ਜ਼ਿਲ੍ਹਾ ਤਰਨਤਾਰਨ ਦੀਆਂ 4 ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਅੱਜ ਜਾਰੀ ਹੋਵੇਗਾ ਨੋਟੀਫਿਕੇਸ਼ਨ
Monday, Jan 05, 2026 - 01:28 PM (IST)
ਤਰਨਤਾਰਨ(ਰਮਨ)- ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 5 ਜਨਵਰੀ 2026 ਨੂੰ ਜ਼ਿਲਾ ਤਰਨਤਾਰਨ ਦੀਆਂ 4 ਗ੍ਰਾਮ ਪੰਚਾਇਤਾਂ ਕਾਜ਼ੀਕੋਟ, ਕੱਕਾ ਕੰਡਿਆਲਾ, ਪੰਡੋਰੀ ਗੋਲਾ ਅਤੇ ਮਾੜੀ ਕੰਬੋਕੇ ਵਿਖੇ ਪੰਚਾਇਤੀ ਚੋਣਾਂ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਇਸ ਦੇ ਨਾਲ ਹੀ 5 ਜਨਵਰੀ ਤੋਂ ਇਨ੍ਹਾਂ ਪੰਚਾਇਤਾਂ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅਮਲ ਸ਼ੁਰੂ ਹੋ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ 'ਚ 6 ਤੇ 7 ਜਨਵਰੀ ਨੂੰ Cold Day ਦਾ Alert, ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਤਰਨਤਾਰਨ ਰਾਹੁਲ ਨੇ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲਾ ਤਰਨਤਾਰਨ ਦੀਆਂ 4 ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ, ਜਿਸ ਸਬੰਧੀ 5 ਜਨਵਰੀ 2026 ਨੂੰ ਨੋਟੀਫਿਕੇਸ਼ਨ ਜਾਰੀ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਚੋਣ ਬਲਾਕ ਤਰਨਤਾਰਨ ਦੀਆਂ ਤਿੰਨ ਗ੍ਰਾਮ ਪੰਚਾਇਤਾਂ ਕਾਜ਼ੀ ਕੋਟ, ਕੱਕਾ ਕੰਡਿਆਲਾ, ਪੰਡੋਰੀ ਗੋਲਾ ਅਤੇ ਬਲਾਕ ਭਿੱਖੀਵਿੰਡ ਦੀ ਇਕ ਪੰਚਾਇਤ ਮਾੜੀ ਕੰਬੋਕੇ ਵਿਖੇ ਹੋਵੇਗੀ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਦੇ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ
ਡਿਪਟੀ ਕਮਿਸ਼ਨਰ ਰਾਹੁਲ ਨੇ ਦੱਸਿਆ ਕਿ ਇਨ੍ਹਾਂ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੇਪਰ 5 ਜਨਵਰੀ 2026 ਤੋਂ 8 ਜਨਵਰੀ 2026 ਨੂੰ ਬਾਅਦ ਦੁਪਹਿਰ 3:00 ਤੱਕ ਦਾਖ਼ਲ ਕੀਤੇ ਜਾ ਸਕਣਗੇ। ਉਨ੍ਹਾਂ ਦੱਸਿਆ ਕਿ 9 ਜਨਵਰੀ 2026 ਦਿਨ ਸ਼ੁਕਰਵਾਰ ਨੂੰ ਨਾਮਜ਼ਦਗੀ ਪੇਪਰਾਂ ਦੀ ਪੜਤਾਲ ਹੋਵੇਗੀ ਅਤੇ 10 ਜਨਵਰੀ 2026 ਨੂੰ ਬਾਅਦ ਦੁਪਹਿਰ 3:00 ਵਜੇ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ।
ਇਹ ਵੀ ਪੜ੍ਹੋ- ਵੱਡੀ ਤਰੱਕੀ: IPS ਹਰਪ੍ਰੀਤ ਸਿੰਘ ਨੇ ਸੰਭਾਲਿਆ ਸੀ ਅੰਮ੍ਰਿਤਸਰ ਵਿਜੀਲੈਂਸ ਬਿਊਰੋ SSP ਦਾ ਚਾਰਜ, ਤੀਜੇ ਦਿਨ ਬਣੇ DIG
ਉਨ੍ਹਾਂ ਦੱਸਿਆ ਕਿ 18 ਜਨਵਰੀ 2026 ਦਿਨ ਐਤਵਾਰ ਨੂੰ ਸਵੇਰੇ 8:00 ਵਜੇ ਤੋਂ ਸ਼ਾਮ 4:00 ਵਜੇ ਤੱਕ ਉਪਰੋਕਤ ਗ੍ਰਾਮ ਪੰਚਾਇਤਾਂ ਲਈ ਵੋਟਾਂ ਪੈਣਗੀਆਂ। ਉਨ੍ਹਾਂ ਕਿਹਾ ਕਿ ਵੋਟਾਂ ਪੈਣ ਤੋਂ ਬਾਅਦ ਓਥੇ ਹੀ ਪੋਲਿੰਗ ਸੈਂਟਰਾਂ ਵਿਚ ਵੋਟਾਂ ਦੀ ਗਿਣਤੀ ਹੋਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ 5 ਜਨਵਰੀ 2025 ਨੂੰ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਚੋਣਾਂ ਮੁਕੰਮਲ ਹੋਣ ਤੱਕ ਸਬੰਧਿਤ ਗ੍ਰਾਮ ਪੰਚਾਇਤਾਂ ਦੇ ਖੇਤਰ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਰਹੇਗਾ।
ਇਹ ਵੀ ਪੜ੍ਹੋ- ਨਵੇਂ ਸਾਲ ਨੇ ਬਦਲ ਦਿੱਤੀ ਗੁਰਦਾਸਪੁਰ ਦੇ ਵਿਅਕਤੀ ਦੀ ਕਿਸਮਤ, ਰਾਤੋ-ਰਾਤ ਬਣ ਗਿਆ ਕਰੋੜਪਤੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
