ਨਾਜਾਇਜ਼ ਮਾਈਨਿੰਗ ਮਾਮਲੇ ’ਚ ਪੰਜਾਬ ਦੇ ਮੁੱਖ ਸਕੱਤਰ ਜੰਜੂਆ ਨੂੰ ਨੋਟਿਸ ਜਾਰੀ, ਜਾਣੋ ਪੂਰਾ ਮਾਮਲਾ

Tuesday, Nov 15, 2022 - 08:19 PM (IST)

ਨਾਜਾਇਜ਼ ਮਾਈਨਿੰਗ ਮਾਮਲੇ ’ਚ ਪੰਜਾਬ ਦੇ ਮੁੱਖ ਸਕੱਤਰ ਜੰਜੂਆ ਨੂੰ ਨੋਟਿਸ ਜਾਰੀ, ਜਾਣੋ ਪੂਰਾ ਮਾਮਲਾ

ਚੰਡੀਗੜ੍ਹ : ਸੂਬੇ ’ਚ ਨਾਜਾਇਜ਼ ਮਾਈਨਿੰਗ ਦੇ ਮਾਮਲੇ ’ਚ ਐੱਨ. ਸੀ. ਐੱਮ. ਨੇ ਪੰਜਾਬ ਦੇ ਮੁੱਖ ਸਕੱਤਰ ਵੀ. ਕੇ. ਜੰਜੂਆ ਨੂੰ ਨੋਟਿਸ ਜਾਰੀ ਕੀਤਾ ਹੈ। ਨੈਸ਼ਨਲ ਕਮਿਸ਼ਨ ਫਾਰ ਮਾਇਨਾਰਿਟੀਜ਼ ਨੇ ਸੀ. ਐੱਸ. ਨੂੰ ਨਾਜਾਇਜ਼ ਮਾਈਨਿੰਗ ਮਾਮਲੇ ’ਚ ਨੋਟਿਸ ਜਾਰੀ ਕੀਤਾ ਹੈ, ਜਿਸ ’ਚ ਮੁੱਖ ਸਕੱਤਰ ਨੂੰ ਇਕ ਮਹੀਨੇ ਦੇ ਅੰਦਰ ਰਿਪੋਰਟ ਦੇਣ ਲਈ ਕਿਹਾ ਹੈ। ਦੱਸ ਦੇਈਏ ਕਿ ਅਨੰਦਪੁਰ ਸਾਹਿਬ ਦੇ ਪਿੰਡ ਭਲਾਣ ’ਚ ਨਾਜਾਇਜ਼ ਮਾਈਨਿੰਗ ਦੇ ਮਾਮਲੇ ’ਚ ਮੁੱਖ ਸਕੱਤਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਚਾਈਨਾ ਡੋਰ ਨਾਲ ਵਾਪਰੀ ਦੁਖਦਾਇਕ ਘਟਨਾ ਦਾ CM ਮਾਨ ਨੇ ਲਿਆ ਗੰਭੀਰ ਨੋਟਿਸ, ਸਖ਼ਤ ਕਾਰਵਾਈ ਦੇ ਦਿੱਤੇ ਹੁਕਮ

ਜ਼ਿਕਰਯੋਗ ਹੈ ਕਿ ਸੂਬੇ ’ਚ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਸਰਕਾਰ ਨੇ ਸਖਤ ਰੁਖ਼ ਅਖਤਿਆਰ ਕੀਤਾ ਹੋਇਆ ਹੈ। ਪਿਛਲੇ ਸਮੇਂ ਦੌਰਾਨ ਜਿਥੇ ਸੂਬੇ ’ਚ ਨਾਜਾਇਜ਼ ਮਾਈਨਿੰਗ ਕਾਰਨ ਸੂਬੇ ਦੀ ਸੁਰੱਖਿਆ ਨੂੰ ਖ਼ਤਰਾ ਪੈਦਾ ਹੋਇਆ ਹੈ, ਉੱਥੇ ਹੀ ਸਰਕਾਰੀ ਖਜ਼ਾਨੇ ਨੂੰ ਵੀ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ।


author

Manoj

Content Editor

Related News