ਪੰਜਾਬ ਦੇ ਸਾਬਕਾ ਵਿਧਾਇਕ ਨੂੰ ਨੋਟਿਸ ਜਾਰੀ, ਪੜ੍ਹੋ ਪੂਰੀ ਖ਼ਬਰ
Wednesday, Sep 11, 2024 - 04:57 PM (IST)
ਫਿਰੋਜ਼ਪੁਰ : ਫਿਰੋਜ਼ਪੁਰ ਸ਼ਹਿਰੀ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੂੰ ਸਿਹਤ ਵਿਭਾਗ ਵਲੋਂ ਨੋਟਿਸ ਭੇਜਿਆ ਗਿਆ ਹੈ। ਦਰਅਸਲ ਪਰਮਿੰਦਰ ਪਿੰਕੀ ਨੇ 2 ਦਿਨ ਪਹਿਲਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਫੋਟੋ ਨਾਲ ਪੋਸਟ ਪਾਈ ਸੀ ਕਿ ਉਨ੍ਹਾਂ ਵਲੋਂ ਫਿਰੋਜ਼ਪੁਰ ਦੇ ਪਿੰਡ ਅਟਾਰੀ 'ਚ ਨਵੇਂ ਬਣੇ ਪੀ. ਐੱਚ. ਸੀ. ਦਾ ਉਦਘਾਟਨ ਕੀਤਾ ਗਿਆ ਹੈ ਅਤੇ ਪੀ. ਐੱਚ. ਸੀ. ਦੀਆਂ ਚਾਬੀਆਂ ਸਟਾਫ਼ ਨੂੰ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਮੀਂਹ ਪੈਣ ਨੂੰ ਲੈ ਕੇ ਤਾਜ਼ਾ ਅਪਡੇਟ, ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ
ਇਸ 'ਤੇ ਕਾਰਵਾਈ ਕਰਦੇ ਹੋਏ ਸਿਹਤ ਵਿਭਾਗ ਨੇ ਸਾਬਕਾ ਵਿਧਾਇਕ ਨੂੰ ਨੋਟਿਸ ਭੇਜਿਆ ਅਤੇ ਉੁਨ੍ਹਾਂ ਨੂੰ 2 ਦਿਨਾਂ ਦੇ ਅੰਦਰ ਜਵਾਬ ਦੇਣ ਲਈ ਕਿਹਾ ਗਿਆ ਹੈ। ਵਿਭਾਗ ਨੇ ਇਹ ਵੀ ਲਿਖਿਆ ਕਿ ਇਹ ਇਕ ਸਰਕਾਰੀ ਇਮਾਰਤ ਬਣਾਈ ਗਈ ਹੈ, ਜਿਸ ਦਾ ਉਦਘਾਟਨ ਸਰਕਾਰ ਅਤੇ ਸਰਕਾਰੀ ਨੁਮਾਇੰਦਿਆਂ ਵਲੋਂ ਕੀਤਾ ਜਾਣਾ ਸੀ ਅਤੇ ਸਾਬਕਾ ਵਿਧਾਇਕ ਕੋਲ ਕੋਈ ਅਹੁਦਾ ਨਹੀਂ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਡਾਕਟਰਾਂ ਦੀ ਹੜਤਾਲ 'ਤੇ ਸਖ਼ਤ ਹੁਕਮ ਜਾਰੀ, Action 'ਚ ਮਾਨ ਸਰਕਾਰ
ਇਸ ਲਈ ਉਨ੍ਹਾਂ ਨੂੰ ਇਸ ਦਾ ਉਦਘਾਟਨ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਇਸ ਸਬੰਧੀ ਉਨ੍ਹਾਂ ਨੂੰ ਆਪਣਾ ਸਪੱਸ਼ਟੀਕਰਨ 2 ਦਿਨਾਂ ਅੰਦਰ ਦਫ਼ਤਰ ਨੂੰ ਭੇਜਣਾ ਪਵੇਗਾ, ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8