ਪੰਜਾਬ ਦੇ ਸਰਕਾਰੀ ਸਕੂਲਾਂ ''ਤੇ ਸਿੱਖਿਆ ਵਿਭਾਗ ਦੀ ਸਖ਼ਤੀ, ਪ੍ਰਿੰਸੀਪਲਾਂ ਦੀ ਲਾਈ ਕਲਾਸ

Wednesday, Jul 19, 2023 - 04:16 PM (IST)

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਹੁਣ ਸੂਬੇ ਦੇ ਸਰਕਾਰੀ ਸਕੂਲਾਂ 'ਤੇ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦੇ ਦਾਖ਼ਲੇ ਨੂੰ ਲੈ ਕੇ ਜੋ ਟਾਰਗੇਟ ਦਿੱਤੇ ਗਏ ਸਨ, ਦਰਅਸਲ ਉਸ ਟਾਰਗੇਟ ਨੂੰ ਪੂਰਾ ਨਾ ਕਰਨ ਵਾਲੇ ਸਕੂਲਾਂ ਖ਼ਿਲਾਫ਼ ਸਿੱਖਿਆ ਵਿਭਾਗ ਵੱਲੋਂ ਕਾਰਵਾਈ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਲੱਖਾਂ ਰੁਪਏ ਖ਼ਰਚ ਕੇ ਕੈਨੇਡਾ ਭੇਜਿਆ ਸੀ ਪੁੱਤ, ਕੀ ਪਤਾ ਸੀ ਆਹ ਦਿਨ ਵੀ ਦੇਖਣਾ ਪਵੇਗਾ

ਵਿਭਾਗ ਨੇ ਅਜਿਹੇ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਨੋਟਿਸ ਜਾਰੀ ਕਰਨੇ ਸ਼ੁਰੂ ਕਰ ਦਿੱਤੇ ਹਨ, ਜੋ ਮਿੱਥੇ ਟੀਚਿਆਂ ਮੁਤਾਬਕ ਸਰਕਾਰੀ ਸਕੂਲਾਂ 'ਚ ਬੱਚਿਆਂ ਦੇ ਦਾਖ਼ਲਾ 'ਚ ਵਾਧਾ ਨਹੀਂ ਕਰ ਸਕੇ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਜ਼ਿਲ੍ਹਾ ਬਠਿੰਡਾ ਦੇ 6 ਸਕੂਲਾਂ ਦੇ ਪ੍ਰਿੰਸੀਪਲਾਂ ਨੂੰ 'ਕਾਰਨ ਦੱਸੋ ਨੋਟਿਸ' ਜਾਰੀ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਕਿਸਾਨ ਕਰਜ਼ਾ ਮੁਆਫ਼ੀ ਲੋਨ ਦੀ ਕਿਸ਼ਤ ਫਿਰ Default, ਪੜ੍ਹੋ ਪੂਰੀ ਖ਼ਬਰ

ਇਨ੍ਹਾਂ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ 10 ਦਿਨਾਂ ਦੇ ਅੰਦਰ ਜਵਾਬ ਦੇਣਾ ਪਵੇਗਾ ਕਿ ਉਨ੍ਹਾਂ ਖ਼ਿਲਾਫ਼ ਕਾਰਵਾਈ ਕਿਉਂ ਨਾ ਕੀਤੀ ਜਾਵੇ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਕਈ ਸਕੂਲਾਂ 'ਚ ਬੱਚਿਆਂ ਨੂੰ ਦਾਖ਼ਲਾ ਜਾਣ-ਬੁੱਝ ਕੇ ਨਾ ਦਿੱਤੇ ਜਾਣ ਦੀਆਂ ਸ਼ਿਕਾਇਤਾਂ ਵੀ ਵਿਭਾਗ ਨੂੰ ਮਿਲੀਆਂ ਸਨ, ਜਿਸ ਤੋਂ ਬਾਅਦ ਇਨ੍ਹਾਂ ਮਾਮਲਿਆਂ 'ਤੇ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News