ਪਹਿਲੇ ਦਿਨ ਕਿਸੇ ਵੀ ਉਮੀਦਵਾਰ ਨੇ ਨਹੀਂ ਦਾਖਲ ਕੀਤੇ ਨਾਮਜ਼ਦਗੀ ਪੱਤਰ

01/30/2021 8:22:02 PM

ਜਲਾਲਾਬਾਦ, (ਸੇਤੀਆ)- ਨਗਰ ਕੌਂਸਲ ਚੋਣਾਂ ਨੂੰ ਲੈ ਕੇ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਪਹਿਲੇ ਦਿਨ ਐੱਸ.ਡੀ.ਐੱਮ ਕਮ ਰਿਟਰਨਿੰਗ ਅਧਿਕਾਰੀ ਕੋਲ ਕਿਸੇ ਵੀ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਨਹੀ ਕੀਤੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ ਸੂਬਾ ਸਿੰਘ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਿਦਾਇਤਾਂ ਮੁਤਾਬਕ 30 ਜਨਵਰੀ ਤੋਂ ਨਾਮਜ਼ਦਗੀ ਪੱਤਰ ਲਏ ਜਾਣੇ ਸਨ ਪਰ ਅੱਜ ਪਹਿਲੇ ਦਿਨ ਕਿਸੇ ਵੀ ਪਾਰਟੀ ਜਾਂ ਆਜ਼ਾਦ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ।


Bharat Thapa

Content Editor

Related News