ਹੁਣ ਜੰਡਿਆਲਾ ਗੁਰੂ ’ਚ ਵੀ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ 2 ਮੌਤਾਂ

08/04/2020 1:46:51 AM

ਜੰਡਿਆਲਾ ਗੁਰੂ, (ਸੁਰਿੰਦਰ/ਸ਼ਰਮਾ)- ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਮੁੱਛਲ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਤੋਂ ਬਾਅਦ ਹੁਣ ਜੰਡਿਆਲਾ ਗੁਰੂ ’ਚ ਵੀ 1 ਵਿਅਕਤੀ ਦੀ ਮੌਤ ਇਸੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋ ਗਈ ਹੈ। ਬੀਤੇ ਸ਼ਨੀਵਾਰ ਨੂੰ ਕਾਰਜ ਸਿੰਘ ਕਾਰੀ, ਜੋ ਕਿ ਜੰਡਿਆਲਾ ਗੁਰੂ ਦੇ ਮੁਹੱਲਾ ਸ਼ੇਖੁਪੁਰਾ ਤੋਂ ਸ਼ਰਾਬ ਪੀ ਕੇ ਆਇਆ ਸੀ, ਨੂੰ ਰਾਤ ਨੂੰ ਹੀ ਉਲਟੀਆਂ ਆਉਣੀਆਂ ਸ਼ੁਰੂ ਹੋ ਗਈਆਂ। ਉਸ ਦੇ ਪਰਿਵਾਰ ਵਾਲੇ ਉਸ ਨੂੰ ਜੰਡਿਆਲਾ ਗੁਰੂ ਦੇ ਹੀ ਇਕ ਨਿੱਜੀ ਹਸਪਤਾਲ ’ਚ ਲੈ ਕੇ ਗਏ ਜਿੱਥੋਂ ਹਸਪਤਾਲ ਵਾਲਿਆਂ ਨੇ ਉਨ੍ਹਾਂ ਨੂੰ ਜਵਾਬ ਦੇ ਦਿੱਤਾ। ਇਸ ਤੋਂ ਬਾਅਦ ਉਸ ਨੂੰ ਗੁਰੂ ਰਾਮਦਾਸ ਹਸਪਤਾਲ ਵੱਲਾ (ਅੰਮ੍ਰਿਤਸਰ) ਲਿਆਂਦਾ ਗਿਆ ਤਾਂ ਉਨ੍ਹਾਂ ਨੇ ਅੱਗੋਂ ਗੁਰੂ ਨਾਨਕ ਦੇਵ ਹਸਪਤਾਲ ਭੇਜ ਦਿੱਤਾ, ਜਿਥੇ ਇਲਾਜ ਦੌਰਾਨ ਅੱਜ ਸਵੇਰੇ 4 ਵਜੇ ਉਸ ਦੀ ਮੌਤ ਹੋ ਗਈ। ਖਬਰ ਲਿਖੇ ਜਾਣ ਸਮੇ ਪਤਾ ਲੱਗਾ ਹੈ ਕਿ ਇਕ ਹੋਰ ਵਿਅਕਤੀ ਗੋਪੀ ਏਜੰਸੀ ਵਾਲੀ ਗਲੀ ਵੈਰੋਵਾਲ ਰੋਡ ਦੀ ਵੀ ਇਸੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤ ਹੋ ਗਈ ਹੈ, ਜਿਸ ਨਾਲ ਜੰਡਿਆਲਾ ਗੁਰੂ ’ਚ ਮੌਤਾਂ ਦੀ ਗਿਣਤੀ 2 ਹੋ ਗਈ ਹੈ।

Bharat Thapa

This news is Content Editor Bharat Thapa