ਸੁਖਪਾਲ ਖਹਿਰਾ ਦੀ ਪਟੀਸ਼ਨ ''ਤੇ ਪੰਜਾਬ ਸਰਕਾਰ ਨੂੰ ਨੋਟਿਸ
Saturday, Oct 21, 2023 - 07:29 AM (IST)
ਚੰਡੀਗੜ੍ਹ (ਹਾਂਡਾ): ਐੱਨ.ਡੀ.ਪੀ.ਐੱਸ. ਦੇ ਇੱਕ ਪੁਰਾਣੇ ਕੇਸ ਵਿਚ ਗ੍ਰਿਫ਼ਤਾਰ ਸੁਖਪਾਲ ਖਹਿਰਾ ਨੇ ਪੰਜਾਬ ਸਰਕਾਰ ਵਲੋਂ ਆਪਣੇ ਖਿਲਾਫ਼ ਕਾਰਵਾਈ ਦਾ ਸ਼ੱਕ ਜਤਾਉਂਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਪਟੀਸ਼ਨ ਦਾਇਰ ਕਰਦੇ ਹੋਏ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਸਰਕਾਰ ਉਨ੍ਹਾਂ ਨੂੰ ਕਿਸੇ ਹੋਰ ਮਾਮਲੇ ਵਿਚ ਨਾਮਜ਼ਦ ਕਰ ਸਕਦੀ ਹੈ। ਉਨ੍ਹਾਂ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਐਡਵਾਂਸ ਨੋਟਿਸ ਦੇਣ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: ਕੈਨੇਡੀਅਨ ਵਿਦੇਸ਼ ਮੰਤਰੀ ਦਾ ਦਾਅਵਾ, ਨਿੱਝਰ ਦੇ ਕਤਲ ਸਬੰਧੀ ਭਾਰਤੀ ਅਧਿਕਾਰੀਆਂ ਨੂੰ ਪੇਸ਼ ਕੀਤੇ ਸਨ ਸਬੂਤ
ਪਟੀਸ਼ਨ 'ਤੇ ਸੁਣਵਾਈ ਕਰਦਿਆਂ ਅਦਾਲਤ ਨੇ ਖਹਿਰਾ ਦੀ ਪਟੀਸ਼ਨ 'ਤੇ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ। ਹਾਈਕੋਰਟ ਦੇ ਜਸਟਿਸ ਵਿਕਾਸ ਬਹਿਲ ਨੇ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਕਰਦੇ ਹੋਏ ਇਸ ਨੂੰ ਚੀਫ ਜਸਟਿਸ ਨੂੰ ਨਵੀਂ ਬੈਂਚ ਨਿਰਧਾਰਿਤ ਕਰਨ ਲਈ ਭੇਜ ਦਿੱਤਾ ਸੀ ਜੋ ਕਿ ਸ਼ੁੱਕਰਵਾਰ ਨੂੰ ਦੂਜੀ ਕੋਰਟ ਵਿਚ ਸੁਣਵਾਈ ਲਈ ਆਇਆ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।