ਨਵੰਬਰ ਰਿਹਾ ਗਰਮ ਦਸੰਬਰ ''ਚ ਟੁੱਟ ਸਕਦੇ ਨੇ ਰਿਕਾਰਡ, ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ
Sunday, Dec 01, 2024 - 01:21 PM (IST)
ਚੰਡੀਗੜ੍ਹ : ਪਹਾੜੀ ਇਲਾਕਿਆਂ ਵਿਚ ਬਰਫਬਾਰੀ ਹੋਣ ਨਾਲ ਮੈਦਾਨੀ ਇਲਾਕਿਆਂ ਵਿਚ ਠੰਡ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ। ਇਸੇ ਦਾ ਅਸਰ ਹੈ ਕਿ ਪੰਜਾਬ ਵਿਚ ਜਲੰਧਰ ਨਾਲ ਲੱਗਦਾ ਆਦਮਪੁਰ ਸਭ ਤੋਂ ਠੰਡਾ ਰਿਹਾ ਹੈ। ਇਥੇ ਬੀਤੇ ਦਿਨ ਦਾ ਤਾਪਮਾਨ 7 ਡਿਗਰੀ ਰਿਹਾ ਜਦਕਿ ਪੰਜਾਬ ਦਾ ਔਸਤ ਤਾਪਮਾਨ ਆਮ ਰਿਹਾ। ਇਸ ਤੋਂ ਇਲਾਵਾ ਚੰਡੀਗੜ੍ਹ ਵਿਚ ਤਾਪਮਾਨ ਆਮ ਤੋਂ 1.2 ਡਿਗਰੀ ਵੱਧ ਦਰਜ ਕੀਤਾ ਗਿਆ ਹੈ। ਆਉਣ ਵਾਲੇ ਦਿਨਾਂ ਵਿਚ ਪਹਾੜਾਂ ਵਿਚ ਬਰਫਬਾਰੀ ਹੋ ਸਕਦੀ ਹੈ ਇਸ ਨਾਲ ਮੈਦਾਨੀ ਇਲਾਕਿਆਂ ਵਿਚ ਸ਼ੀਤ ਲਹਿਰ ਚੱਲ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਬੁਰੀ ਖ਼ਬਰ!
ਦੂਜੇ ਪਾਸੇ ਮੌਸਮ ਵਿਭਾਗ ਅਨੁਸਾਰ ਅੱਜ ਕੋਹਰੇ ਨੂੰ ਲੈ ਕੇ ਫਿਲਹਾਲ ਕੋਈ ਅਲਰਟ ਨਹੀਂ ਹੈ। ਆਉਣ ਵਾਲੇ ਦਿਨਾਂ ਵਿਚ ਵੀ ਕੋਹਰਾ ਪੈਣ ਦੀ ਸੰਭਾਵਨਾ ਘੱਟ ਹੀ ਹੈ ਜਦਕਿ ਆਉਂਦੇ ਦਿਨਾਂ ਵਿਚ ਤਾਪਮਾਨ 1 ਤੋਂ 2 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਨਵੰਬਰ ਮਹੀਨਾ ਜਿੰਨਾ ਸੁਸਤ ਅਤੇ ਗਰਮ ਰਿਹਾ ਹੈ, ਦਸੰਬਰ ਮਹੀਨੇ ਵਿਚ ਠੰਡ ਓਨੀ ਜ਼ਿਆਦਾ ਪਵੇਗੀ, ਜਿਸ ਨਾਲ ਠੰਡ ਰਿਕਾਰਡ ਪੱਧਰ 'ਤੇ ਜਾ ਸਕਦੀ ਹੈ। ਆਉਣ ਵਾਲੇ ਦਿਨਾਂ ਵਿਚ ਮੌਸਮ ਵਿਚ ਅਚਾਨਕ ਬਦਲਾਅ ਦੇਖਣ ਨੂੰ ਮਿਲੇਗਾ ਅਤੇ ਸੀਤ ਲਹਿਰ ਚੱਲੇਗੀ।
ਇਹ ਵੀ ਪੜ੍ਹੋ : ਪੰਜਾਬ ਵਿਚ ਛੁੱਟੀ ਦਾ ਐਲਾਨ, ਸਕੂਲ ਕਾਲਜ ਰਹਿਣਗੇ ਬੰਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e