GNDU ਦੀ ਵੱਡੀ ਤਿਆਰੀ, ਹੁਣ ਪੰਜਾਬੀ ''ਚ ਹੋਵੇਗੀ ਇੰਜੀਨੀਅਰਿੰਗ ਦੀ ਪੜ੍ਹਾਈ
Thursday, Jul 11, 2024 - 06:30 PM (IST)
ਅੰਮ੍ਰਿਤਸਰ- ਪੰਜਾਬ ਦੇ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਲਈ ਪੜ੍ਹਾਈ ਕਰਨੀ ਆਸਾਨ ਹੋ ਜਾਵੇਗੀ ਕਿਉਂਕਿ ਮਾਂ ਬੋਲੀ ਪੰਜਾਬੀ 'ਚ ਵੀ ਇੰਜੀਨੀਅਰਿੰਗ ਦੀ ਪੜ੍ਹਾਈ ਕਰ ਸਕਣਗੇ। ਇਸ ਦੇ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀ.ਐੱਨ.ਡੀ.ਯੂ.) ਨੇ ਸਾਇੰਸ ਐਂਡ ਟੈਕਨੀਕਲ ਟਰਮਿਨੌਲੋਜੀ ਕਮਿਸ਼ਨ, ਨਵੀਂ ਦਿੱਲੀ ਦੇ ਸਹਿਯੋਗ ਨਾਲ ਇੰਜੀਨੀਅਰਿੰਗ ਵਿਸ਼ਿਆਂ ਦੇ ਤਕਨੀਕੀ ਸ਼ਬਦਾਂ ਦਾ ਪੰਜਾਬੀ ਵਿੱਚ ਅਨੁਵਾਦ ਕੀਤਾ ਹੈ। ਇਸ ਨਾਲ ਵਿਦਿਆਰਥੀ ਅੰਗਰੇਜ਼ੀ ਦੇ ਨਾਲ-ਨਾਲ ਪੰਜਾਬੀ ਵਿੱਚ ਅਰਥ ਵੀ ਸਮਝ ਸਕਦੇ ਹਨ।
ਇਹ ਵੀ ਪੜ੍ਹੋ- ਜੰਮੂ-ਕਸ਼ਮੀਰ ’ਚ ਦਿਨੋਂ-ਦਿਨ ਵੱਧ ਰਹੀ ਹੈ ਪੰਜਾਬੀ ਸੈਲਾਨੀਆਂ ਦੀ ਗਿਣਤੀ, ਪਿਛਲੇ ਸਾਲ ਨਾਲੋਂ 96 ਫੀਸਦੀ ਹੋਇਆ ਵਾਧਾ
ਹਾਲ ਹੀ ਵਿੱਚ ਜੀ.ਐੱਨ.ਡੀ.ਯੂ. ਦੇ ਸਕੂਲ ਆਫ਼ ਪੰਜਾਬੀ ਸਟੱਡੀਜ਼ ਦੁਆਰਾ ਤਿੰਨ ਵਰਕਸ਼ਾਪਾਂ ਦਾ ਆਯੋਜਨ ਕੀਤਾ ਗਿਆ ਸੀ। ਵਿਚਾਰ-ਵਟਾਂਦਰੇ ਤੋਂ ਬਾਅਦ, ਜੀਐੱਨਡੀਯੂ ਨੇ ਸ਼ਬਦਾਂ ਦਾ ਅਨੁਵਾਦ ਕਰਕੇ ਭਾਰਤ ਸਰਕਾਰ ਦੇ ਕਮਿਸ਼ਨ ਨੂੰ ਸੌਂਪ ਦਿੱਤਾ। ਹੁਣ ਕਿਤਾਬਾਂ ਵਿੱਚ ਬਦਲਾਅ ਕਰਨ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ 'ਚ ਯੋਗਾ ਕਰਨ ਵਾਲੀ ਕੁੜੀ ਅਰਚਨਾ ਮਕਵਾਨਾ ਪੁਲਸ ਜਾਂਚ 'ਚ ਹੋਈ ਸ਼ਾਮਲ
