...ਹੁਣ ਪਿੰਡਾਂ ''ਚ ਡੇਂਗੂ ਅਤੇ ਟਾਈਫਾਈਡ ਦਾ ਵਧਿਆ ਕਹਿਰ

11/12/2020 10:08:10 PM

ਬਾਬਾ ਬਕਾਲਾ ਸਾਹਿਬ (ਰਾਕੇਸ਼) : ਉੱਪ ਮੰਡਲ ਬਾਬਾ ਬਕਾਲਾ ਸਾਹਿਬ ਦੇ ਕਈ ਪਿੰਡਾਂ ਅਤੇ ਕਸਬਿਆਂ ਵਿਚ ਡੇਂਗੂ ਅਤੇ ਟਾਈਫਾਈਡ ਬੁਖ਼ਾਰ ਦਾ ਕਹਿਰ ਵਧਣ ਕਾਰਣ ਹਰੇਕ ਘਰ 'ਚ ਕੋਈ ਨਾ ਕੋਈ ਪਰਿਵਾਰਕ ਮੈਂਬਰ ਇਸ ਦੀ ਲਪੇਟ 'ਚ ਆਇਆ ਹੋਇਆ ਹੈ। ਖ਼ਾਸ ਕਰ ਕੇ ਕਸਬਾ ਰਈਆ ਵਿਖੇ ਡੇਂਗੂ ਦਾ ਪ੍ਰਭਾਵ ਵੱਧ ਦੇਖਣ ਨੂੰ ਮਿਲ ਰਿਹਾ ਹੈ। ਭਾਵੇਂ ਕਿ ਸਿਹਤ ਮਹਿਕਮੇ ਦੀ ਟੀਮ ਵੱਲੋਂ ਡੇਂਗੂ ਦੀ ਰੋਕਥਾਮ ਲਈ ਦਵਾਈ ਦਾ ਛਿੜਕਾਅ ਕਰਵਾਇਆ ਜਾ ਰਿਹਾ ਹੈ ਪਰ ਫਿਰ ਵੀ ਇਸਦਾ ਮੁਕਾਬਲਾ ਕਰਨ ਲਈ ਸਿਹਤ ਮਹਿਕਮਾ ਅਸਮਰਥ ਦਿਖਾਈ ਦੇ ਰਿਹਾ ਹੈ। ਇਸ ਸਬੰਧੀ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਦੇ ਮੈਡੀਕਲ ਸਪੈਸਲਿਸ਼ਟ ਡਾ. ਸਾਹਿਬਜੀਤ ਸਿੰਘ ਨੇ ਦੱਸਿਆ ਕਿ ਜ਼ਿਲਾ ਸਿਵਲ ਸਰਜਨ ਅਤੇ ਐੱਸ. ਐੱਮ. ਓ. ਬਾਬਾ ਬਕਾਲਾ ਸਾਹਿਬ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਵਿਚ ਐਂਟੀ ਡੇਂਗੂ ਦਵਾਈ ਦਾ ਛਿੜਕਾਅ ਕਰਵਾਏ ਜਾਣ ਤੋਂ ਬਾਅਦ ਇਸ ਬੀਮਾਰੀ ਨੂੰ ਵਧਣ ਤੋਂ ਰੋਕ ਲਿਆ ਗਿਆ ਹੈ ਅਤੇ ਅਹਿਤਿਆਤ ਵਜੋਂ ਪੇਂਡੂ ਲੋਕਾਂ ਨੂੰ ਡੇਂਗੂ ਦੇ ਲੱਛਣ ਅਤੇ ਇਸ ਤੋਂ ਬਚਾਅ ਦੇ ਸਾਧਨਾਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਬੀ. ਐੱਸ. ਐੱਫ. ਦੇ ਹੈੱਡ ਕਾਂਸਟੇਬਲ ਨਾਲ ਹੋਈ ਲੱਖਾਂ ਰੁਪਏ ਦੀ ਠੱਗੀ

ਉਨ੍ਹਾਂ ਕਿਹਾ ਕਿ ਇਸ ਦੇ ਲੱਛਣਾਂ ਅਨੁਸਾਰ ਮਰੀਜ਼ ਨੂੰ ਤੇਜ਼ ਬੁਖਾਰ, ਸਿਰਦਰਦ ਅਤੇ ਉਸਦੇ ਸੈੱਲਾਂ ਦੇ ਘੱਟਣ ਦੀ ਨੌਬਤ ਆ ਜਾਂਦੀ ਹੈ, ਜਿਸ 'ਚ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਨੇ ਅਜਿਹੇ ਮਰੀਜ਼ਾਂ ਨੂੰ ਤੁਰੰਤ ਨੇੜਲੇ ਹਸਪਤਾਲਾਂ 'ਚ ਜਾਣ ਲਈ ਕਿਹਾ ਹੈ ਅਤੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਆਪਣੇ ਘਰਾਂ 'ਚ ਪਏ ਬੂਟੇ, ਕੂਲਰ, ਫਰਿੱਜ਼ਾਂ ਅਤੇ ਪਾਣੀ ਦੇ ਨਿਕਾਸ ਵਾਲੀਆਂ ਨਾਲੀਆਂ 'ਚ ਪਾਣੀ ਨਾ ਇਕੱਤਰ ਹੋਣ ਦੀ ਸਲਾਹ ਦਿੱਤੀ ਹੈ।

ਇਹ ਵੀ ਪੜ੍ਹੋ : ਥਾਣੇਦਾਰ ਦੀ ਗ੍ਰਿਫ਼ਤਾਰੀ ਲਈ ਧਰਨੇ ''ਤੇ ਬੈਠੀ ਜਨਾਨੀ, ਜਾਣੋ ਪੂਰਾ ਮਾਮਲਾ    


Anuradha

Content Editor

Related News