ਮੰਤਰੀ ਅਮਨ ਅਰੋੜਾ ਦੇ ਮਾਮਲੇ 'ਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ, ਪੜ੍ਹੋ ਪੂਰਾ ਮਾਮਲਾ
Monday, Jan 15, 2024 - 04:23 PM (IST)
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਮਾਮਲੇ 'ਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਕਿਹਾ ਹੈ ਕਿ ਜੇਕਰ ਅਮਨ ਅਰੋੜਾ ਨੂੰ ਸਜ਼ਾ ਸੁਣਾਈ ਗਈ ਹੈ ਤਾਂ ਫਿਰ ਉਹ ਗਣਤੰਤਰ ਦਿਹਾੜੇ 'ਤੇ ਝੰਡਾ ਨਹੀਂ ਲਹਿਰਾਉਣਗੇ। ਫਿਲਹਾਲ ਅਦਾਲਤ ਵਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ 22 ਜਨਵਰੀ ਨੂੰ ਹੋਵੇਗੀ। ਹਾਲਾਂਕਿ ਜੇਕਰ 22 ਜਨਵਰੀ ਨੂੰ ਅਦਾਲਤ ਦਾ ਫ਼ੈਸਲਾ ਅਮਨ ਅਰੋੜਾ ਦੇ ਪੱਖ 'ਚ ਆਉਂਦਾ ਹੈ ਤਾਂ ਸ਼ਾਇਦ ਉਹ ਝੰਡਾ ਲਹਿਰਾ ਸਕਣਗੇ।
ਇਹ ਵੀ ਪੜ੍ਹੋ : ਪੰਜਾਬ ਭਰ 'ਚ ਅੱਜ ਲੱਗਣਗੇ ਇੰਤਕਾਲ ਮਾਮਲਿਆਂ ਲਈ ਦੂਜੇ ਵਿਸ਼ੇਸ਼ ਕੈਂਪ, CM ਮਾਨ ਨੇ ਦਿੱਤੀ ਜਾਣਕਾਰੀ
ਕਾਰਜਕਾਰੀ ਚੀਫ਼ ਜਸਟਿਸ ਦੀ ਡਵੀਜ਼ਨ ਬੈਂਚ ਨੇ ਇਹ ਹੁਕਮ ਇਕ ਜਨਹਿੱਤ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਦਿੱਤੇ। ਇਸ ਪਟੀਸ਼ਨ 'ਚ ਕਿਹਾ ਗਿਆ ਹੈ ਕਿ ਅਮਨ ਅਰੋੜਾ ਨੂੰ 2 ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਸ ਲਈ ਉਨ੍ਹਾਂ ਦੀ ਵਿਧਾਨ ਸਭਾ ਦੀ ਮੈਂਬਰਸ਼ਿਪ ਰੱਦ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਝੰਡਾ ਲਹਿਰਾਉਣ ਦੀ ਇਜਾਜ਼ਤ ਨਾ ਦਿੱਤੀ ਜਾਵੇ।
ਇਹ ਵੀ ਪੜ੍ਹੋ : ਪੰਜਾਬ 'ਚ ਕੜਾਕੇ ਦੀ ਠੰਡ ਨੇ ਤੋੜੇ ਸਾਰੇ ਰਿਕਾਰਡ, ਲੋਕਾਂ ਦਾ ਘਰੋਂ ਨਿਕਲਣਾ ਹੋਇਆ ਔਖਾ
ਜਾਣੋ ਕੀ ਹੈ ਪੂਰਾ ਮਾਮਲਾ
ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਪਰਿਵਾਰਕ ਝਗੜੇ ਦੇ ਮਾਮਲੇ 'ਚ ਹੇਠਲੀ ਅਦਾਲਤ ਵੱਲੋਂ 21 ਦਸੰਬਰ, 2023 ਨੂੰ ਦੋਸ਼ੀ ਪਾਏ ਜਾਣ 'ਤੇ 2 ਸਾਲ ਦੀ ਸਜ਼ਾ ਸੁਣਾਈ ਗਈ ਸੀ। ਮੰਤਰੀ ਅਰੋੜਾ ਨੇ ਇਸ ਸਜ਼ਾ 'ਤੇ ਨਜ਼ਰਸਾਨੀ ਲਈ ਸੰਗਰੂਰ ਅਦਾਲਤ 'ਚ ਪਟੀਸ਼ਨ ਦਾਇਰ ਕੀਤੀ ਹੈ। ਦੂਜੇ ਪਾਸੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅੰਮ੍ਰਿਤਸਰ ਵਿੱਚ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਖ਼ਿਲਾਫ਼ ਇੱਕ ਨੋਟਿਸ ਸਰਕਾਰ ਨੂੰ ਭੇਜਿਆ ਗਿਆ ਸੀ। ਹੁਣ ਪੰਜਾਬ ਹਰਿਆਣਾ ਹਾਈਕੋਰਟ ਨੇ ਉਕਤ ਪਟੀਸ਼ਨ 'ਤੇ ਸੁਣਵਾਈ ਸ਼ੁਰੂ ਕਰ ਦਿੱਤੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8