ਹੁਣ ਪੰਜਾਬ ''ਚ ਪ੍ਰਵਾਸੀਆਂ ਨੂੰ ਤਿਉਹਾਰ ਮਨਾਉਣ ਲਈ ਨਹੀਂ ਦਿੱਤੀ ਜਾਵੇਗੀ ਜਗ੍ਹਾ, 10 ਪੰਚਾਇਤਾਂ ਦੇ ਵੱਡੇ ਫ਼ੈਸਲੇ
Friday, Sep 19, 2025 - 02:53 PM (IST)

ਜਲੰਧਰ- ਜਲੰਧਰ ਦੇ ਆਦਮਪੁਰ ਨੇੜੇ ਪਿੰਡ ਡਰੋਲੀ ਕਲਾਂ ਵਿਚ ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ 10 ਪੰਚਾਇਤਾਂ ਦੀ ਇਕ ਐਮਰਜੈਂਸੀ ਬੈਠਕ ਬੁਲਾਈ ਗਈ ਅਤੇ ਵੱਡੇ ਫ਼ੈਸਲੇ ਕੀਤੇ ਗਏ। ਇਸ ਬੈਠਕ ਵਿਚ ਨੇੜੇ ਦੇ ਕਈ ਪਿੰਡਾਂ ਦੀਆਂ ਪੰਚਾਇਤਾਂ ਨੇ ਹਿੱਸਾ ਲਿਆ ਅਤੇ ਸਰਬ ਸਹਿਮਤੀ ਨਾਲ ਕਈ ਮਤੇ ਪਾਸ ਕੀਤੇ।
ਮੀਟਿੰਗ ਵਿਚ ਤੈਅ ਕੀਤਾ ਗਿਆ ਕਿ ਪ੍ਰਵਾਸੀਆਂ ਦੇ ਆਧਾਰ ਕਾਰਡ ਅਤੇ ਵੋਟਰ ਕਾਰਡ ਨਹੀਂ ਬਣਾਏ ਜਾਣਗੇ। ਜਿਹੜੇ ਪ੍ਰਵਾਸੀਆਂ ਦੀਆਂ ਵੋਟਾਂ ਪਹਿਲਾਂ ਤੋਂ ਹੀ ਬਣੀਆਂ ਹਨ, ਉਨ੍ਹਾਂ ਨੂੰ ਕੱਟ ਦਿੱਤਾ ਜਾਵੇਗਾ। ਇਸ ਦੇ ਇਲਾਵਾ ਰਾਤ ਦੇ ਸਮੇਂ ਕੋਈ ਵੀ ਪ੍ਰਵਾਸੀ ਨਾ ਤਾਂ ਪਿੰਡ ਵਿਚ ਅਤੇ ਨਾ ਹੀ ਚੌਕ-ਚੋਰਾਹਿਆਂ 'ਤੇ ਘੁੰਮ ਸਕੇਗਾ।
ਇਹ ਵੀ ਪੜ੍ਹੋ: Punjab: Instagram 'ਤੇ ਕਰਾਟੇ ਲਵਰ ਨਾਂ ਦੀ ਆਈ. ਡੀ. ਚਲਾਉਣ ਵਾਲੀ ਕੁੜੀ ਦਾ ਹੈਰਾਨੀਜਨਕ ਕਾਰਾ, ਸਹੇਲੀ ਨਾਲ...
ਤਿਉਹਾਰ ਮਨਾਉਣ ਲਈ ਨਹੀਂ ਦਿੱਤੀ ਜਾਵੇਗੀ ਪ੍ਰਵਾਸੀਆਂ ਨੂੰ ਜਗ੍ਹਾ
ਪੰਚਾਇਤਾਂ ਨੇ ਇਹ ਵੀ ਫ਼ੈਸਲਾ ਲਿਆ ਕਿ ਪ੍ਰਵਾਸੀਆਂ ਨੂੰ ਪਿੰਡ ਦੇ ਅੰਦਰ ਕਿਸੇ ਵੀ ਤਿਉਹਾਰ ਲਈ ਜਗ੍ਹਾ ਉਪਲੱਬਧ ਨਹੀਂ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਪਿੰਡ ਦਾ ਕੋਈ ਵੀ ਵਿਅਕਤੀ ਆਪਣੀ ਜਾਇਦਾਦ ਜਾਂ ਮਕਾਨ ਪ੍ਰਵਾਸੀਆਂ ਨੂੰ ਨਹੀਂ ਵੇਚੇਗਾ। ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਦੀ ਜ਼ਿੰਮੇਵਾਰੀ ਖ਼ੁਦ ਉਸ ਦੀ ਹੋਵੇਗੀ। ਇਸ ਮੌਕੇ 'ਤੇ ਜਥੇਦਾਰ ਮਨੋਹਰ ਸਿੰਘ ਨੇ ਦੱਸਆ ਕਿ ਆਉਣ ਵਾਲੇ ਦਿਨਾਂ ਵਿਚ 25 ਤੋਂ 30 ਪਿੰਡਾਂ ਦੀ ਇਕ ਹੋਰ ਵੱਡੀ ਬੈਠਕ ਬੁਲਾਈ ਜਾਵੇਗੀ, ਜਿਸ ਵਿਚ ਪ੍ਰਵਾਸੀ ਮਜ਼ਦੂਰਾਂ ਨਾਲ ਜੁੜੇ ਮੁੱਦਿਆਂ 'ਤੇ ਅੱਗੇ ਦੀ ਰਣਨੀਤੀ 'ਤੇ ਚਰਚਾ ਹੋਵੇਗੀ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ ਲਗਾਤਾਰ ਦੋ ਛੁੱਟੀਆਂ ਦਾ ਐਲਾਨ, ਇਹ ਸਕੂਲ ਬੰਦ ਰੱਖਣ ਦੇ ਹੁਕਮ ਜਾਰੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8