ਰਵਨੀਤ ਬਿੱਟੂ ਤੇ ਭਾਰਤ ਭੂਸ਼ਣ ਆਸ਼ੂ ਨੂੰ Notice ਜਾਰੀ, ਜਾਣੋ ਕੀ ਹੈ ਪੂਰਾ ਮਾਮਲਾ
Saturday, Mar 08, 2025 - 03:44 PM (IST)

ਲੁਧਿਆਣਾ (ਮਹਿਰਾ)- ਜ਼ਿਲ੍ਹਾ ਪੁਲਸ ਨੇ ਰੇਲ ਮੰਤਰੀ ਰਵਨੀਤ ਬਿੱਟੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ ਵਿਰੁੱਧ ਇਕ ਅਪਰਾਧਿਕ ਮਾਮਲੇ ’ਚ ਅਦਾਲਤ ’ਚ ਚਾਰਜਸ਼ੀਟ ਦਾਇਰ ਕੀਤੀ ਹੈ, ਜਿਸ ’ਤੇ ਜੁਗਰਾਜ ਸਿੰਘ ਦੀ ਅਦਾਲਤ ਨੇ ਨੋਟਿਸ ਲੈਂਦੇ ਹੋਏ ਬਿੱਟੂ, ਆਸ਼ੂ ਅਤੇ ਤਲਵਾੜ ਨੂੰ 17 ਮਾਰਚ ਨੂੰ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਨੇ ਬਸਪਾ 'ਚੋਂ ਆਏ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਇਹ ਮਾਮਲਾ 27 ਫਰਵਰੀ ਨੂੰ ਲੁਧਿਆਣਾ ਨਗਰ ਨਿਗਮ ਦੇ ਜ਼ੋਨ-ਏ ਦਫ਼ਤਰ ’ਚ ਹੋਏ ਹੰਗਾਮੇ ਨਾਲ ਸਬੰਧਤ ਹੈ। ਜਾਣਕਾਰੀ ਅਨੁਸਾਰ ਇਹ ਮਾਮਲਾ ਨਗਰ ਨਿਗਮ ਜ਼ੋਨ-ਏ ਦਫ਼ਤਰ ਦੇ ਚੌਕੀਦਾਰ ਅਮਿਤ ਕੁਮਾਰ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਸੀ। ਇਹ ਐੱਫ. ਆਈ. ਆਰ. ਧਾਰਾ 186 (ਜਨਤਕ ਕਾਰਜਾਂ ’ਚ ਰੁਕਾਵਟ ਪਾਉਣਾ) ਅਤੇ 353 (ਲੋਕ ਸੇਵਕ ਨੂੰ ਉਸ ਦੇ ਫਰਜ਼ ਨਿਭਾਉਣ ਤੋਂ ਰੋਕਣ ਲਈ ਹਮਲਾ ਜਾਂ ਅਪਰਾਧਿਕ ਜ਼ਬਰਦਸਤੀ) ਤਹਿਤ ਦਰਜ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਕੀ ਪੰਜਾਬ 'ਚ ਘਟਣਗੀਆਂ ਲੋਕ ਸਭਾ ਸੀਟਾਂ? ਮੁੱਖ ਮੰਤਰੀ ਨੇ ਸੱਦ ਲਈ ਮੀਟਿੰਗ (ਵੀਡੀਓ)
ਇਸਤਗਾਸਾ ਧਿਰ ਅਨੁਸਾਰ, 27 ਫਰਵਰੀ ਨੂੰ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਜ਼ੋਨ-ਏ ਦਫਤਰ ’ਚ ਰੋਸ ਪ੍ਰਦਰਸ਼ਨ ਕਰਨ ਆਏ ਸਨ। ਇਸ ਦੌਰਾਨ, ਕਾਂਗਰਸੀ ਆਗੂਆਂ ਦੀ ਪੁਲਸ ਨਾਲ ਝੜਪ ਹੋ ਗਈ, ਬੈਰੀਕੇਡ ਪਾਰ ਕੀਤਾ ਅਤੇ ਦਫ਼ਤਰ ਦੇ ਗੇਟ ਨੂੰ ਤਾਲਾ ਲਗਾ ਦਿੱਤਾ। ਬਾਅਦ ’ਚ ਨਗਰ ਨਿਗਮ ਦੇ ਕਰਮਚਾਰੀਆਂ ਨੇ ਅੰਦਰੋਂ ਤਾਲਾ ਤੋੜ ਦਿੱਤਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8