ਅਣਪਛਾਤੇ ਵਾਹਨ ਦੀ ਲਪੇਟ ''ਚ ਆਉਣ ਨਾਲ ਬਜ਼ੁਰਗ ਜ਼ਖਮੀ
Friday, Sep 08, 2017 - 06:23 PM (IST)
ਬਟਾਲਾ (ਸੈਂਡੀ) - ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਬਜ਼ੁਰਗ ਵਿਅਕਤੀ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਅਨੁਸਾਰ ਗੁਰਮੀਤ ਸਿੰਘ ਪੁੱਤਰ ਮੱਸਾ ਸਿੰਘ ਵਾਸੀ ਫਰਦੂਲਾਚੱਕ ਜੋ ਆਪਣੀ ਮੋਪਡ 'ਤੇ ਸਵਾਰ ਹੋ ਕੇ ਜਾ ਰਿਹਾ ਸੀ ਕਿ ਨੌਸ਼ਹਿਰਾ ਮੱਝਾ ਸਿੰਘ ਦੇ ਨਜ਼ਦੀਕ ਅਣਪਛਾਤੇ ਵਾਹਨ ਨੇ ਇਸ ਨੂੰ ਆਪਣੀ ਲਪੇਟ 'ਚ ਲੈ ਲਿਆ, ਜਿਸ ਨਾਲ ਇਹ ਜ਼ਖਮੀ ਹੋ ਗਿਆ। ਉਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ।
