'ਸੰਤੁਸ਼ਟੀਜਨਕ ਨਹੀਂ ਕੇਂਦਰ ਸਰਕਾਰ ਦਾ ਬਜਟ' : MP ਹਰਸਿਮਰਤ ਕੌਰ ਬਾਦਲ

Sunday, Feb 01, 2026 - 03:49 PM (IST)

'ਸੰਤੁਸ਼ਟੀਜਨਕ ਨਹੀਂ ਕੇਂਦਰ ਸਰਕਾਰ ਦਾ ਬਜਟ' : MP ਹਰਸਿਮਰਤ ਕੌਰ ਬਾਦਲ

ਬਠਿੰਡਾ- ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਬਜਟ 2026 ਬਾਰੇ ਟਿੱਪਣੀ ਕਰਦਿਆਂ ਕਿਹਾ ਕਿ ਇਹ ਨੌਵੀਂ ਵਾਰ ਹੈ ਜਦੋਂ ਦੇਸ਼ ਦੀ ਕਿਸੇ ਮਹਿਲਾ ਵਿੱਤ ਮੰਤਰੀ ਵੱਲੋਂ ਬਜਟ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਇਸ ਬਜਟ ਤੋਂ ਬਿਲਕੁਲ ਵੀ ਸੰਤੁਸ਼ਟ ਨਹੀਂ ਹਨ, ਕਿਉਂਕਿ ਪਿਛਲੇ 10 ਬਜਟਾਂ ਵਿੱਚ ਪੰਜਾਬ ਦਾ ਨਾਂ ਤੱਕ ਨਹੀਂ ਲਿਆ ਗਿਆ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਅੱਜ ਪੇਸ਼ ਕੀਤਾ ਗਿਆ ਇਹ 11ਵਾਂ ਬਜਟ 'ਚ ਵੀ ਪੰਜਾਬ ਨੂੰ ਨਜ਼ਰਅੰਦਾਜ਼ ਕਰਦਾ ਨਜ਼ਰ ਆਇਆ ਹੈ ਅਤੇ ਇਸ ਵਿੱਚ ਵੀ ਸੂਬੇ ਦਾ ਨਾਂ ਨਹੀਂ ਲਿਆ ਗਿਆ। 

ਇਹ ਵੀ ਪੜ੍ਹੋ- ਪੰਜਾਬ 'ਚ 1, 2, 3 ਤੇ 4 ਤਾਰੀਖ਼ ਲਈ ਵੱਡੀ ਭਵਿੱਖਬਾਣੀ, ਪੜ੍ਹੋ ਮੌਸਮ ਵਿਭਾਗ ਦੀ ਵੱਡੀ ਅਪਡੇਟ

ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ 'ਤੇ ਪੰਜਾਬ(ਜਲੰਧਰ) ਜਾ ਰਹੇ ਹਨ ਤਾਂ ਉਮੀਦ ਸੀ ਕਿ ਅੱਜ ਦੇ ਸ਼ੁੱਭ ਦਿਨ ਨਤਮਸਤਕ ਹੋਣ ਲਈ ਜਾ ਰਹੇ ਹਨ ਤਾਂ ਇੱਥੋਂ ਖਾਲੀ ਹੱਥ ਨਹੀਂ ਜਾਣਗੇ ਪਰ ਅਫ਼ਸੋਸ ਦੀ ਗੱਲ ਹੈ ਕਿ ਅੱਜ ਦੇ ਬਜਟ 'ਚ ਪਿਛਲੇ ਬਜਟਾਂ ਵਾਂਗ ਪੰਜਾਬ ਦਾ ਨਾਂ ਤੱਕ ਨਹੀਂ ਸੀ ਅਤੇ ਨਾ ਹੀ ਕੋਈ ਸੌਗਾਤ ਨਹੀਂ ਪੇਸ਼ ਕੀਤੀ ਗਈ। ਉਨ੍ਹਾਂ ਕਿਹਾ ਜਿਹੜੇ ਸੂਬਿਆਂ 'ਚ ਚੋਣਾਂ ਹੋਣੀਆਂ ਹੁੰਦੀਆਂ ਹਨ ਉਸੇ ਹੀ ਸੂਬੇ ਦਾ ਬਜਟ 'ਚ ਨਾਂ ਲਿਆ ਜਾਂਦਾ ਹੈ। ਇਸ ਦੌਰਾਨ  ਉਨ੍ਹਾਂ ਕਿਹਾ ਪੰਜਾਬ ਦੇ ਲੋਕਾਂ ਦਾ ਵੀ ਟੈਕਸ 'ਚ ਪੈਸਾ ਜਾਂਦਾ ਹੈ ਤਾਂ  ਫਿਰ ਪੰਜਾਬ ਦਾ ਹੱਕ ਵੀ ਬਣਦਾ ਹੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵਾਪਰਿਆ ਬੱਸ ਹਾਦਸਾ, ਗਰਭਵਤੀ ਔਰਤ ਸਮੇਤ 7 ਸਵਾਰੀਆਂ ਜ਼ਖ਼ਮੀ, ਪੈ ਗਿਆ ਚੀਕ-ਚਿਹਾੜਾ

ਜ਼ਿਕਰਯੋਗ ਹੈ ਕਿ ਬਜਟ ਪੇਸ਼ ਕਰਨ ਤੋਂ ਪਹਿਲਾਂ ਹਰਸਿਮਰਤ ਕੌਰ ਬਾਦਲ ਨੇ ਪਿਛਲੇ ਬਜਟਾਂ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਪਿਛਲੇ ਦਸ ਬਜਟਾਂ ਵਿੱਚ ਪੰਜਾਬ ਦਾ ਜ਼ਿਕਰ ਤੱਕ ਨਹੀਂ ਕੀਤਾ ਗਿਆ। ਉਨ੍ਹਾਂ ਨੇ ਉਮੀਦ ਜਤਾਈ ਕਿ ਕਿਉਂਕਿ ਪ੍ਰਧਾਨ ਮੰਤਰੀ ਅੱਜ ਪੰਜਾਬ ਦੇ ਦੌਰੇ 'ਤੇ ਹਨ, ਇਸ ਲਈ ਸੂਬੇ ਦੇ ਲੋਕਾਂ ਨੂੰ ਅੱਜ ਦੇ ਬਜਟ ਵਿੱਚ ਕਿਸੇ 'ਵੱਡੇ ਤੋਹਫ਼ੇ' ਦੀ ਉਮੀਦ ਹੈ। ਹਰਸਿਮਰਤ ਕੌਰ ਬਾਦਲ ਨੇ ਆਸ ਪ੍ਰਗਟਾਈ ਸੀ ਕਿ ਕੇਂਦਰ ਸਰਕਾਰ ਅੱਜ ਦੇ ਬਜਟ ਵਿੱਚ MSP ਦੀ ਕਾਨੂੰਨੀ ਗਾਰੰਟੀ ਲਈ ਕੋਈ ਵਿਸ਼ੇਸ਼ ਐਲਾਨ ਜ਼ਰੂਰ ਕਰੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News