ਪੰਜਾਬ ਕਾਂਗਰਸ 'ਚ ਫਿਰ ਛਿੜਿਆ ਨਵਾਂ ਕਲੇਸ਼, ਸੁਖਪਾਲ ਖਹਿਰਾ ਨੂੰ ਜਾਰੀ ਕੀਤਾ ਗਿਆ ਨੋਟਿਸ

Monday, Aug 29, 2022 - 12:15 PM (IST)

ਪੰਜਾਬ ਕਾਂਗਰਸ 'ਚ ਫਿਰ ਛਿੜਿਆ ਨਵਾਂ ਕਲੇਸ਼, ਸੁਖਪਾਲ ਖਹਿਰਾ ਨੂੰ ਜਾਰੀ ਕੀਤਾ ਗਿਆ ਨੋਟਿਸ

ਚੰਡੀਗੜ੍ਹ : ਪੰਜਾਬ ਕਾਂਗਰਸ 'ਚ ਇਕ ਵਾਰ ਫਿਰ ਨਵਾਂ ਕਲੇਸ਼ ਛਿੜ ਗਿਆ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਵੱਲੋਂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਮੁੱਦੇ 'ਤੇ ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਅਸਲ 'ਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵਾੜਿੰਗ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪਾਰਟੀ ਵਰਕਰਾਂ ਸਮੇਤ ਵਿਰੋਧ ਕਰ ਰਹੇ ਸੀ।

ਇਹ ਵੀ ਪੜ੍ਹੋ : ਵਿਜੀਲੈਂਸ ਦਫ਼ਤਰ 'ਚ ਸਾਬਕਾ ਮੰਤਰੀ ਆਸ਼ੂ ਨੂੰ ਕੱਟ ਰਹੇ ਮੱਛਰ, ਕਰਵਾਈ ਗਈ ਫੌਗਿੰਗ

ਸੁਖਪਾਲ ਖਹਿਰਾ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਇਕ ਵਿਅਕਤੀ ਲਈ ਕੈਡਰ ਦੀ ਐਨਰਜੀ ਬਰਬਾਦ ਨਾ ਕਰੋ। ਸੁਖਪਾਲ ਖਹਿਰਾ ਨੇ ਰਾਜਾ ਵੜਿੰਗ ਨੂੰ ਉਨ੍ਹਾਂ ਵੱਲੋਂ ਲਾਇਆ ਧਰਨਾ ਹਟਾਉਣ ਦੀ ਗੱਲ ਕਹੀ ਸੀ।

ਇਹ ਵੀ ਪੜ੍ਹੋ : ਪਾਕਿ ਤਸਕਰਾਂ ਦੀ ਵੱਡੀ ਸਾਜ਼ਿਸ਼ ਨੂੰ BSF ਨੇ ਕੀਤਾ ਨਾਕਾਮ, ਦਰਿਆ 'ਚ ਵਿਛਾਈ ਸੀ 2 ਕਿਲੋਮੀਟਰ ਲੰਬੀ ਰੱਸੀ

ਇਸ ਤੋਂ ਬਾਅਦ ਹੁਣ ਹਰੀਸ਼ ਚੌਧਰੀ ਵੱਲੋਂ ਸੁਖਪਾਲ ਖਹਿਰਾ ਤੋਂ ਜਵਾਬ ਮੰਗਿਆ ਗਿਆ ਹੈ ਕਿ ਉਨ੍ਹਾਂ ਨੇ ਪਾਰਟੀ ਦੇ ਖ਼ਿਲਾਫ਼ ਇਹ ਗਤੀਵਿਧੀਆਂ ਕਿਉਂ ਕੀਤੀਆਂ ਹਨ। ਸੁਖਪਾਲ ਖਹਿਰਾ ਦੀ ਗੱਲ 'ਤੇ ਰਾਜਾ ਵੜਿੰਗ ਨੇ ਟਿੱਪਣੀ ਕਰਦਿਆਂ ਕਿਹਾ ਸੀ ਕਿ ਬਿਨਾਂ ਮੰਗੇ ਸਲਾਹ ਨਹੀਂ ਦੇਣੀ ਚਾਹੀਦੀ। ਦੱਸਣਯੋਗ ਹੈ ਕਿ ਵਿਧਾਇਕ ਸੰਦੀਪ ਜਾਖੜ ਵੀ ਰਾਜਾ ਵੜਿੰਗ 'ਤੇ ਤੰਜ ਕੱਸ ਚੁੱਕੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News