High Alert ਮਗਰੋਂ ਬਠਿੰਡਾ ''ਚ ਅੱਜ ਆਮ ਵਰਗੇ ਹਾਲਾਤ, ਲੋਕਾਂ ਨੇ ਲਿਆ ਸੁੱਖ ਦਾ ਸਾਹ
Sunday, May 11, 2025 - 12:36 PM (IST)

ਬਠਿੰਡਾ (ਵਿਜੈ ਵਰਮਾ) : ਸ਼ਨੀਵਾਰ ਸ਼ਾਮ ਨੂੰ 5 ਵਜੇ ਤੋਂ ਬਾਅਦ ਜਦੋਂ ਜੰਗਬੰਦੀ ਦਾ ਐਲਾਨ ਹੋਇਆ ਤਾਂ ਲੋਕਾਂ ਨੇ ਥੋੜ੍ਹੀ ਰਾਹਤ ਮਹਿਸੂਸ ਕੀਤੀ ਪਰ ਸਿਰਫ਼ 3 ਘੰਟਿਆਂ ਬਾਅਦ ਪਾਕਿਸਤਾਨ ਵੱਲੋਂ ਅਚਾਨਕ ਹਮਲਾ ਹੋਣ ਕਾਰਨ ਸਾਰੇ ਇਲਾਕੇ ਦੀ ਸਥਿਤੀ ਬਹੁਤ ਨਾਜ਼ੁਕ ਹੋ ਗਈ। ਹਾਲਾਤ ਦੀ ਗੰਭੀਰਤਾ ਨੂੰ ਦੇਖਦਿਆਂ ਪ੍ਰਸ਼ਾਸਨ ਨੂੰ ਤੁਰੰਤ ਬਲੈਕਆਊਟ ਦਾ ਐਲਾਨ ਕਰਨਾ ਪਿਆ। ਇਸ ਕਾਰਨ ਸ਼ਹਿਰ 'ਚ ਕੁੱਝ ਸਮੇਂ ਲਈ ਦਹਿਸ਼ਤ ਦਾ ਮਾਹੌਲ ਬਣ ਗਿਆ।
ਇਹ ਵੀ ਪੜ੍ਹੋ : ਪੰਜਾਬੀਆਂ ਲਈ ਵੱਡੀ ਖ਼ਬਰ, ਸਿਰਫ 500 ਰੁਪਿਆ ਬਣਾ ਦੇਵੇਗਾ ਕਰੋੜਪਤੀ!
ਪਾਕਿਸਤਾਨੀ ਹਮਲੇ ਦੀ ਸੂਚਨਾ ਮਿਲਦਿਆਂ ਹੀ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਅਤੇ ਬਠਿੰਡਾ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ। ਸਾਰੀ ਰਾਤ ਫ਼ੌਜ ਅਤੇ ਪ੍ਰਸ਼ਾਸਨ ਦੀ ਨਿਗਰਾਨੀ ਹੇਠ ਸ਼ਹਿਰ ਰਿਹਾ। ਹਾਲਾਂਕਿ ਰਾਹਤ ਦੀ ਗੱਲ ਇਹ ਰਹੀ ਕਿ ਰਾਤ ਭਰ ਕਿਸੇ ਵੀ ਸਾਇਰਨ ਦੀ ਆਵਾਜ਼ ਜਾਂ ਬੰਬ ਧਮਾਕਿਆਂ ਦੀ ਪੁਸ਼ਟੀ ਨਹੀਂ ਹੋਈ, ਜਿਸ ਨਾਲ ਲੋਕਾਂ ਦੀ ਚਿੰਤਾ ਕੁੱਝ ਹੱਦ ਤੱਕ ਘੱਟ ਹੋਈ। ਸਵੇਰ ਹੋਣ ਤੱਕ ਹਾਲਾਤ ਆਮ ਹੋ ਗਏ। ਬਾਜ਼ਾਰ ਮੁੜ ਖੁੱਲ੍ਹ ਗਏ, ਵਪਾਰਕ ਸਰਗਰਮੀਆਂ ਸ਼ੁਰੂ ਹੋ ਗਈਆਂ ਅਤੇ ਲੋਕਾਂ ਦੀ ਆਵਾਜਾਈ ਆਮ ਤੌਰ 'ਤੇ ਚੱਲਣ ਲੱਗ ਪਈ।
ਇਹ ਵੀ ਪੜ੍ਹੋ : ਚੰਡੀਗੜ੍ਹ-ਮੋਹਾਲੀ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ, ਵਾਪਸ ਲਏ ਗਏ ਸਾਰੇ ਹੁਕਮ
ਕਿਸੇ ਵੀ ਕਿਸਮ ਦੀ ਘਬਰਾਹਟ ਜਾਂ ਹਫੜਾ-ਦਫੜੀ ਵਾਲਾ ਮਾਹੌਲ ਨਹੀਂ ਦੇਖਿਆ ਗਿਆ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਅਤੇ ਫ਼ੌਜ ਦੀ ਫੁਰਤੀ ਕਾਰਨ ਹਾਲਾਤ ਕੰਟਰੋਲ 'ਚ ਹਨ ਅਤੇ ਉਨ੍ਹਾਂ ਨੂੰ ਪੂਰੀ ਸੁਰੱਖਿਆ ਦਾ ਭਰੋਸਾ ਹੈ। ਪ੍ਰਸ਼ਾਸਨ ਵੱਲੋਂ ਹਾਲੇ ਤੱਕ ਕਿਸੇ ਤਰ੍ਹਾਂ ਦੇ ਜਾਨ ਜਾਂ ਮਾਲ ਦੇ ਨੁਕਸਾਨ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਪਰ ਹਾਲਾਤ 'ਤੇ ਨਿਗਾਹ ਰੱਖੀ ਜਾ ਰਹੀ ਹੈ। ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਅਫ਼ਵਾਹਾਂ 'ਤੇ ਧਿਆਨ ਨਾ ਦੇਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਨਜ਼ਦੀਕੀ ਪੁਲਸ ਥਾਣੇ ਨੂੰ ਸੂਚਨਾ ਦੇਣ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8