MP ਗੁਰਮੀਤ ਸਿੰਘ ਮੀਤ ਹੇਅਰ ਸਣੇ 5 ਸਾਬਕਾ ਮੰਤਰੀਆਂ ਨੂੰ ਨੋਟਿਸ ਜਾਰੀ
Saturday, Sep 28, 2024 - 09:25 AM (IST)

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿਚ ਅਸਤੀਫ਼ਾ ਦੇਣ ਵਾਲੇ 5 ਮੰਤਰੀਆਂ ਨੂੰ ਨੋਟਿਸ ਜਾਰੀ ਕਰਕੇ ਸਰਕਾਰੀ ਰਿਹਾਇਸ਼ ਖ਼ਾਲੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਵਿਚ ਸੰਸਦ ਮੈਂਬਰ ਅਤੇ ਸਾਬਕਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਅਨਮੋਲ ਗਗਨ ਮਾਨ, ਬਲਕਾਰ ਸਿੰਘ, ਚੇਤਨ ਸਿੰਘ ਜੌੜਾਮਾਜਰਾ, ਬ੍ਰਹਮ ਸ਼ੰਕਰ ਜਿੰਪਾ ਅਤੇ ਗੁਰਮੀਤ ਸਿੰਘ ਮੀਤ ਹੇਅਰ ਨੂੰ ਸਰਕਾਰੀ ਕੋਠੀਆਂ ਖਾਲੀ ਕਰਨ ਦੇ ਹੁਕਮ ਦਿੱਤੇ ਗਏ ਹਨ।
ਇਹ ਖ਼ਬਰ ਵੀ ਪੜ੍ਹੋ: ਲੱਤ ਨਾ ਹੋਣ ਦੇ ਬਾਵਜੂਦ ਬੁਲੰਦੀਆਂ ਵੱਲ ਕਦਮ ਵਧਾ ਰਿਹੈ ਜਲੰਧਰ ਦਾ ਕ੍ਰਿਕਟਰ ਵਿਕਰਮ, ਮੁਹੰਮਦ ਸਿਰਾਜ ਵੀ ਹੋਏ ਮੁਰੀਦ
ਪੰਜਾਬ ਸਰਕਾਰ ਵੱਲੋਂ ਜਾਰੀ ਨੋਟਿਸ ਵਿਚ ਸਾਫ਼ ਕਿਹਾ ਗਿਆ ਹੈ ਕਿ ਨਿਯਮਾਂ ਮੁਤਾਬਕ ਕਿਸੇ ਵੀ ਕੈਬਨਿਟ ਮੰਤਰੀ ਵੱਲੋਂ ਅਹੁਦੇ ਤੋਂ ਹਟਣ ਮਗਰੋਂ ਸਰਕਾਰੀ ਰਿਹਾਇਸ਼ ਨੂੰ ਵੱਧ ਤੋਂ ਵੱਧ 15 ਦਿਨਾਂ ਤਕ ਰਿਟੇਨ ਕੀਤਾ ਜਾ ਸਕਦਾ ਹੈ। ਇਸ ਲਈ ਬਤੌਰ ਕੈਬਨਿਟ ਮੰਤਰੀ ਅਲਾਟ ਕੀਤੀ ਗਈ ਸਰਕਾਰੀ ਰਿਹਾਇਸ਼ ਨੂੰ ਨਿਰਧਾਰਤ ਸਮੇਂ ਦੇ ਅੰਦਰ ਖਾਲੀ ਕਰਦੇ ਹੋਏ ਇਸ ਦਾ ਕਬਜ਼ਾ ਲੋਕ ਨਿਰਮਾਣ ਵਿਭਾਗ ਪੰਜਾਬ, ਚੰਡੀਗੜ੍ਹ ਨੂੰ ਸੌਂਪਿਆ ਜਾਵੇ, ਤਾਂ ਜੋ ਨਵੇਂ ਬਣੇ ਕੈਬਨਿਟ ਮੰਤਰੀਆਂ ਨੂੰ ਸਰਕਾਰੀ ਰਿਹਾਇਸ਼ ਦੀ ਸਹੂਲਤ ਦਿੱਤੀ ਜਾ ਸਕੇ।
ਇਹ ਖ਼ਬਰ ਵੀ ਪੜ੍ਹੋ - ਲਾਡੋਵਾਲ ਟੋਲ ਪਲਾਜ਼ਾ 'ਤੇ ਧਰਨੇ ਨਾਲ ਜੁੜੀ ਵੱਡੀ ਅਪਡੇਟ
ਇੱਥੇ ਦੱਸ ਦਈਏ ਕਿ ਇਨ੍ਹਾਂ 5 ਮੰਤਰੀਆਂ ਦੇ ਅਸਤੀਫ਼ੇ ਮਗਰੋਂ ਪੰਜਾਬ ਕੈਬਨਿਟ ਵਿਚ ਮੋਹਿੰਦਰ ਭਗਤ, ਤਰੁਨਪ੍ਰੀਤ ਸਿੰਘ ਸੋਂਧ, ਬਰਿੰਦਰ ਗੋਇਲ, ਹਰਦੀਪ ਮੁੰਡੀਆ ਅਤੇ ਡਾ. ਰਵਜੋਤ ਸਿੰਘ ਨੂੰ ਸ਼ਾਮਲ ਕਰ ਕੇ ਵਿਭਾਗਾਂ ਦੀ ਵੰਡ ਵੀ ਕਰ ਦਿੱਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8