ਪੰਜਾਬ ਦੇ 9 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਨੋਟਿਸ ਜਾਰੀ, ਜਾਣੋ ਕਿਉਂ ਲਿਆ ਗਿਆ ਵੱਡਾ Action
Friday, Nov 17, 2023 - 03:37 PM (IST)
ਚੰਡੀਗੜ੍ਹ : ਪੰਜਾਬ 'ਚ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਰੋਜ਼ਾਨਾ ਵੱਧਦੇ ਜਾ ਰਹੇ ਹਨ। ਪਰਾਲੀ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੁੱਖ ਸਕੱਤਰ ਨੇ ਵੱਡਾ ਐਕਸ਼ਨ ਲਿਆ ਹੈ। ਮੁੱਖ ਸਕੱਤਰ ਨੇ ਸੂਬੇ ਦੇ 9 ਡਿਪਟੀ ਕਮਿਸ਼ਨਰਾਂ ਨੂੰ ਨੋਟਿਸ ਜਾਰੀ ਜਾਰੀ ਕੀਤੇ ਹਨ ਤੇ ਅਗਲੇ ਤਿੰਨ ਦਿਨਾਂ 'ਚ ਜਵਾਬ ਮੰਗਿਆ ਹੈ।
ਇਹ ਵੀ ਪੜ੍ਹੋ : RTA ਦਫ਼ਤਰ 'ਚ ਕੰਮ ਕਰਾਉਣ ਵਾਲੇ ਲੋਕਾਂ ਨੂੰ ਵੱਡੀ ਰਾਹਤ, ਵਾਰ-ਵਾਰ ਨਹੀਂ ਮਾਰਨੇ ਪੈ ਰਹੇ ਗੇੜੇ
ਇਸ ਤੋਂ ਇਲਾਵਾ ਉਨ੍ਹਾਂ ਲਿਖਿਆ ਕਿ ਕਿਉਂ ਨਾ ਕਾਰਵਾਈ ਕੀਤੀ ਜਾਵੇ। ਦੱਸਣਯੋਗ ਹੈ ਕਿ ਜਿਨ੍ਹਾਂ ਜ਼ਿਲ੍ਹਿਆਂ 'ਚ 100 ਤੋਂ ਵੱਧ ਮਾਮਲੇ ਆਏ ਹਨ, ਉਨ੍ਹਾਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਨੋਟਿਸ ਭੇਜੇ ਗਏ ਹਨ।
ਮੁੱਖ ਮੰਤਰੀ ਭਗਵੰਤ ਮਾਨ ਦੇ ਜ਼ਿਲ੍ਹੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੂੰ ਵੀ ਨੋਟਿਸ ਭੇਜਿਆ ਗਿਆ ਹੈ। ਇਸ ਤੋਂ ਇਲਾਵਾ ਬਰਨਾਲਾ, ਬਠਿੰਡਾ, ਫ਼ਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰਾਂ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਗਿਆ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8