ਪੰਜਾਬ 'ਚ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਨੂੰ ਲੈ ਕੇ ਨੋਟਿਸ ਜਾਰੀ, ਜਾਣੋ ਪੂਰਾ ਮਾਮਲਾ

12/02/2023 4:30:57 PM

ਚੰਡੀਗੜ੍ਹ : ਪੰਜਾਬ 'ਚ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' 'ਤੇ ਰੋਕ ਲੱਗ ਸਕਦੀ ਹੈ। ਦਰਅਸਲ ਇਸ ਯੋਜਨਾ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਇਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਜਾਣਕਾਰੀ ਮੁਤਾਬਕ ਹਾਈਕੋਰਟ 'ਚ ਦਾਇਰ ਪਟੀਸ਼ਨ 'ਚ ਕਿਹਾ ਗਿਆ ਹੈ ਕਿ ਪੰਜਾਬ ਪਹਿਲਾਂ ਹੀ ਆਰਥਿਕ ਸੰਕਟ 'ਚੋਂ ਲੰਘ ਰਿਹਾ ਹੈ। ਇੱਥੇ ਲੋਕਾਂ ਨੂੰ ਰੁਜ਼ਗਾਰ ਅਤੇ ਹੋਰ ਭਲਾਈ ਸਕੀਮਾਂ ਦੀ ਲੋੜ ਹੈ ਪਰ ਸਰਕਾਰ ਦੀਆਂ ਅਜਿਹੀਆਂ ਸਕੀਮਾਂ ਰਾਹੀਂ ਸਰਕਾਰੀ ਖ਼ਜ਼ਾਨੇ 'ਤੇ ਬੋਝ ਵਧੇਗਾ। ਇਸ ਲਈ ਪਟੀਸ਼ਨਰ ਵੱਲੋਂ ਇਸ ਸਕੀਮ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ : ਚੱਲਦੇ ਵਿਆਹ 'ਚ ਪੈ ਗਿਆ ਪੁਆੜਾ, ਬਰਾਤੀ ਹੋਏ ਲੋਹੇ-ਲਾਖੇ, ਫਿਰ ਜੋ ਹੋਇਆ, ਖ਼ੁਦ ਹੀ ਦੇਖ ਲਓ ਵੀਡੀਓ
27 ਨਵੰਬਰ ਨੂੰ ਸ਼ੁਰੂ ਕੀਤੀ ਗਈ ਸੀ ਸਕੀਮ
ਪੰਜਾਬ ਸਰਕਾਰ ਨੇ 27 ਨਵੰਬਰ ਨੂੰ ਗੁਰਪੁਰਬ ਮੌਕੇ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਸ਼ੁਰੂ ਕੀਤੀ ਸੀ। ਇਸ ਸਕੀਮ ਤਹਿਤ ਪੰਜਾਬ ਦੇ 60 ਸਾਲ ਤੋਂ ਵੱਧ ਉਮਰ ਦੇ ਆਰਥਿਕ ਪੱਖੋਂ ਕਮਜ਼ੋਰ ਬਜ਼ੁਰਗਾਂ ਨੂੰ ਦੇਸ਼ ਭਰ ਦੇ ਤੀਰਥ ਸਥਾਨਾਂ ਦੀ ਮੁਫ਼ਤ ਯਾਤਰਾ ਕਰਵਾਈ ਜਾਣੀ ਹੈ।

ਇਹ ਵੀ ਪੜ੍ਹੋ : ਐਨਕਾਊਂਟਰ 'ਚ ਮਾਰੇ ਗੈਂਗਸਟਰਾਂ ਦਾ ਹੋਇਆ ਸਸਕਾਰ, ਪਰਿਵਾਰਾਂ ਦਾ ਰੋ-ਰੋ ਹੋਇਆ ਬੁਰਾ ਹਾਲ (ਤਸਵੀਰਾਂ)

ਇਸ ਯੋਜਨਾ ਤਹਿਤ ਸ੍ਰੀ ਹਜ਼ੂਰ ਸਾਹਿਬ, ਸ੍ਰੀ ਪਟਨਾ ਸਾਹਿਬ, ਵਾਰਾਣਸੀ, ਮਥੁਰਾ, ਵ੍ਰਿੰਦਾਵਨ ਅਤੇ ਅਜਮੇਰ ਸ਼ਰੀਫ਼ ਦੀ ਯਾਤਰਾ ਰੇਲਗੱਡੀ ਰਾਹੀਂ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਤਲਵੰਡੀ ਸਾਬੋ, ਸ੍ਰੀ ਅਨੰਦਪੁਰ ਸਾਹਿਬ, ਮਾਤਾ ਜਵਾਲਾਜੀ, ਚਿੰਤਪੁਰਨੀ ਦੇਵੀ, ਮਾਤਾ ਨੈਣਾ ਦੇਵੀ, ਮਾਤਾ ਵੈਸ਼ਨੋ ਦੇਵੀ, ਸਾਲਾਸਰ ਬਾਲਾਜੀ ਧਾਮ ਅਤੇ ਖਾਟੂ ਸ਼ਿਆਮ ਧਾਮ ਦੀ ਯਾਤਰਾ ਬੱਸਾਂ ਰਾਹੀਂ ਕਰਵਾਈ ਜਾਣੀ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


Babita

Content Editor

Related News