ਸਿੱਖਿਆ ਵਿਭਾਗ ਦਾ ਐਕਸ਼ਨ! ਪੰਜਾਬ ਦੇ 37 ਪ੍ਰਿੰਸੀਪਲਾਂ, ਮੁੱਖ ਅਧਿਆਪਕਾਂ ਤੇ ਸਕੂਲ ਇੰਚਾਰਜਾਂ ਨੂੰ ਨੋਟਿਸ ਜਾਰੀ

Saturday, Jul 20, 2024 - 09:53 AM (IST)

ਫਿਰੋਜ਼ਪੁਰ (ਪਰਮਜੀਤ, ਕੁਮਾਰ, ਖੁੱਲਰ, ਰਾਜੇਸ਼ ਢੰਡ)– ਫਿਰੋਜ਼ਪੁਰ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਜ਼ਿਲ੍ਹੇ ਦੇ 37 ਪ੍ਰਿੰਸੀਪਲਾਂ, ਮੁੱਖ-ਅਧਿਆਪਕਾਂ ਅਤੇ ਸਕੂਲ ਇੰਚਾਰਜਾਂ ਨੂੰ ਕੁਝ ਵਿਦਿਆਰਥੀਆਂ ਦੇ ਨਾਮ ਕੱਟਣ ਨੂੰ ਲੈ ਕੇ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਇਸ ਮਾਮਲੇ ਵਿਚ ਗੌਰਮਿੰਟ ਟੀਚਰਜ਼ ਯੂਨੀਅਨ ਫ਼ਿਰੋਜ਼ਪੁਰ ਦਾ ਵਫਦ ਜ਼ਿਲ੍ਹਾ ਪ੍ਰਧਾਨ ਰਾਜੀਵ ਕੁਮਾਰ ਹਾਂਡਾ ਦੀ ਅਗਵਾਈ ਵਿੱਚ, ਪ੍ਰਿੰਸੀਪਲ ਗੁਰਮੇਲ ਸਿੰਘ, ਪ੍ਰਿੰਸੀਪਲ ਹਰਫੂਲ ਸਿੰਘ, ਪ੍ਰਿੰਸੀਪਲ ਰਮਾਂ, ਮੁੱਖ-ਅਧਿਆਪਕ ਕਪਿਲ ਸਾਨਨ, ਜੋਗਿੰਦਰ ਸਿੰਘ, ਗੁਰਪ੍ਰੀਤ ਸਿੰਘ, ਸ਼ਿਵਾਨੀ ਨੂੰ ਨਾਲ ਲੈ ਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸੰਜੀਵ ਕੁਮਾਰ ਨੂੰ ਮਿਲਿਆ। 

ਇਹ ਖ਼ਬਰ ਵੀ ਪੜ੍ਹੋ - ਸੱਚਖੰਡ ਸ੍ਰੀ ਦਰਬਾਰ ਸਾਹਿਬ ਨੇੜੇ ਹੋਈ ਬੇਅਦਬੀ!

