ਨਗਰ ਪੰਚਾਇਤ ਦੀਆਂ ਚੋਣਾਂ ਸੰਬੰਧੀ ਨਾਮਜ਼ਦਗੀ ਪੇਪਰ ਲਈ ਨੋਟੀਫਿਕੇਸ਼ਨ ਕੀਤਾ ਜਾਰੀ

Monday, Dec 04, 2017 - 02:15 PM (IST)

ਨਗਰ ਪੰਚਾਇਤ ਦੀਆਂ ਚੋਣਾਂ ਸੰਬੰਧੀ ਨਾਮਜ਼ਦਗੀ ਪੇਪਰ ਲਈ ਨੋਟੀਫਿਕੇਸ਼ਨ ਕੀਤਾ ਜਾਰੀ


ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) : ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ੍ਰੀ ਮੁਕਤਸਰ ਸਾਹਿਬ ਹਰਿੰਦਰ ਸਿੰਘ ਸਰਾਂ ਨੇ ਦੱਸਿਆ ਹੈ ਕਿ ਰਾਜ ਚੋਣ ਕਮਿਸ਼ਨ, ਪੰਜਾਬ ਵਲੋਂ ਨਗਰ ਪੰਚਾਇਤ ਬਰੀਵਾਲਾ ਆਮ ਚੋਣਾਂ 2017 ਦੇ ਨਾਮਜ਼ਦਗੀ ਪੇਪਰ ਲੈਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਨੋਟੀਫਿਕੇਸ਼ਨ ਦੇ ਆਧਾਰ 'ਤੇ 6 ਦਬੰਬਰ 2017 ਤੱਕ ਉਮੀਦਵਾਰ ਆਪਣੇ ਕਾਗਜ਼ ਭਰ ਸਕਦਾ ਹੈ ਅਤੇ ਮਿਤੀ 7 ਦਸੰਬਰ 2017 ਨੂੰ ਰਿਟਰਨਿੰਗ ਅਫਸਰ ਦੁਆਰਾ ਸਕਿਊਰਟਨੀ ਤੋਂ ਬਾਅਦ ਮਿਤੀ 8 ਦਸੰਬਰ 2017 ਨੂੰ ਉਮੀਦਵਾਰ ਆਪਣੇ ਨਾਮ ਵਾਪਸ ਲੈ ਸਕਦਾ ਹੈ। ਨਗਰ ਪੰਚਾਇਤ ਬਰੀਵਾਲਾ ਆਮ ਚੋਣਾ 2017 (ਜ਼ਿਲਾ ਸ੍ਰੀ ਮੁਕਤਸਰ ਸਾਹਿਬ) 'ਚ ਕੁੱਲ 11 ਵਾਰਡਾਂ 'ਤੇ ਚੋਣ ਹੋਵੇਗੀ।  ਨਗਰ ਪੰਚਾਇਤ ਬਰੀਵਾਲਾ ਆਮ ਚੋਣਾਂ 2017 ਲਈ ਤਹਿਸੀਲਦਾਰ ਸ੍ਰੀ ਮੁਕਤਸਰ ਸਾਹਿਬ ਨੂੰ ਰਿਟਰਨਿੰਗ ਅਫ਼ਸਰ ਅਤੇ ਨਾਇਬ ਤਹਿਸੀਲਦਾਰ, ਬਰੀਵਾਲਾ ਨੂੰ ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ। ਮਿਤੀ 17 ਦਸੰਬਰ 2017 ਨੂੰ ਪੋਲਿੰਗ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ, ਪੋਲਿੰਗ ਖਤਮ ਹੋਣ ਤੋਂ ਬਾਅਦ ਉਸੇ ਦਿਨ ਸ਼ਾਮ ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ।
 


Related News