ਏਜੰਸੀਆਂ ਦੀ ਸਖ਼ਤ ਕਾਰਵਾਈ, ਜਲੰਧਰ ''ਚ ਹਰਦੀਪ ਨਿੱਝਰ ਦੇ ਘਰ ''ਤੇ ਲਗਾਇਆ ਨੋਟਿਸ

09/23/2023 6:52:29 PM

ਜਲੰਧਰ (ਸੋਨੂੰ)- ਭਾਰਤ 'ਚ ਮੋਸਟ ਵਾਂਟੇਡ ਗੈਂਗਸਟਰਾਂ-ਅੱਤਵਾਦੀਆਂ ਨੂੰ ਲੈ ਕੇ ਸੂਬਾ ਅਤੇ ਕੇਂਦਰੀ ਏਜੰਸੀਆਂ ਵਿਚਾਲੇ ਹੋਈ ਬੈਠਕ 'ਚ ਲਏ ਗਏ ਫ਼ੈਸਲੇ 'ਤੇ ਕਾਰਵਾਈ ਸ਼ੁਰੂ ਹੋ ਗਈ ਹੈ। ਮੀਟਿੰਗ ਤੋਂ ਇਕ ਦਿਨ ਮਗਰੋਂ ਹੀ ਏਜੰਸੀਆਂ ਨੇ ਜਾਇਦਾਦ ਨੂੰ ਸੀਲ ਕਰਨ ਦੀ ਸ਼ੁਰੂਆਤ ਕੈਨੇਡਾ ਵਿਚ ਮਾਰੇ ਗਏ ਭਾਰਤ ਦੇ 10 ਲੱਖ ਦੇ ਇਨਾਮੀ ਖ਼ਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਜਲੰਧਰ ਦੇ ਪਿੰਡ ਭਾਰਸਿੰਘਪੁਰਾ (ਫਿਲੌਰ) ਤੋਂ ਕੀਤੀ ਹੈ। 

ਨਿੱਝਰ ਦੇ ਬੰਦ ਘਰ ਦੇ ਬਾਹਰ ਨੋਟਿਸ ਚਿਪਕਾਇਆ ਗਿਆ ਹੈ, ਜੋ ਨੋਟਿਸ ਚਿਪਕਾਇਆ ਗਿਆ ਹੈ, ਉਹ ਮੁਹਾਲੀ ਦੀ ਵਿਸ਼ੇਸ਼ ਐੱਨ. ਆਈ. ਏ. ਕਮ ਸੀ. ਬੀ. ਆਈ. ਅਦਾਲਤ ਵੱਲੋਂ ਜਾਰੀ ਕੀਤਾ ਗਿਆ ਹੈ। ਨੋਟਿਸ ਵਿੱਚ ਕਿਹਾ ਗਿਆ ਹੈ ਕਿ ਐੱਨ. ਆਈ. ਏ. ਨੇ ਹਰਦੀਪ ਸਿੰਘ ਨਿੱਝਰ ਦੀ ਅਚੱਲ ਜਾਇਦਾਦ ਨੂੰ ਜ਼ਬਤ ਕਰਨ ਲਈ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ ਵਿੱਚ ਰਿਸ਼ਤੇਦਾਰ 11 ਅਕਤੂਬਰ ਨੂੰ ਮੋਹਾਲੀ ਦੀ ਵਿਸ਼ੇਸ਼ ਐੱਨ. ਆਈ. ਏ. ਅਦਾਲਤ ਵਿੱਚ ਆਪਣਾ ਪੱਖ ਪੇਸ਼ ਕਰ ਸਕਦੇ ਹਨ।

ਇਹ ਵੀ ਪੜ੍ਹੋ- ਪੰਜਾਬ ਦੇ 72 ਪ੍ਰਿੰਸੀਪਲ ਸਿੰਗਾਪੁਰ ਲਈ ਹੋਏ ਰਵਾਨਾ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵਿਖਾਈ ਹਰੀ ਝੰਡੀ

ਕੈਨੇਡਾ 'ਚ ਗੋਲ਼ੀਆਂ ਮਾਰ ਕੇ ਕੀਤਾ ਗਿਆ ਸੀ ਨਿੱਝਰ ਦਾ ਕਤਲ
45 ਸਾਲਾ ਹਰਦੀਪ ਸਿੰਘ ਨਿੱਝਰ ਦੀ ਇਸ ਸਾਲ 18 ਜੂਨ ਨੂੰ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਵਿਚ ਇਕ ਗੁਰਦੁਆਰੇ ਦੇ ਬਾਹਰ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਕਾਫ਼ੀ ਵਿਵਾਦ ਚੱਲ ਰਿਹਾ ਹੈ। ਕੈਨੇਡਾ ਦਾ ਦੋਸ਼ ਹੈ ਕਿ ਨਿੱਝਰ ਕੈਨੇਡੀਅਨ ਨਾਗਰਿਕ ਸੀ ਅਤੇ ਭਾਰਤ ਨੇ ਆਪਣੇ ਏਜੰਟਾਂ ਰਾਹੀਂ ਉਸ ਦਾ ਕਤਲ ਕਰਵਾਇਆ ਸੀ। ਕੈਨੇਡਾ 'ਚ ਰਾਅ ਦੇ ਅਧਿਕਾਰੀ ਪਵਨ ਰਾਏ ਨੂੰ ਵੀ ਦੇਸ਼ ਛੱਡਣ ਦਾ ਹੁਕਮ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਜਲੰਧਰ ਦੇ ਮਸ਼ਹੂਰ ਜੋੜੇ ਦੀਆਂ ਇਤਰਾਜ਼ਯੋਗ ਵੀਡੀਓਜ਼ ਵਾਇਰਲ ਹੋਣ ਮਗਰੋਂ ਪਤੀ ਹੋਇਆ ਲਾਈਵ, ਰੋ-ਰੋ ਕੇ ਖੋਲ੍ਹੇ ਵੱਡੇ ਰਾਜ਼

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri