ਪੰਜਾਬ ਸਰਕਾਰ ਦੀ ਪੰਜਾਬੀਆਂ ਨੂੰ ਵੱਡੀ ਰਾਹਤ, ਸੇਵਾ ਕੇਂਦਰਾਂ ਨੂੰ ਲੈ ਕੇ ਲਿਆ ਇਹ ਫ਼ੈਸਲਾ

04/03/2023 2:03:39 PM

ਜਲਾਲਾਬਾਦ (ਨਿਖੰਜ, ਜਤਿੰਦਰ, ਬੰਟੀ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਲਈ ਇਕ ਵੱਡੀ ਸੌਖ ਕਰਦਿਆਂ ਹੁਣ ਜ਼ਮੀਨ ਦੀ ਫਰਦ ਲੈਣ ਦੀ ਸਹੂਲਤ ਸੇਵਾ ਕੇਂਦਰਾਂ ਤੋਂ ਵੀ ਕਰ ਦਿੱਤੀ ਗਈ ਹੈ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਫਾਜ਼ਿਲਕਾ ਡਿਪਟੀ ਕਮਿਸਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਪਹਿਲਾਂ ਫਰਦ ਲੈਣ ਦੀ ਸਹੂਲਤ ਸਿਰਫ਼ ਫਰਦ ਕੇਂਦਰਾਂ ’ਚ ਹੀ ਸੀ ਅਤੇ ਇਹ ਫਰਦ ਕੇਂਦਰ ਤਹਿਸੀਲ ਜਾਂ ਉਪ ਤਹਿਸੀਲ ਪੱਧਰ ’ਤੇ ਹੀ ਸਨ ਪਰ ਸੇਵਾ ਕੇਂਦਰਾਂ ਦੀ ਗਿਣਤੀ ਜ਼ਿਆਦਾ ਹੈ ਅਤੇ ਇਹ ਦੂਰ-ਦਰਾਜ ਦੇ ਪਿੰਡਾਂ ਦੇ ਲੋਕਾਂ ਦੇ ਵੀ ਨੇੜੇ ਸਥਿਤ ਹਨ। ਇਸ ਦੇ ਤਹਿਤ ਜ਼ਿਲ੍ਹੇ ਦੇ 21 ਸੇਵਾ ਕੇਂਦਰਾਂ ਤੋਂ ਫਰਦ ਲੈਣ ਦੀ ਸਹੂਲਤ ਸ਼ੁਰੂ ਹੋ ਗਈ ਹੈ।ਇਸ ਤਰ੍ਹਾਂ ਹੁਣ ਸਰਕਾਰ ਦੀਆਂ ਸੇਵਾਵਾਂ ਲੋਕਾਂ ਦੇ ਘਰਾਂ ਦੇ ਨੇੜੇ ਉਪਲਬੱਧ ਹੋਣਗੀਆਂ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਨਵਾਂ ਉਪਰਾਲਾ, ਸੂਬੇ ਦੇ ਇਨ੍ਹਾਂ 4 ਸ਼ਹਿਰਾਂ 'ਚ ਜਲਦ ਸ਼ੁਰੂ ਹੋਵੇਗੀ 'CM ਦੀ ਯੋਗਸ਼ਾਲਾ'

PunjabKesari

ਹੋਰ ਜਾਣਕਾਰੀ ਦਿੰਦਿਆਂ ਸੇਵਾ ਕੇਂਦਰਾਂ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਨੇ ਦੱਸਿਆ ਕਿ ਸੇਵਾ ਕੇਂਦਰ ਤੋਂ ਪ੍ਰਤੀ ਪੇਜ਼ 25 ਰੁਪਏ ਦੀ ਦਰ ਨਾਲ ਅਤੇ 20 ਰੁਪਏ ਦੀ ਸੇਵਾ ਫ਼ੀਸ ਨਾਲ ਫਰਦ ਲਈ ਜਾ ਸਕਦੀ ਹੈ। ਉਨ੍ਹਾਂ ਉਦਾਹਰਨ ਦਿੰਦਿਆਂ ਦੱਸਿਆ ਕਿ ਜੇਕਰ ਕਿਸੇ ਨੇ ਇਕ ਪੇਜ਼ ਦੀ ਫਰਦ ਲੈਣੀ ਹੈ ਤਾਂ ਕੁੱਲ 45 ਰੁਪਏ ਲੱਗਣਗੇ, 2 ਪੇਜ਼ ਲਈ 70 ਰੁਪਏ, 3 ਪੇਜ਼ ਲਈ 95 ਰੁਪਏ। ਉਨ੍ਹਾਂ ਦੱਸਿਆ ਕਿ ਹੁਣ ਇਕ ਤੋਂ ਜ਼ਿਆਦਾ ਖੇਵਟਾਂ ਦੀ ਸਾਂਝੀ ਫਰਦ ਵੀ ਸੇਵਾ ਕੇਂਦਰ ਤੋਂ ਲਈ ਜਾ ਸਕਦੀ ਹੈ। ਸੇਵਾ ਕੇਂਦਰ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਖੁੱਲ੍ਹੇ ਰਹਿੰਦੇ ਹਨ ਅਤੇ ਇਸ ਤਰ੍ਹਾਂ ਕੰਮਕਾਜ ਲੋਕ ਸੇਵਾ ਕੇਂਦਰ ਨਾਲ ਸਬੰਧਤ ਕੰਮਾਂ ਲਈ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਇਨ੍ਹਾਂ ਸੇਵਾ ਕੇਂਦਰਾਂ ’ਤੇ ਆ ਕੇ ਸਰਕਾਰੀ ਸੇਵਾਵਾਂ ਲੈ ਸਕਦੇ ਹਨ।

ਇਹ ਵੀ ਪੜ੍ਹੋ- ਸਿੱਧੂ ਦੀ ਰਿਹਾਈ ਦੌਰਾਨ ਦੋ ਖੇਮਿਆਂ ’ਚ ਵੰਡੀ ਨਜ਼ਰ ਆਈ ਕਾਂਗਰਸ, ਵੜਿੰਗ ਨਾਲ ਵਧ ਸਕਦੀ ਹੈ ਖਿੱਚੋਤਾਣ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News