ਵਿਧਾਨ ਸਭਾ ਸਪੀਕਰ ਨੂੰ ਗਲਤ ਬੋਲਣ 'ਤੇ ਸੁਖਬੀਰ ਨੂੰ ਨੋਟਿਸ ਜਾਰੀ

Wednesday, Jan 23, 2019 - 01:02 PM (IST)

ਵਿਧਾਨ ਸਭਾ ਸਪੀਕਰ ਨੂੰ ਗਲਤ ਬੋਲਣ 'ਤੇ ਸੁਖਬੀਰ ਨੂੰ ਨੋਟਿਸ ਜਾਰੀ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੂੰ ਗਲਤ ਸ਼ਬਦਾਵਲੀ ਬੋਲਣ ਦੇ ਦੋਸ਼ 'ਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਸਾਹਮਣੇ ਸੁਖਬੀਰ ਬਾਦਲ ਨੂੰ 6 ਫਰਵਰੀ ਨੂੰ ਤਲਬ ਹੋਣ ਦੇ ਹੁਕਮ ਦਿੱਤੇ ਗਏ ਹਨ। ਸੁਖਬੀਰ ਬਾਦਲ ਨੂੰ 15 ਦਿਨਾਂ ਦਾ ਨੋਟਿਸ ਜਾਰੀ ਕੀਤਾ ਗਿਆ ਹੈ। ਦੱਸ ਦੇਈਏ ਕਿ ਕਮੇਟੀ ਨੇ ਸੁਖਬੀਰ ਬਾਦਲ ਨੂੰ ਉਸ ਸਮੇਂ ਤਲਬ ਕੀਤਾ ਹੈ, ਜਦੋਂ ਸੂਬੇ 'ਚ ਲੋਕ ਸਭਾ ਚੋਣਾਂ ਨੂੰ ਲੈ ਕੇ ਗਤੀਵਿਧੀਆਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ।

ਦੱਸ ਦੇਈਏ ਕਿ ਜੂਨ, 2017 'ਚ ਇਕ ਪ੍ਰੈਸ ਕਾਨਫਰੰਸ ਦੌਰਾਨ ਸੁਖਬੀਰ ਬਾਦਲ ਨੇ ਵਿਧਾਨ ਸਭਾ ਸਪੀਕਰ ਨੂੰ 'ਗੁੰਡਾ ਕੇ. ਪੀ.' ਕਹਿ ਕੇ ਸੰਬੋਧਨ ਕੀਤਾ ਸੀ, ਜਿਸ ਤੋਂ ਬਾਅਦ ਕੈਬਨਿਟ ਮੰਤਰੀ ਬ੍ਰਹਮ ਮੋਹਿੰਦਰਾ ਨੇ ਵਿਧਾਨ ਸਭਾ 'ਚ ਵਿਸ਼ੇਸ਼ ਅਧਿਕਾਰ ਹਣਨ ਦਾ ਪ੍ਰਸਤਾਵ ਰੱਖਿਆ ਸੀ।
 


author

Babita

Content Editor

Related News