ਇਸ ‘ਕਾਰਨ ਦੱਸੋ’ ਨੋਟਿਸ ਦਾ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਨੇ ਸਖਤ ਨੋਟਿਸ ਲੈਂਦਿਆਂ ਕਿਹਾ ਕਿ ਲੰਬੇਂ ਸਮੇਂ ਤੋਂ ਗੈਰ ਹਾਜ਼ਰ ਅਤੇ ਦੂਜੀਆਂ ਵਿੱਦਿਅਕ ਸੰਸਥਾਵਾਂ ’ਚ ਸ਼ਿਫਟ ਹੋਏ ਵਿਦਿਆਰਥੀਆਂ ਦੇ ਨਾਂ ਕੱਟਣਾ ਕੋਈ ਗੈਰ ਕਾਨੂੰਨੀ ਪ੍ਰਕਿਰਿਆ ਨਹੀਂ ਹੈ। ਜੇਕਰ ਕੋਈ ਮਾਪੇ ਆਪਣੇ ਬੱਚੇ ਦਾ ਸਕੂਲ ਵਿਚੋਂ ਨਾਂ ਕਟਵਾਉਣਾ ਚਾਹੁੰਦੇ ਹਨ ਜਾਂ ਵਿਦਿਆਰਥੀ ਲਗਾਤਾਰ ਕਈ-ਕਈ ਮਹੀਨੇ ਗੈਰ ਹਾਜ਼ਰ ਰਹਿੰਦਾ ਹੈ ਜਾਂ ਮਾਪਿਆਂ ਨੇ ਪਿੰਡ/ਸ਼ਹਿਰ ਛੱਡ ਦਿੱਤਾ ਹੈ ਤਾਂ ਅਜਿਹੀ ਹਾਲਤ ’ਚ ਵਿਦਿਆਰਥੀਆਂ ਦੇ ਨਾਂ ਕੱਟਣੇ ਹੀ ਪੈਂਦੇ ਹਨ। ਸਕੂਲ ਨਾ ਆਉਣ ਵਾਲੇ ਅਜਿਹੇ ਵਿਦਿਆਰਥੀਆਂ ਦੇ ਨਾਂ ਰਿਕਾਰਡ ’ਚ ਬੋਲਦੇ ਰਹਿਣ ਕਾਰਨ ਸਰਕਾਰੀ ਸ੍ਰੋਤਾਂ ਅਤੇ ਗ੍ਰਾਂਟਾਂ ਦੀ ਦੁਰਵਰਤੋਂ ਹੋਣ ਦੇ ਵੀ ਆਸਾਰ ਬਣੇ ਰਹਿੰਦੇ ਹਨ।

ਇਹ ਖ਼ਬਰ ਵੀ ਪੜ੍ਹੋ - ਸਟਡੀ ਵੀਜ਼ਾ 'ਤੇ ਕੈਨੇਡਾ ਗਈ ਸੀ ਪੰਜਾਬੀ ਕੁੜੀ, ਤੀਜੇ ਦਿਨ ਹੀ ਵਾਪਰ ਗਿਆ ਭਾਣਾ (ਵੀਡੀਓ)

ਇਸ ਤੋਂ ਇਲਾਵਾ ਕੁਝ ਪ੍ਰਾਈਵੇਟ ਸਕੂਲਾਂ ’ਚ ਡੰਮੀ ਦਾਖਲੇ ਦੀ ਸਹੂਲਤ ਵੀ ਵਿਦਿਆਰਥੀਆਂ ਨੂੰ ਅਜਿਹੇ ਸਕੂਲਾਂ ’ਚ ਦਾਖਲੇ ਲੈਣ ਲਈ ਪ੍ਰੇਰਦੀ ਹੈ ਅਤੇ ਵਿਭਾਗ ਅਜਿਹੇ ਸਕੂਲਾਂ ’ਤੇ ਕੋਈ ਕਾਰਵਾਈ ਕਰਨ ਦੀ ਥਾਂ ਇਨ੍ਹਾਂ ਪ੍ਰਤੀ ਨਰਮੀ ਵਾਲਾ ਵਤੀਰਾ ਹੀ ਰੱਖਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫਸਰ ਫਿਰੋਜ਼ਪੁਰ ਵੱਲੋਂ ਜਾਰੀ ਕਾਰਨ ਦੱਸੋ ਨੋਟਿਸ ਤੋਂ ਪਹਿਲਾਂ ਸਕੂਲ ਮੁਖੀਆਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਤੋਂ ਲਿਖਤੀ ਰੂਪ ’ਚ ਵਿਦਿਆਰਥੀਆਂ ਦੇ ਨਾਂ ਕੱਟਣ ਸਬੰਧੀ ਕਾਰਣਾਂ ਦਾ ਵੇਰਵਾ ਲਿਆ ਗਿਆ ਸੀ ਅਤੇ ਹੁਣ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ ਸਕੂਲ ਮੁਖੀਆਂ ’ਤੇ ਗੈਰ ਵਾਜਬ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਸ ਤੋਂ ਇਲਾਵਾ ਨੋਟਿਸ ਜਾਰੀ ਹੋਣ ਵਾਲੇ ਸਕੂਲ ਮੁਖੀਆਂ ਵਿਚੋਂ ਕੁਝ ਸਕੂਲ ਅਜਿਹੇ ਵੀ ਹਨ, ਜਿਨਾਂ ’ਚ 1000 ਤੋਂ ਵੱਧ ਵਿਦਿਆਰਥੀ ਪਡ਼੍ਹ ਰਹੇ ਹਨ। ਇਨ੍ਹਾਂ ਸਕੂਲਾਂ ਵਿਚੋਂ ਜੇਕਰ ਲੰਬੀ ਗੈਰ ਹਾਜ਼ਰੀ ਵਾਲੇ 8-10 ਵਿਦਿਆਰਥੀਆਂ ਦੇ ਨਾਂ ਕੱਟੇ ਵੀ ਗਏ ਹਨ ਤਾਂ ਇਹ ਘਾਟਾ ਨਿਗੁਣਾ ਹੈ ਅਤੇ ਇਨ੍ਹਾਂ ਸਕੂਲ ਮੁਖੀਆਂ ਨੂੰ ਨੋਟਿਸ ਜਾਰੀ ਕਰਨੇ ਸਰਾਸਰ ਧੱਕੇਸ਼ਾਹੀ ਹੈ। ਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ ਜਾਰੀ ਨੋਟਿਸ ਸਬੰਧਤ ਮੁਖੀਆਂ ਕੋਲ ਪਹੁੰਚਣ ਤੋਂ ਪਹਿਲਾਂ ਸੋਸ਼ਲ ਮੀਡੀਆ ਕੋਲ ਪਹੁੰਚਣੇ ਵੀ ਜ਼ਿਲ੍ਹਾ ਅਧਿਕਾਰੀ ਦੀ ਗੈਰ ਜ਼ਿੰਮੇਵਾਰਾਨਾ ਕਾਰਵਾਈ ਹੈ। ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾਈ ਆਗੂਆਂ ਮਹਿੰਦਰ ਕੌਡਿਆਂਵਾਲੀ ਅਤੇ ਪਵਨ ਕੁਮਾਰ ਨੇ ਜ਼ਿਲ੍ਹਾ ਸਿੱਖਿਆ ਅਫਸਰ ਫਿਰੋਜ਼ਪੁਰ ਦੇ ਇਸ ਕਦਮ ਦਾ ਸਖਤ ਵਿਰੋਧ ਕਰਦੇ ਹੋਏ ਉਨ੍ਹਾਂ ਨੂੰ ਇਹ ਨੋਟਿਸ ਵਾਪਸ ਲੈਣ ਦੀ ਚਿਤਾਵਨੀ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਡੀ ਵਾਰਦਾਤ! ਪਿਓ-ਪੁੱਤ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ

