25 ਨਵੰਬਰ ਨੂੰ ਸਾਰੇ ਦੇਸ਼ ਵਿਚ ਛੁੱਟੀ ! SGPC ਨੇ ਕੇਂਦਰ ਅੱਗੇ ਰੱਖੀ ਮੰਗ
Saturday, Jul 26, 2025 - 06:56 PM (IST)

ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਵਲੋਂ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੀ ਇਕੱਤਰਤਾ ਅੱਜ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ। ਮੀਟਿੰਗ ਐੱਸ. ਜੀ. ਪੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਪੱਤਰ ਲਿਖ ਕੇ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ 25 ਨਵੰਬਰ ਨੂੰ ਪੂਰੇ ਦੇਸ਼ ਵਿਚ ਛੁੱਟੀ ਕਰਨ ਲਈ ਆਖਿਆ ਜਾਵੇਗਾ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਲੈ ਕੇ ਡਿਜ਼ੀਟਲ ਮਾਧਿਅਮ ਰਾਹੀਂ ਹੋਈ ਇਸ ਮੀਟਿੰਗ ਵਿਚ ਗੁਰਮੀਤ ਸਿੰਘ ਰੰਧਾਵਾ ਯੂਕੇ, ਡਾ. ਕਵਲਜੀਤ ਕੌਰ ਯੂਕੇ, ਰਾਜਬੀਰ ਸਿੰਘ ਕੈਨੇਡਾ, ਮਾਸਟਰ ਮਹਿੰਦਰ ਸਿੰਘ, ਗੁਰਚਰਨ ਸਿੰਘ ਲਾਂਬਾ ਅਮਰੀਕਾ, ਬਲਵੰਤ ਸਿੰਘ ਧਾਮੀ, ਭਾਈ ਗੁਰਬਖ਼ਸ਼ ਸਿੰਘ ਗੁਲਸ਼ਨ ਯੂਕੇ ਨੇ ਸ਼ਮੂਲੀਅਤ ਕੀਤੀ। ਇਕੱਤਰਤਾ ਦੌਰਾਨ ਵੱਖ-ਵੱਖ ਦੇਸ਼ਾਂ ਦੇ ਪ੍ਰਤੀਨਿਧਾਂ ਨੇ ਨੌਵੇਂ ਪਾਤਿਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਦੇ ਸਮਾਗਮ ਅੰਤਰਰਾਸ਼ਟਰੀ ਪ੍ਰਸੰਗ ਵਿਚ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ, ਉਥੇ ਹੀ ਸ਼੍ਰੋਮਣੀ ਕਮੇਟੀ ਵਲੋਂ ਆਰੰਭੇ ਯਤਨਾਂ ਨੂੰ ਸਮਰਥਨ ਦੇਣ ਦੀ ਵਚਨਬੱਧਤਾ ਵੀ ਪ੍ਰਗਟਾਈ।
ਇਹ ਵੀ ਪੜ੍ਹੋ : ਸਰਹਿੰਦ ਨਹਿਰ 'ਚੋਂ 11 ਲੋਕਾਂ ਦੀਆਂ ਜਾਨਾਂ ਬਚਾਉਣ ਵਾਲੇ ਕ੍ਰਿਸ਼ਨ ਤੇ ਜਸਕਰਨ ਲਈ ਵੱਡਾ ਐਲਾਨ
ਇਕੱਤਰਤਾ ਮਗਰੋਂ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੰਤਰਰਾਸ਼ਟਰੀ ਸਲਾਹਕਾਰ ਬੋਰਡ ਦੇ ਮੈਂਬਰਾਂ ਨੇ ਬਹੁਤ ਕੀਮਤੀ ਸੁਝਾਅ ਦਿੱਤੇ ਹਨ, ਜੋ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਲਈ ਲਾਹੇਵੰਦ ਸਾਬਤ ਹੋਣਗੇ। ਉਨ੍ਹਾਂ ਦੱਸਿਆ ਕਿ ਮਿਲੇ ਸੁਝਾਵਾਂ ਤਹਿਤ ਯੂਐੱਨਓ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹਾਦਤ ਦੇ ਦਿਹਾੜੇ ਨੂੰ ਮਨੁੱਖੀ ਅਧਿਕਾਰ ਦਿਵਸ ਵਜੋਂ ਐਲਾਨਣ ਲਈ ਪੱਤਰ ਲਿਖਿਆ ਜਾਵੇਗਾ। ਇਸ ਦੇ ਨਾਲ ਹੀ ਭਾਰਤ ਸਰਕਾਰ ਨੂੰ ਪੱਤਰ ਲਿਖ ਕੇ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ 25 ਨਵੰਬਰ ਨੂੰ ਪੂਰੇ ਦੇਸ਼ ਵਿਚ ਛੁੱਟੀ ਕਰਨ ਲਈ ਆਖਿਆ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਜਾਰੀ ਹੋਏ ਹੁਕਮ, ਇਨ੍ਹਾਂ ਲੋਕਾਂ ਨੂੰ ਤੁਰੰਤ ਪਿੰਡ ਛੱਡਣ ਲਈ ਕਿਹਾ ਗਿਆ
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੌਵੇਂ ਪਾਤਿਸ਼ਾਹ ਜੀ ਵਲੋਂ ਉਚਾਰਨ ਕੀਤੀ ਬਾਣੀ ਦਾ ਗਾਇਨ ਕਰਵਾ ਕੇ ਸ਼ਤਾਬਦੀ ਨੂੰ ਸਮਰਪਿਤ ਕਰੇਗੀ ਅਤੇ ਇਸ ਦੇ ਨਾਲ ਹੀ ਵੱਖ-ਵੱਖ ਗੁਰਦੁਆਰਾ ਸਾਹਿਬਾਨ ਅੰਦਰ ਨੌਵੇਂ ਪਾਤਿਸ਼ਾਹ ਜੀ ਦੇ ਜੀਵਨ, ਦੇਣ ਤੇ ਸ਼ਹਾਦਤ ਬਾਰੇ ਸੰਖੇਪ ਇਤਿਹਾਸ ਨੂੰ ਦਰਸਾਉਂਦੇ ਬੋਰਡ ਲਗਾਏ ਜਾਣਗੇ ਤਾਂ ਜੋ ਗੁਰੂ ਸਾਹਿਬ ਜੀ ਦੀ ਲਾਸਾਨੀ ਦੇਣ ਬਾਰੇ ਸੰਗਤਾਂ ਨੂੰ ਚਿਰ-ਸਦੀਵ ਜਾਣਕਾਰੀ ਮਿਲਦੀ ਰਹੇ। ਉਨ੍ਹਾਂ ਕਿਹਾ ਕਿ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਸਮੇਂ ਵੱਖ-ਵੱਖ ਧਰਮਾਂ ਦੇ ਆਗੂਆਂ ਨੂੰ ਇਸ ਦਾ ਹਿੱਸਾ ਬਨਾਉਣ ਲਈ ਵੀ ਯਤਨ ਕੀਤੇ ਜਾਣਗੇ।
ਇਹ ਵੀ ਪੜ੍ਹੋ : ਪੰਜਾਬੀਆਂ ਲਈ ਡਰਾਉਣੀ ਖ਼ਬਰ, ਹੋਸ਼ ਉੱਡਾ ਦੇਣ ਵਾਲੀ ਰਿਪੋਰਟ ਆਈ ਸਾਹਮਣੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e