ਯੂਰਪ ਨਹੀਂ, ਹੁਣ ਚੰਡੀਗੜ੍ਹ ’ਚ ਹੀ ਲੱਗੇਗਾ ਦੇਸ਼ ਦੇ ਹਵਾਈ ਅੱਡਿਆਂ ਦੇ ਯੰਤਰਾਂ ’ਤੇ ਹੋਲਮਾਰਕ
Monday, Oct 27, 2025 - 02:56 PM (IST)
ਚੰਡੀਗੜ੍ਹ (ਲਲਨ) : ਦੇਸ਼ ਭਰ ਦੇ ਹਵਾਈ ਅੱਡਿਆਂ ’ਤੇ ਵਰਤੇ ਜਾਣ ਵਾਲੇ ਯੰਤਰਾਂ ਨੂੰ ਹੋਲਮਾਰਕ ਲਾਉਣ ਲਈ ਹੁਣ ਯੂਰਪ ਭੇਜਣ ਦੀ ਲੋੜ ਨਹੀਂ ਪਵੇਗੀ। ਇਨ੍ਹਾਂ ਯੰਤਰਾਂ ’ਤੇ ਹੋਲਮਾਰਕ ਲਾਉਣ ਲਈ ਏਅਰਪੋਰਟ ਅਥਾਰਟੀ ਆਫ ਇੰਡੀਆ (ਏ. ਏ. ਆਈ.) ਨੇ ਚੰਡੀਗੜ੍ਹ ਦੇ ਪੁਰਾਣੇ ਹਵਾਈ ਅੱਡੇ ’ਤੇ ਹਵਾਈ ਅੱਡਾ ਸੁਰੱਖਿਆ ਯੰਤਰ ਪ੍ਰਯੋਗਸ਼ਾਲਾ ਬਣਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਖ਼ੁਸ਼ਖ਼ਬਰੀ, ਮਾਨ ਸਰਕਾਰ ਨੇ ਚੁੱਕਿਆ ਵੱਡਾ ਕਦਮ
ਜਾਣਕਾਰੀ ਮੁਤਾਬਕ ਹਵਾਈ ਅੱਡੇ ’ਤੇ ਵਰਤੇ ਜਾਣ ਵਾਲੇ ਸੁਰੱਖਿਆ ਯੰਤਰ ਹਾਲੇ ਬਣਾਏ ਤਾਂ ਭਾਰਤ ’ਚ ਜਾਂਦੇ ਹਨ ਪਰ ਇਨ੍ਹਾਂ ਨੂੰ ਗੁਣਵੱਤਾ ਦੀ ਜਾਂਚ ਲਈ ਯੂਰਪ ਭੇਜਿਆ ਜਾਂਦਾ ਹੈ। ਇਸ ਸਬੰਧੀ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਚੰਡੀਗੜ੍ਹ ਦੇ ਸੀ. ਈ. ਓ. ਅਜੇ ਵਰਮਾ ਨੇ ਦੱਸਿਆ ਕਿ ਇਕ ਮਤਾ ਤਿਆਰ ਕਰ ਕੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੂੰ ਭੇਜਿਆ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ 'ਚ 112 ਦਵਾਈਆਂ ਪੂਰੀ ਤਰ੍ਹਾਂ ਬੈਨ, ਸਿਹਤ ਵਿਭਾਗ ਦੀ ਸਖ਼ਤ ਚਿਤਾਵਨੀ, ਹੋ ਜਾਓ ਸਾਵਧਾਨ (ਵੀਡੀਓ)
ਹੁਣ ਮੰਤਰਾਲੇ ਵੱਲੋਂ ਇਸ ਮਤੇ ਨੂੰ ਮਨਜ਼ੂਰੀ ਮਿਲ ਗਈ ਹੈ। ਮਨਜ਼ੂਰੀ ਮਿਲਣ ਤੋਂ ਬਾਅਦ ਹੁਣ ਜਲਦੀ ਹੀ ਇਸ ਪ੍ਰਾਜੈਕਟ ’ਤੇ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
