ਭਗਵੰਤ ਮਾਨ ਸਰਕਾਰ ਦਾ ਵੱਡਾ ਫ਼ੈਸਲਾ: ਹੁਣ ਐਤਵਾਰ ਨੂੰ ਵੀ ਸਾਂਝ ਕੇਂਦਰਾਂ ਤੇ ਸੇਵਾ ਕੇਂਦਰਾਂ 'ਚ ਹੋਵੇਗਾ ਕੰਮ

Thursday, Apr 07, 2022 - 06:14 PM (IST)

ਭਗਵੰਤ ਮਾਨ ਸਰਕਾਰ ਦਾ ਵੱਡਾ ਫ਼ੈਸਲਾ: ਹੁਣ ਐਤਵਾਰ ਨੂੰ ਵੀ ਸਾਂਝ ਕੇਂਦਰਾਂ ਤੇ ਸੇਵਾ ਕੇਂਦਰਾਂ 'ਚ ਹੋਵੇਗਾ ਕੰਮ

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਨੇ ਸੂਬਾ ਭਰ ਦੇ ਸਾਰੇ 320 ਸੇਵਾ ਕੇਂਦਰਾਂ ਅਤੇ 506 ਸਾਂਝ ਕੇਂਦਰਾਂ ਦਾ ਸਮਾਂ ਵਧਾ ਦਿੱਤਾ ਹੈ ਅਤੇ ਹੁਣ ਇਹ ਕੇਂਦਰ ਐਤਵਾਰ ਨੂੰ ਵੀ ਕਾਰਜਸ਼ੀਲ ਹੋਣਗੇ। ਇਹ ਲੋਕ ਪੱਖੀ ਫ਼ੈਸਲਾ 15 ਅਪ੍ਰੈਲ, 2022 ਨੂੰ ਲਾਗੂ ਹੋ ਜਾਵੇਗਾ। ਇਸ ਉਪਰਾਲੇ ਨੂੰ ਲੋਕ ਪੱਖੀ ਦੱਸਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਲੋਕਾਂ ਨੂੰ ਸੁਚਾਰੂ ਢੰਗ ਨਾਲ ਹੋਰ ਨਾਗਰਿਕ ਕੇਂਦਰਿਤ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਉਣ ਵਿਚ ਸਹਾਈ ਹੋਵੇਗਾ। ਦੱਸਣਯੋਗ ਹੈ ਕਿ ਸਾਰੇ ਜ਼ਿਲ੍ਹਾ ਹੈੱਡਕੁਆਰਟਰਜ਼, ਸਬ-ਡਵੀਜ਼ਨ ਅਤੇ ਪੁਲੀਸ ਥਾਣਿਆਂ ਦੇ ਪੱਧਰ ਉਤੇ ਸਾਂਝ ਕੇਂਦਰ ਹਨ।

ਇਹ ਵੀ ਪੜ੍ਹੋ: ਜਲੰਧਰ ’ਚ ਬੇਖ਼ੌਫ਼ ਲੁਟੇਰੇ, ਬੈਂਕ ’ਚ ਜਾ ਰਹੇ ਪਤੀ-ਪਤਨੀ ਤੋਂ ਲੁੱਟੀ ਲੱਖਾਂ ਦੀ ਨਕਦੀ

ਇਕ ਸਰਕਾਰੀ ਬੁਲਾਰੇ ਮੁਤਾਬਕ ਸੂਬੇ ਦੇ ਸੇਵਾ ਕੇਂਦਰਾਂ ਅਤੇ ਸਾਂਝ ਕੇਂਦਰਾਂ ਦਾ ਸਮਾਂ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਦੋ ਘੰਟੇ ਵਧਾ ਦਿੱਤਾ ਗਿਆ ਅਤੇ ਇਹ ਕੇਂਦਰ ਹੁਣ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲ੍ਹੇ ਰਿਹਾ ਕਰਨਗੇ ਜਦਕਿ ਇਸ ਵੇਲੇ ਇਨ੍ਹਾਂ ਕੇਂਦਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੈ। ਸੇਵਾ ਕੇਂਦਰ ਅਤੇ ਸਾਂਝ ਕੇਂਦਰ ਹੁਣ ਹਰੇਕ ਐਤਵਾਰ ਨੂੰ ਵੀ ਕਾਰਜਸ਼ੀਲ ਹੋਣਗੇ ਅਤੇ ਸੂਬੇ ਦੇ ਨਾਗਰਿਕ ਸ਼ਨਿੱਚਰਵਾਰ ਅਤੇ ਐਤਵਾਰ ਨੂੰ ਵੀ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਸੇਵਾਵਾਂ ਹਾਸਲ ਕਰ ਸਕਣਗੇ।

ਇਹ ਵੀ ਪੜ੍ਹੋ: ਨਸ਼ੇ ਨੇ ਉਜਾੜਿਆ ਹੱਸਦਾ-ਵੱਸਦਾ ਘਰ, ਮੋਗਾ ਵਿਖੇ ਚਿੱਟੇ ਦੀ ਓਵਰਡੋਜ਼ ਕਾਰਨ ਸਾਬਕਾ ਪੁਲਸ ਮੁਲਾਜ਼ਮ ਦੀ ਮੌਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News