ਉਨ੍ਹਾਂ ਸਿੱਖਿਆ ਮੰਤਰੀ ਪੰਜਾਬ ਅਤੇ ਡਾਇਰੈਕਟਰ ਸਕੂਲ ਸਿੱਖਿਆ (ਸੈ. ਸਿ) ਪਾਸੋਂ ਮੰਗ ਕੀਤੀ ਕਿ ਅਜਿਹੇ ਅਧਿਕਾਰੀਆਂ ਨੂੰ ਕਾਬੂ ’ਚ ਰੱਖਿਆ ਜਾਵੇ, ਤਾਂ ਜੋ ਸਕੂਲ ਮੁਖੀ ਬਿਨਾ ਦਬਾਅ ਦੇ ਆਪਣਾ ਕੰਮ ਵਧੀਆ ਢੰਗ ਨਾਲ ਕਰ ਸਕਣ। 

ਸਿੱਖਿਆ ਅਫ਼ਸਰ ਵੱਲੋਂ ਨੋਟਿਸ ਖਾਰਜ

ਵਫ਼ਦ ਨਾਲ ਮੁਲਾਕਾਤ ਮਗਰੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਫ਼ਿਰੋਜ਼ਪੁਰ ਸੰਜੀਵ ਕੁਮਾਰ ਨੇ ਯੂਨੀਅਨ ਦੇ ਵਫ਼ਦ, ਪ੍ਰਿੰਸੀਪਲਾਂ ਅਤੇ ਮੁੱਖ-ਅਧਿਆਪਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਸਾਰੇ ਨੋਟਿਸ ਖਾਰਜ ਕੀਤੇ ਜਾ ਰਹੇ ਅਤੇ ਸਮੂਹ ਸਕੂਲ ਮੁੱਖੀ ਸ਼ਾਨਦਾਰ ਕੰਮ ਕਰ ਰਹੇ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News