25 ਨਵੰਬਰ ਨੂੰ ਬਾਘਾਪੁਰਾਣਾ ਆਉਣਗੇ CM ਚੰਨੀ, ਕਰਨਗੇ ਵੱਡੇ ਐਲਾਨ

11/23/2021 11:26:04 AM

ਬਾਘਾ ਪੁਰਾਣਾ (ਅਜੇ ਗਰਗ) : ਸਥਾਨਿਕ ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਪ੍ਰੈੱਸ ਮੀਟਿੰਗ ਕਰਦੇ ਹੋਏ ਕਿਹਾ ਕਿ 25 ਨਵੰਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 10 ਵਜੇ ਨਵੀਂ ਅਨਾਜ ਮੰਡੀ ਕੋਟਕਪੂਰਾ ਰੋਡ ਵਿਖੇ ਪਹੁੰਚ ਰਹੇ ਹਨ। ਇਸ ਮੌਕੇ ਮੁੱਖ ਮੰਤਰੀ ਚੰਨੀ ਸਾਹਿਬ ਵਲੋਂ ਇਲਾਕੇ ਲਈ ਵੱਡੇ-ਵੱਡੇ ਐਲਾਨ ਕੀਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੇ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਹੋਰ ਆਗੂ ਵਿਸ਼ੇਸ਼ ਤੌਰ ’ਤੇ ਪਹੁੰਚਣਗੇ ਅਤੇ ਬਾਘਾਪੁਰਾਣਾ ਇਲਾਕੇ ਦੇ ਵਿਕਾਸ ਕਾਰਜਾਂ ਲਈ ਵੱਡੇ ਐਲਾਨ ਕਰਨਗੇ। 

ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ : ਸਕੂਲ ਤੋਂ ਲਾਪਤਾ ਵਿਦਿਆਰਥੀ ਦੀ 5 ਦਿਨਾਂ ਬਾਅਦ ਸਿਧਵਾਂ ਨਹਿਰ ’ਚੋਂ ਤੈਰਦੀ ਹੋਈ ਮਿਲੀ ਲਾਸ਼

ਉਨ੍ਹਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਮੌਕੇ ਸਥਾਨਿਕ ਸ਼ਹਿਰ ਦੇ ਸਾਰੇ ਕੌਂਸਲਰ ਅਤੇ ਸਾਰੇ ਸੀਨੀਅਰ ਕਾਂਗਰਸੀ ਆਗੂ ਇਸ ਰੈਲੀ ਨੂੰ ਮਹਾਂ ਰੈਲੀ ਮਨਾਉਣ ਲਈ ਤਿਆਰੀਆਂ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਕੌਂਸਲਰ ਵਿਜੈ ਬਾਸਲ, ਮਾਰਕੀਟ ਕਮੇਟੀ ਦੇ ਉਪ ਚੇਅਰਮੈਨ ਸੁਭਾਸ਼ ਚੰਦਰ ਗੋਇਲ, ਨਗਰ ਕੌਂਸਲ ਬਾਘਾ ਪੁਰਾਣਾ ਦੇ ਉੱਪ ਪ੍ਰਧਾਨ ਜਗਸੀਰ ਗਰਗ, ਸੀਨੀਅਰ ਕਾਂਗਰਸੀ ਆਗੂ ਬਿੱਟੂ ਮਿੱਤਲ, ਯੂਥ ਪ੍ਰਧਾਨ ਮਨਵੀਰ ਬਰਾੜ, ਗੋਪੀ ਪੀ.ਏ. ਆਦਿ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ ਬਟਾਲਾ ਨੇੜੇ ਵਾਪਰਿਆ ਦਿਲ-ਕੰਬਾਊ ਹਾਦਸਾ: ਕਾਰ ਦੇ ਉੱਡੇ ਚੀਥੜੇ, ਵਿਆਹ ਤੋਂ ਪਰਤੇ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ


rajwinder kaur

Content Editor

Related News