ਕਰਨਾਟਕ ਪਿੱਛੋਂ ਹੁਣ ਰਾਜਸਥਾਨ ’ਚ ਵੀ ਨਜ਼ਰ ਆਈ ਭਾਜਪਾ ’ਚ ਧੜੇਬੰਦੀ

Tuesday, May 23, 2023 - 01:43 PM (IST)

ਕਰਨਾਟਕ ਪਿੱਛੋਂ ਹੁਣ ਰਾਜਸਥਾਨ ’ਚ ਵੀ ਨਜ਼ਰ ਆਈ ਭਾਜਪਾ ’ਚ ਧੜੇਬੰਦੀ

ਜਲੰਧਰ (ਪਾਹਵਾ) : ਕਰਨਾਟਕ ਅਤੇ ਹਿਮਾਚਲ ਪ੍ਰਦੇਸ਼ ’ਚ ਮਿਲੀ ਹਾਰ ਤੋਂ ਬਾਅਦ ਭਾਜਪਾ ਹੁਣ ਹਰ ਕਦਮ ਸੰਭਲ-ਸੰਭਲ ਕੇ ਚੁਕਣਾ ਚਾਹੁੰਦੀ ਹੈ ਪਰ ਪਾਰਟੀ ਦੀਆਂ ਮੁਸ਼ਕਿਲਾਂ ਆਸਾਨੀ ਨਾਲ ਹੱਲ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ। ਕਰਨਾਟਕ ਚੋਣਾਂ ਦੌਰਾਨ ਮਿਲੀ ਹਾਰ ਦਾ ਇੱਕ ਮੁੱਖ ਕਾਰਨ ਅੰਦਰੂਨੀ ਕਲੇਸ਼ ਸੀ । ਹੁਣ ਰਾਜਸਥਾਨ ਵਿੱਚ ਵੀ ਇਹੀ ਸਥਿਤੀ ਦੇਖਣ ਨੂੰ ਮਿਲ ਰਹੀ ਹੈ। ਰਾਜਸਥਾਨ ’ਚ ਇਸ ਸਾਲ ਚੋਣਾਂ ਹੋਣੀਆਂ ਹਨ। ਪਾਰਟੀ ਨੇ ਉੱਥੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਨ੍ਹਾਂ ਤਿਆਰੀਆਂ ਦਰਮਿਆਨ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਦੀ ਫਾਇਰ ਬ੍ਰਾਂਡ ਨੇਤਾ ਅਤੇ ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਭਾਜਪਾ ਦੀ ਸੂਬਾਈ ਕਾਰਜਕਾਰਨੀ ਦੀ ਬੈਠਕ ’ਚੋਂ ਗੈਰ-ਹਾਜ਼ਰ ਰਹੀ। ਇਸ ਨਾਲ ਰਾਜਸਥਾਨ ’ਚ ਭਾਜਪਾ ਦੀ ਅੰਦਰੂਨੀ ਫੁੱਟ ਖੁੱਲ੍ਹ ਕੇ ਸਾਹਮਣੇ ਆ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ੁੱਕਰਵਾਰ ਨੂੰ ਸਾਬਕਾ ਕੇਂਦਰੀ ਮੰਤਰੀ ਸੁਭਾਸ਼ ਨੂੰ ਭਾਜਪਾ ’ਚ ਸ਼ਾਮਲ ਕੀਤਾ ਗਿਆ ਸੀ। ਇਸ ਮੰਤਵ ਲਈ ਇਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਸੀ। ਇਸ ਪ੍ਰੋਗਰਾਮ ’ਚ ਵਸੁੰਧਰਾ ਰਾਜੇ ਨੂੰ ਨਹੀਂ ਬੁਲਾਇਅਾ ਗਿਆ ਸੀ ਜਿਸ ਕਾਰਨ ਉਹ ਨਾਰਾਜ਼ ਦੱਸੇ ਜਾ ਰਹੇ ਹਨ।

ਇਹ ਵੀ ਪੜ੍ਹੋ : ਮੈਂ ਅੱਜ ਤੱਕ ਕਿਸੇ ਤੋਂ ਰਿਸ਼ਵਤ ਦਾ ਇਕ ਰੁਪਿਆ ਨਹੀਂ ਖਾਧਾ : ਚੰਨੀ

ਵਸੁੰਧਰਾ ਰਾਜੇ ਦੇ ਹਮਾਇਤੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਨਾ ਤਾਂ ਕੋਈ ਜਾਣਕਾਰੀ ਦਿੱਤੀ ਗਈ ਅਤੇ ਨਾ ਹੀ ਬੁਲਾਇਆ ਗਿਆ, ਜਦਕਿ ਪਾਰਟੀ ਦੇ ਸੀਨੀਅਰ ਸੂਬਾ ਪੱਧਰੀ ਆਗੂ ਪ੍ਰੋਗਰਾਮ ਵਿੱਚ ਸ਼ਾਮਲ ਸਨ। ਸੂਤਰ ਇਹ ਵੀ ਦੱਸ ਰਹੇ ਹਨ ਕਿ ਵਸੁੰਧਰਾ ਰਾਜੇ ਦੀ ਨਾਰਾਜ਼ਗੀ ਦੂਰ ਕਰਨ ਲਈ ਸੂਬਾ ਇੰਚਾਰਜ ਅਰੁਣ ਸਿੰਘ ਉਨ੍ਹਾਂ ਨਾਲ ਸੰਪਰਕ ਕਰਨਾ ਚਾਹੁੰਦੇ ਸਨ, ਪਰ ਉਨ੍ਹਾਂ ਨਾਲ ਗੱਲ ਨਹੀਂ ਹੋਈ। ਇਸ ਤੋਂ ਬਾਅਦ ਸ਼ਨੀਵਾਰ ਨੂੰ ਸੂਬਾ ਵਰਕਿੰਗ ਕਮੇਟੀ ਦੀ ਬੈਠਕ ’ਚ ਵਸੁੰਧਰਾ ਰਾਜੇ ਗੈਰਹਾਜ਼ਰ ਰਹੀ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਬੇਟੇ ਦੁਸ਼ਯੰਤ ਸਿੰਘ ਨੇ ਬੈਠਕ ’ਚ ਹਿੱਸਾ ਲਿਆ ਸੀ। ਇਸ ਮੀਟਿੰਗ ਵਿੱਚ ਪਾਰਟੀ ਦੇ ਸੂਬਾ ਪ੍ਰਧਾਨ ਸੀ. ਪੀ. ਜੋਸ਼ੀ ਦੇ ਨਾਲ-ਨਾਲ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ, ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ, ਖੇਤੀਬਾੜੀ ਰਾਜ ਮੰਤਰੀ ਕੈਲਾਸ਼ ਚੌਧਰੀ, ਰਾਸ਼ਟਰੀ ਜਨਰਲ ਸਕੱਤਰ ਅਰੁਣ ਸਿੰਘ ਅਤੇ ਹੋਰ ਸੀਨੀਅਰ ਆਗੂ ਸ਼ਾਮਲ ਹੋਏ ਸਨ।

ਇਹ ਵੀ ਪੜ੍ਹੋ : ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ’ਤੇ ਕੱਸੀ ਲਗਾਮ, ਵਿਜੀਲੈਂਸ ਨੇ ਸਵਾ ਸਾਲ ’ਚ ਰਿਕਾਰਡਤੋੜ ਕਾਰਵਾਈ ਨੂੰ ਦਿੱਤਾ ਅੰਜਾਮ

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ

https://t.me/onlinejagbani

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

 


author

Anuradha

Content Editor

Related News