ਨੋਟਬੰਦੀ ਤੇ ਜੀ. ਐੱਸ. ਟੀ. ਨੇ ਦੇਸ਼ ਦਾ ਵਪਾਰ ਤਬਾਹ ਕੀਤਾ : ਬਰਾੜ

Saturday, Nov 25, 2017 - 12:55 PM (IST)

ਨੋਟਬੰਦੀ ਤੇ ਜੀ. ਐੱਸ. ਟੀ. ਨੇ ਦੇਸ਼ ਦਾ ਵਪਾਰ ਤਬਾਹ ਕੀਤਾ : ਬਰਾੜ


ਬਾਘਾਪੁਰਾਣਾ (ਰਾਕੇਸ਼) - ਪੰਜਾਬ ਪ੍ਰਦੇਸ਼ ਕਾਂਗਰਸ ਦੇ ਬੁਲਾਰੇ ਕਮਲਜੀਤ ਸਿੰਘ ਬਰਾੜ ਨੇ ਯੂਥ ਕਾਂਗਰਸ ਦੇ ਬਲਾਕ ਪ੍ਰਧਾਨ ਗੁਰਦੀਪ ਬਰਾੜ, ਸੋਨੀ ਘੋਲੀਆਂ ਦੀ ਅਗਵਾਈ 'ਚ ਯੂਥ ਵਰਕਰਾਂ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਜ਼ਿੰਮੇਵਾਰੀਆਂ ਸਮਝਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ 'ਚ ਹੋਣ ਵਾਲੀਆਂ ਕਾਰਪੋਰੇਸ਼ਨ, ਨਗਰ ਕੌਂਸਲ ਚੋਣਾਂ 'ਚ ਅਕਾਲੀ-ਭਾਜਪਾ ਨੂੰ ਕਰਾਰੀ ਹਾਰ ਮਿਲੇਗੀ, ਕਿਉਂਕਿ ਵਪਾਰੀ ਵਰਗ ਮੋਦੀ ਸਰਕਾਰ ਵੱਲੋਂ ਦੇਸ਼ ਅੰਦਰ ਨੋਟਬੰਦੀ ਅਤੇ ਜੀ. ਐੱਸ. ਟੀ. ਨਾਲ ਤਬਾਹ ਕੀਤੇ ਵਪਾਰ ਤੋਂ ਬੇਹੱਦ ਚਿੰਤਤ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਪੰਜਾਬ ਦੀ ਹਾਲਤ ਨੂੰ ਬੇਹਤਰ ਬਣਾਉਣ ਲਈ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੇ ਗੱਫੇ ਭੇਜੇ ਹਨ ਤਾਂ ਕਿ 10 ਸਾਲਾਂ ਤੋਂ ਵਿਕਾਸ ਤੋਂ ਵਾਂਝੇ ਲੋਕਾਂ ਨੂੰ ਸਹੂਲਤਾਂ ਮਿਲ ਸਕਣ।  ਸ. ਬਰਾੜ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਦਿੱਤੀ ਕਰਜ਼ਾ ਮੁਆਫੀ ਨਾਲ ਲੱਖਾਂ ਕਿਸਾਨਾਂ ਨੂੰ ਲਾਭ ਪ੍ਰਾਪਤ ਹੋਵੇਗਾ, ਜੋ ਕਰਜ਼ਿਆਂ ਦੀ ਲਪੇਟ 'ਚ ਆਏ ਹੋਏ ਹਨ। ਸਰਕਾਰ ਵੱਲੋਂ ਬਣਾਈ ਜਾ ਰਹੀ ਵਿਕਾਸ ਮਾਸਟਰ ਪਲਾਨ ਨਾਲ ਹਰ ਸ਼ਹਿਰ, ਕਸਬਾ ਚਮਕ ਜਾਵੇਗਾ। ਬਰਾੜ ਨੇ ਕਿਹਾ ਕਿ ਇਸ ਵਾਰ ਨਗਰ ਕੌਂਸਲ ਚੋਣਾਂ 'ਚ ਅਕਾਲੀਆਂ ਦੀ ਗੁੰਡਾਗਰਦੀ ਤੇ ਧੱਕੇਸ਼ਾਹੀ ਕਿਸੇ ਵੀ ਹਾਲਤ 'ਚ ਨਹੀਂ ਚੱਲਣ ਦਿੱਤੀ ਜਾਵੇਗੀ।  ਇਸ ਮੌਕੇ ਹਰਜੀਤ ਘੋਲੀਆ, ਰੂਪ ਫੂਲੇਵਾਲਾ, ਸ਼ਸੀ ਗਰਗ, ਦੀਪਾ ਅਰੋੜਾ, ਵਿੱਕੀ ਗਰਗ, ਸਤੀਸ਼ ਅਰੋੜਾ ਤੇ ਹੋਰ ਸ਼ਾਮਲ ਸਨ।


Related News