ਸਤਲੁਜ ਦਰਿਆ ''ਚ ਪਾਣੀ ਦੇ ਪ੍ਰਦੂਸ਼ਣ ਨੂੰ ਲੈ ਕੇ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ

02/23/2024 2:17:21 PM

ਚੰਡੀਗੜ੍ਹ : ਕੀਰਤਪੁਰ ਸਾਹਿਬ ਵਿਖੇ ਸਤਲੁਜ ਦਰਿਆ 'ਚ ਪਾਣੀ ਦੇ ਪ੍ਰਦੂਸ਼ਣ ਦੇ ਮੁੱਦੇ 'ਤੇ ਅਸੰਤੁਸ਼ਟੀ ਪ੍ਰਗਟ ਕਰਦੇ ਹੋਏ ਨੈਸ਼ਨਲ ਗ੍ਰੀਨ ਟ੍ਰਿਬੀਊਨਲ (ਐੱਨ. ਜੀ. ਟੀ.) ਵਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਭੇਜਿਆ ਗਿਆ ਹੈ। ਪ੍ਰਕਾਸ਼ ਸ਼੍ਰੀਵਾਸਤਵ ਅਤੇ ਏ ਸੇਂਥਿਲ ਵੇਲ 'ਤੇ ਆਧਾਰਿਤ ਐੱਨ. ਜੀ. ਟੀ. ਦੀ ਬੈਂਚ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਸੀਵਰੇਜ ਟ੍ਰੀਟਮੈਂਟ ਪਲਾਂਟ ਦੀ ਟੈਂਡਰ ਪ੍ਰਕਿਰਿਆ ਨੂੰ ਆਖ਼ਰੀ ਰੂਪ ਦੇਣ ਦੇ ਵੇਰਵੇ ਸਾਂਝੇ ਦੇ ਨਿਰਦੇਸ਼ ਦਿੱਤੇ ਹਨ।

ਇਸ ਬਾਰੇ ਸੂਬਾ ਸਰਕਾਰ ਵਲੋਂ ਦੱਸਿਆ ਗਿਆ ਕਿ ਇਹ ਪ੍ਰਾਜੈਕਟ 12 ਮਹੀਨਿਆਂ ਦੇ ਅੰਦਰ ਮੁਕੰਮਲ ਹੋਣ ਦੀ ਉਮੀਦ ਹੈ। ਐੱਸ. ਟੀ. ਪੀ. ਦੇ ਚਾਲੂ ਹੋਣ ਤੱਕ ਅਣਸੋਧੇ ਗੰਦੇ ਪਾਣੀ ਨੂੰ ਸਤਲੁਜ 'ਚ ਛੱਡਣ ਤੋਂ ਰੋਕਣ ਲਈ ਚੁੱਕੇ ਗਏ ਉਪਰਾਲਿਆਂ ਬਾਰੇ ਦੱਸਿਆ ਗਿਆ ਕਿ ਕੀਰਤਪੁਰ ਸਾਹਿਬ ਨਗਰ ਪੰਚਾਇਤ ਵਲੋਂ ਬਾਇਓ-ਨੈਨੋ ਤਕਨਾਲੋਜੀ ਦੀ ਵਰਤੋਂ ਕਰਕੇ ਗੰਦੇ ਪਾਣੀ ਦੀ ਇਨ-ਸੀਟਿਊ ਟ੍ਰੀਟਮੈਂਟ ਕੀਤੀ ਜਾ ਰਹੀ ਹੈ।

ਇਹ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਐੱਸ. ਟੀ. ਪੀ. ਚਾਲੂ ਨਹੀਂ ਹੁੰਦਾ। ਦੱਸਣਯੋਗ ਹੈ ਕਿ ਵਾਤਵਾਰਣ ਵਿਭਾਗ ਨੇ ਪਿਛਲੇ ਸਾਲ ਮਈ ' ਸਥਾਨਕ ਸਰਕਾਰਾਂ ਵਿਭਾਗ ਨੂੰ ਇਕ ਪੱਤਰ ਲਿਖ ਕੇ ਕੀਰਤਪੁਰ ਸਾਹਿਬ ਵਿਖੇ ਜੂਨ, 2024 ਤੱਕ ਐੱਸ. ਟੀ. ਪੀ. ਦੀ ਸਥਾਪਨਾ ਅਤੇ ਚਾਲੂ ਕਰਨ ਨੂੰ ਅੰਤਿਮ ਰੂਪ ਦੇਣ ਦੀ ਅਪੀਲ ਕੀਤੀ ਸੀ ਤਾਂ ਜੋ ਪਾਣੀ ਦੇ ਪ੍ਰਦੂਸ਼ਣ ਦੇ ਮੁੱਦੇ ਨੂੰ ਹੱਲ ਕੀਤਾ ਜਾ ਸਕੇ।

Babita

This news is Content Editor Babita