ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਦੀ ਪਟੀਸ਼ਨ ’ਤੇ ਕੇਂਦਰ ਸਰਕਾਰ ਨੂੰ ਨੋਟਿਸ

Monday, Jan 30, 2023 - 11:11 PM (IST)

ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਦੀ ਪਟੀਸ਼ਨ ’ਤੇ ਕੇਂਦਰ ਸਰਕਾਰ ਨੂੰ ਨੋਟਿਸ

ਚੰਡੀਗੜ੍ਹ (ਹਾਂਡਾ) : ਕਬੂਤਰਬਾਜ਼ੀ ਅਤੇ ਠੱਗੀ ਦੇ ਇੱਕ ਮਾਮਲੇ ਵਿੱਚ ਪੰਜਾਬੀ ਗਾਇਕ ਦਲੇਰ ਮਹਿੰਦੀ ਨੇ ਪਾਸਪੋਰਟ ਰੀਨਿਊ ਕਰਵਾਉਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਖ਼ਲ ਕੀਤੀ ਹੈ। ਦਲੇਰ ਮਹਿੰਦੀ ਦੇ ਵਕੀਲ ਨੇ ਕੇਂਦਰ ਸਰਕਾਰ ਨੂੰ ਮਾਮਲੇ ਵਿੱਚ ਪਾਰਟੀ ਬਣਾ ਕੇ ਫਿਰ ਪਟੀਸ਼ਨ ਦਾਖ਼ਲ ਕੀਤੀ, ਜਿਸ ’ਤੇ ਸੋਮਵਾਰ ਨੂੰ ਹਾਈਕੋਰਟ ਵਿੱਚ ਸੁਣਵਾਈ ਹੋਈ। ਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। 2 ਫਰਵਰੀ ਨੂੰ ਦੁਬਾਰਾ ਮਾਮਲੇ ਦੀ ਸੁਣਵਾਈ ਹੋਵੇਗੀ।

ਇਹ ਵੀ ਪੜ੍ਹੋ : 28 ਫ਼ਰਵਰੀ ਤੱਕ ਤਿਆਰ ਹੋਵੇਗੀ ਨਵੀਂ NRI ਨੀਤੀ, ਮੰਤਰੀ ਕੁਲਦੀਪ ਧਾਲੀਵਾਲ ਨੇ ਦੱਸੀਆਂ ਅਹਿਮ ਗੱਲਾਂ


author

Mandeep Singh

Content Editor

Related News