ਮੋਦੀ ਸਰਕਾਰ ਦੇ ਚੁਣੌਤੀ ਭਰੇ ਗਲਤ ਫੈਸਲਿਆਂ ਦੇ ਖਿਲਾਫ ਇੱਕਜੁਟਤਾਂ ਤੇ ਸੰਘਰਸ਼ ਸਮੇਂ ਦੀ ਮੁੱਖ ਲੋੜ - ਅਰਸ਼ੀ

11/16/2017 6:13:43 PM

ਮਾਨਸਾ (ਸੰਦੀਪ ਮਿੱਤਲ) - ਨੋਟਬੰਦੀ ਅਤੇ ਜੀ. ਐੱਸ. ਟੀ. ਕੇਂਦਰ ਸਰਕਾਰ ਦਾ ਗਲਤ ਫੈਸਲਾ ਹੈ, ਇਸ ਨਾਲ ਲਗਭਗ 15 ਕਰੋੜ ਲੋਕ ਬੇਰੁਜ਼ਗਾਰ ਹੋਏ। ਆਰ. ਐੱਸ. ਐੱਸ. ਦੀ ਰਖੇਲ ਮੋਦੀ ਸਰਕਾਰ ਦੇ ਇਸ ਚੁਣੌਤੀ ਭਰੇ ਗਲਤ ਫੈਸਲਿਆਂ ਦੇ ਖਿਲਾਫ ਇੱਕਜੁੱਟਤਾ ਅਤੇ ਸੰਘਰਸ਼ ਲੜਨਾ ਸਮਾਂ ਮੰਗ ਕਰ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀ. ਪੀ. ਆਈ. ਦੇ ਸੂਬਾ ਸਕੱਤਰ ਹਰਦੇਵ ਸਿੰਘ ਅਰਸ਼ੀ ਨੇ ਜਨਰਲ ਬਾਡੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਸਮੇਂ ਉਨ੍ਹਾਂ ਕਿਹਾ ਕਿ ਦੇਸ਼ 'ਚ ਆਰ. ਐੱਸ. ਐੱਸ. ਫਿਰਕਾਪ੍ਰਸਤ ਅਤੇ ਰਾਸ਼ਟਰਵਾਦ ਦੇ ਨਾਮ ਤੇ ਦੇਸ਼ ਦੇ ਕਈ ਵਰਗਾਂ ਨੂੰ ਵੰਡ ਰਹੀ ਹੈ ਅਤੇ ਉਨ੍ਹਾਂ ਚਿੰਤਾਂ ਜਾਹਰ ਕਰਦਿਆਂ ਕਿਹਾ ਕਿ ਆਜ਼ਾਦੀ ਦੀ ਲੜਾਈ ਤੋਂ ਇਹ ਪਹਿਲਾਂ ਸਮਾਂ ਹੈ ਕਿ ਘੱਟ ਗਿਣਤੀਆਂ ਅਤੇ ਦਲਿਤਾਂ ਤੇ ਜਿਸ ਤਰ੍ਹਾਂ ਦੇ ਆਰ. ਐੱਸ. ਐਸ. ਦੀ ਅਗਵਾਈ ਹੇਠ ਰਾਸ਼ਟਰਵਾਦ ਦੇ ਨਾਮ ਤੇ ਕੀਤੇ ਜਾ ਰਹੇ ਹਨ ਇਸ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ 27 ਨਵੰਬਰ ਦੀ ਲੁਧਿਆਣਾ ਰੈਲੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਰੈਲੀ ਦੌਰਾਨ ਬੇਰੁਜ਼ਗਾਰੀ ਨੂੰ ਨੱਥ ਪਾਉਣ ਲਈ ਭਗਤ ਸਿੰਘ ਕੌਮੀ ਰੁਜ਼ਗਾਰ ਗਰੰਟੀ ਕਾਨੂੰਨ (ਬਨੇਗਾ) ਕਿਸਾਨਾਂ-ਮਜਦੂਰਾਂ ਅਤੇ ਦਸਤਕਾਰਾਂ ਦੇ ਕਰਜ਼ਾ ਮੁਆਫੀ, ਫਿਰਕਾਪ੍ਰਸਤੀ ਅਤੇ ਫਾਸੀਵਾਦ ਵਿਰੁੱਧ ਸੈਕੂਲਰ ਅਤੇ ਜਮਹੂਰੀ ਤਾਕਤਾਂ ਨੂੰ ਇਕੱਠੇ ਕਰਨਾ, ਹਰ 60 ਸਾਲ ਦੇ ਵਿਅਕਤੀਆਂ ਲਈ ਘੱਟੋ ਘੱਟ 10 ਹਜ਼ਾਰ 
ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਾ ਕਾਨੂੰਨ ਪਾਰਲੀਮੈਂਟ 'ਚ ਪਾਸ ਕਰਵਾਉਣ ਅਤੇ ਮਨਰੇਗਾ ਨੂੰ ਪੂਰੀ ਤਰ੍ਹਾਂ ਲਾਗੂ ਕਰਵਾਉਣ ਆਦਿ ਮੰਗਾਂ ਨੂੰ ਲੈ ਕੇ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਨੀਤੀਆਂ ਦੇ ਖਿਲਾਫ ਰੈਲੀ ਕੀਤੀ ਜਾ ਰਹੀ ਹੈ ਜਿਸ ਦੀਆਂ ਤਿਆਰੀਆਂ ਪੂਰੇ ਸੂਬੇ ਅੰਦਰ ਜੰਗੀ ਪੱਧਰ ਤੇ ਚੱਲ ਰਹੀਆਂ ਹਨ ਅਤੇ ਰੈਲੀ ਪ੍ਰਤੀ ਆਮ ਲੋਕਾਂ ਅਤੇ ਪਾਰਟੀ ਵਰਕਰਾਂ 'ਚ ਉਤਸ਼ਾਹ ਅਤੇ ਜੋਸ਼ ਵੇਖਣ ਨੂੰ ਮਿਲ ਰਿਹਾ ਹੈ ਅਤੇ ਲੁਧਿਆਣਾ ਰੈਲੀ ਲਾ-ਮਿਸਾਲ ਹੋਵੇਗੀ।


Related News