ਪੰਚਾਇਤੀ ਚੋਣਾਂ ਵਿਚਾਲੇ ਸਖ਼ਤ ਐਕਸ਼ਨ! 162 ਮੁਲਾਜ਼ਮਾਂ ਨੂੰ ਨੋਟਿਸ ਜਾਰੀ
Tuesday, Oct 08, 2024 - 03:14 PM (IST)
ਸੰਗਰੂਰ (ਸਿੰਗਲਾ)- ਜ਼ਿਲ੍ਹਾ ਚੋਣਕਾਰ ਅਫ਼ਸਰ ਸੰਦੀਪ ਰਿਸ਼ੀ ਦੇ ਨਿਰਦੇਸ਼ਾਂ ਹੇਠ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸੁਖਚੈਨ ਸਿੰਘ ਪਾਪੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ 5 ਅਕਤੂਬਰ ਨੂੰ ਗ੍ਰਾਮ ਪੰਚਾਇਤ ਚੋਣਾਂ ਸਬੰਧੀ ਹੋਈ ਪਹਿਲੀ ਰਿਹਰਸਲ ਦੌਰਾਨ ਗੈਰ ਹਾਜ਼ਰ ਰਹਿਣ ਵਾਲੇ 162 ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਚਾਇਤੀ ਚੋਣਾਂ ਵਿਚਾਲੇ ਪੰਜਾਬ ਪੁਲਸ ਦੇ ਮੁਲਾਜ਼ਮਾਂ ਲਈ ਵਿਸ਼ੇਸ਼ ਹਦਾਇਤਾਂ ਜਾਰੀ
ਵਧੀਕ ਜ਼ਿਲ੍ਹਾ ਚੋਣਕਾਰ ਅਫਸਰ ਨੇ ਕਿਹਾ ਕਿ ਇਹ ਇਕ ਗੰਭੀਰ ਮਸਲਾ ਹੈ ਕਿਉਂਕਿ ਚੋਣਾਂ ਸਬੰਧੀ ਡਿਊਟੀ ’ਚ ਅਜਿਹੀ ਲਾਪ੍ਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਡੇਢ ਦਰਜਨ ਤੋਂ ਵਧੇਰੇ ਵਿਭਾਗਾਂ ਨਾਲ ਸਬੰਧਤ ਇਨ੍ਹਾਂ ਗੈਰ ਹਾਜ਼ਰ ਕਰਮਚਾਰੀਆਂ ਨੂੰ ਵਿਭਾਗੀ ਮੁਖੀਆਂ ਰਾਹੀਂ ਨੋਟਿਸ ਭੇਜਿਆ ਗਿਆ ਹੈ। ਜਿਹੜੇ ਮੁਲਾਜ਼ਮ 10 ਅਕਤੂਬਰ ਨੂੰ ਹੋਣ ਵਾਲੀ ਦੂਜੀ ਰਿਹਰਸਲ ਦੌਰਾਨ ਵੀ ਅਜਿਹੀ ਅਣਗਹਿਲੀ ਕਰਨਗੇ ਉਨ੍ਹਾਂ ਖ਼ਿਲਾਫ਼ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਬਣਦੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8