਕੀਤਾ ਗਿਆ ਹੈ ਅਤੇ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਲੁਧਿਆਣਾ ਦੇ ਵੱਖ-ਵੱਖ ਖੇਤਰਾਂ ’ਚ ਵੈਕਸੀਨੇਸ਼ਨ ਕੈਂਪ ਲਗਾਉਣ ਦੀ ਰਣਨੀਤੀ ਉਲੀਕੀ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਦੀ ਕਵਰੇਜ਼ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਬਹੁਤ ਜਲਦ, ਜ਼ਿਲਾ 20 ਲੱਖ ਦਾ ਅੰਕੜਾ ਪਾਰ ਕਰ ਜਾਵੇਗਾ ਅਤੇ ਜਿਸ ਦਾ ਸਾਰਾ ਸਿਹਰਾ ਸਿਹਤ ਟੀਮਾਂ, ਡਾਕਟਰਾਂ, ਪੈਰਾ-ਮੈਡੀਕਲ ਅਤੇ ਲੁਧਿਆਣਾ ਦੇ ਲੋਕਾਂ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵੈਕਸੀਨ ਕੇਂਦਰ ਸਰਕਾਰ ਵੱਲੋਂ ਸਪਲਾਈ ਕੀਤੀ ਜਾ ਰਹੀ ਹੈ ਅਤੇ ਜਦੋਂ ਵੀ ਇਹ ਆਉਂਦੀ ਹੈ, ਲੋਕਾਂ ਨੂੰ ਬਿਨਾਂ ਦੇਰ ਕੀਤੇ ਇਸ ਨੂੰ ਲਗਵਾਉਣਾ ਚਾਹੀਦਾ ਹੈ ਅਤੇ ਲੋਕਾਂ ਨੂੰ ਕੋਵਿਡ-19 ਪ੍ਰੋਟੋਕਾਲ ਦੀ ਪਾਲਣਾ ਕਰਦੇ ਰਹਿਣ ਨੂੰ ਵੀ ਕਿਹਾ, ਜਿਸ ’ਚ ਮਾਸਕ ਪਹਿਨਣਾ, ਸਮਾਜਕ ਦੂਰੀ ਬਣਾਈ ਰੱਖਣਾ ਅਤੇ ਹੱਥਾਂ ਦੀ ਸਫਾਈ ਸ਼ਾਮਲ ਹੈ।

ਇਹ ਵੀ ਪੜ੍ਹੋ : ਅਸ਼ਵਨੀ ਸ਼ਰਮਾ ਨੇ ਕੇਂਦਰ ਨੂੰ ਪੱਤਰ ਲਿਖ ਕੇ ਅਫਗਾਨਿਸਤਾਨ ਤੋਂ ਹਿੰਦੂ-ਸਿੱਖਾਂ ਨੂੰ ਕੱਢਣ ਦੀ ਕੀਤੀ ਅਪੀਲ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


Anuradha

Content Editor

Related News