ਦੱਸ ਦੇਈਏ ਬਹੁਤ ਸਾਰੇ ਦੇਸ਼ ਆਪਣੀ ਭਾਸ਼ਾ ਵਿੱਚ ਸਿੱਖਿਆ ਪ੍ਰਦਾਨ ਕਰਵਾਉਂਦੇ ਹਨ। ਜਾਣਕਾਰੀ ਮੁਤਾਬਕ ਸਕੂਲ ਆਫ਼ ਪੰਜਾਬੀ ਸਟੱਡੀਜ਼ ਦੇ ਮੁਖੀ ਡਾ: ਮਨਜਿੰਦਰ ਸਿੰਘ ਨੇ ਦੱਸਿਆ ਕਿ ਵਿਗਿਆਨ ਵਰਗੇ ਵਿਸ਼ਿਆਂ ਨੂੰ ਪੰਜਾਬੀ ਵਿਚ ਪੜ੍ਹਾਉਣ ਦੀ ਕੋਸ਼ਿਸ਼ ਵਿਚ ਇਨ੍ਹਾਂ ਸ਼ਬਦਾਂ ਦਾ ਪੰਜਾਬੀ ਵਿਚ ਅਨੁਵਾਦ ਕੀਤਾ ਗਿਆ ਹੈ, ਕਿਉਂਕਿ ਕੋਈ ਵੀ ਵਿਸ਼ਾ ਆਪਣੀ ਭਾਸ਼ਾ ਵਿਚ ਹੀ ਸਮਝਿਆ ਜਾ ਸਕਦਾ ਹੈ। ਇਸ ਦੀਆਂ ਉਦਾਹਰਣਾਂ ਦੁਨੀਆ ਦੇ ਕਈ ਦੇਸ਼ਾਂ ਜਿਵੇਂ ਜਾਪਾਨ, ਚੀਨ, ਰੂਸ ਅਤੇ ਫਰਾਂਸ ਆਦਿ ਵਿੱਚ ਮਿਲਦੀਆਂ ਹਨ। ਇਹ ਸਾਰੇ ਦੇਸ਼ ਆਪਣੀ ਭਾਸ਼ਾ ਵਿੱਚ ਸਿੱਖਿਆ ਪ੍ਰਦਾਨ ਕਰਦੇ ਹਨ, ਕਿਉਂਕਿ ਵਿਦਿਆਰਥੀ ਆਪਣੀ ਮਾਤ-ਭਾਸ਼ਾ ਵਿੱਚ ਬਿਹਤਰ ਸਿੱਖਿਆ ਪ੍ਰਾਪਤ ਕਰ ਸਕਦੇ ਹਨ।
ਇਹ ਵੀ ਪੜ੍ਹੋ- ਫੌਜੀ ਦੀ ਘਰਵਾਲੀ ਨੇ ਆਸ਼ਕ ਨਾਲ ਮਿਲ ਕੇ ਕਰ 'ਤਾ ਵੱਡਾ ਕਾਂਡ, ਖ਼ਬਰ ਜਾਣ ਕੇ ਖੜ੍ਹੇ ਹੋ ਜਾਣਗੇ ਰੌਂਗਟੇ (ਵੀਡੀਓ)
ਡਾ: ਮਨਜਿੰਦਰ ਸਿੰਘ ਨੇ ਦੱਸਿਆ ਕਿ ਆਉਣ ਵਾਲੇ ਇੱਕ-ਦੋ ਸਾਲਾਂ ਵਿੱਚ ਪੰਜਾਬੀ 'ਚ ਪੜ੍ਹਾਈ ਸ਼ੁਰੂ ਹੋ ਜਾਵੇਗੀ। ਪੰਜਾਬੀ ਅਤੇ ਅੰਗਰੇਜ਼ੀ ਦੋਵਾਂ ਭਾਸ਼ਾਵਾਂ ਲਈ ਵਿਕਲਪ ਹੋਣਗੇ। ਉਨ੍ਹਾਂ ਕਿਹਾ ਕਿ ਪਹਿਲੀ ਕੋਸ਼ਿਸ਼ ਹੈ ਕਿ ਇੰਜਨੀਅਰਿੰਗ ਦੀ ਦਾਖ਼ਲਾ ਪ੍ਰੀਖਿਆ ਪੰਜਾਬੀ ਵਿੱਚ ਸ਼ੁਰੂ ਕੀਤੀ ਜਾਵੇ, ਤਾਂ ਜੋ ਦਾਖ਼ਲਾ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8