ਹੁਣ ਪੰਜਾਬ ''ਚ ਵੀ ਹੋਣਗੇ ਆਨਲਾਈਨ ਚਾਲਾਨ, ਲਾਈਟਾਂ ਜੰਪ ਕਰਨ ਵਾਲੇ ਪੰਜਾਬੀ ਹੋ ਜਾਣ ਸਾਵਧਾਨ
Saturday, Jan 18, 2025 - 11:47 AM (IST)
ਚੰਡੀਗੜ੍ਹ (ਵੈੱਬ ਡੈਸਕ, ਰਮਨਜੀਤ) : ਪੰਜਾਬ ਦੇ ਲੋਕਾਂ ਲਈ ਵੱਡੀ ਖ਼ਬਰ ਹੈ। ਦਰਅਸਲ ਹੁਣ ਚੰਡੀਗੜ੍ਹ ਦੀ ਤਰਜ਼ 'ਤੇ ਪੰਜਾਬ 'ਚ ਵੀ ਆਨਲਾਈਨ ਚਾਲਾਨ ਕੱਟੇ ਜਾਣਗੇ। ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਪੰਜਾਬ ਦੇ 4 ਜ਼ਿਲ੍ਹਿਆਂ 'ਚ 26 ਜਨਵਰੀ ਤੋਂ ਆਨਲਾਈਨ ਚਾਲਾਨ ਕੱਟਣੇ ਸ਼ੁਰੂ ਹੋ ਜਾਣਗੇ। ਇਨ੍ਹਾਂ ਜ਼ਿਲ੍ਹਿਆਂ 'ਚ ਮੋਹਾਲੀ, ਜਲੰਧਰ, ਅੰਮ੍ਰਿਤਸਰ ਅਤੇ ਲੁਧਿਆਣਾ ਸ਼ਾਮਲ ਹਨ। ਸੂਤਰਾਂ ਦੇ ਮੁਤਾਬਕ ਟ੍ਰੈਫਿਕ ਸਿਗਨਲਾਂ 'ਤੇ ਲਾਏ ਗਏ ਸੀ. ਸੀ. ਟੀ. ਵੀ. ਕੈਮਰਿਆਂ ਦਾ ਟ੍ਰਾਇਲ ਪੂਰਾ ਹੋ ਗਿਆ ਹੈ।
ਇਸ ਲਈ ਇਨ੍ਹਾਂ ਸ਼ਹਿਰਾਂ 'ਚ 26 ਜਨਵਰੀ ਤੋਂ ਇਹ ਪ੍ਰਣਾਲੀ ਲਾਗੂ ਕਰ ਦਿੱਤੀ ਗਈ ਹੈ। ਇਸ ਲਈ ਹੁਣ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਹਾਲਤ 'ਚ ਬਚ ਨਹੀਂ ਸਕਣਗੇ ਕਿਉਂਕਿ ਟ੍ਰੈਫਿਕ ਪੁਲਸ ਦੇ ਨਾਲ-ਨਾਲ ਹੁਣ ਕੈਮਰਿਆਂ ਦੀ ਨਿਗਰਾਨੀ ਹੇਠ ਰਹਿਣਗੇ। ਉਕਤ 4 ਜ਼ਿਲ੍ਹਿਆਂ 'ਚ ਕੈਮਰਿਆਂ ਲਈ ਕੰਟਰੋਲ ਰੂਮ ਵੀ ਬਣਾਏ ਗਏ ਹਨ, ਜਿਨ੍ਹਾਂ ਦੀ ਪੁਲਸ ਮੁਲਾਜ਼ਮ 24 ਘੰਟੇ ਨਿਗਰਾਨੀ ਕਰਨਗੇ। ਜਿਹੜੇ ਲੋਕਾਂ ਵਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕੀਤੀ ਜਾਵੇਗੀ, ਉਨ੍ਹਾਂ ਦੇ ਚਾਲਾਨ ਤਿਆਰ ਕਰਕੇ ਡਾਕ ਰਾਹੀਂ ਉਨ੍ਹਾਂ ਦੇ ਘਰ ਪਹੁੰਚਾਏ ਜਾਣਗੇ।
ਇਹ ਵੀ ਪੜ੍ਹੋ : ਪੰਜਾਬ ਦੇ ਅਸਲਾ ਲਾਇਸੈਂਸ ਧਾਰਕਾਂ ਨੂੰ ਵੱਡੀ ਰਾਹਤ, ਕਰ ਲਓ ਜਲਦੀ ਨਹੀਂ ਤਾਂ...
ਲਾਈਟਾਂ ਜੰਪ ਕਰਨ ਵਾਲੇ ਹੋ ਜਾਣ ਅਲਰਟ
ਪੰਜਾਬ 'ਚ ਜ਼ਿਆਦਾਤਰ ਲੋਕਾਂ ਵਲੋਂ ਸਭ ਤੋਂ ਜ਼ਿਆਦਾ ਰੈੱਡ ਲਾਈਟ ਜੰਪ ਕੀਤੀ ਜਾਂਦੀ ਹੈ। ਇਸ ਲਈ ਅਜਿਹੇ ਲੋਕਾਂ ਨੂੰ ਹੁਣ ਅਲਰਟ ਹੋਣ ਦੀ ਲੋੜ ਹੈ ਕਿਉਂਕਿ ਹੁਣ ਧੜਾਧੜ ਚਾਲਾਨ ਕੱਟੇ ਜਾਣਗੇ ਅਤੇ ਲੋਕਾਂ ਦੀ ਜੇਬਾਂ ਖ਼ਾਲੀ ਹੋਣਗੀਆਂ। ਇਸ ਲਈ ਜੇਕਰ ਇਸ ਤੋਂ ਬਚਣਾ ਹੈ ਕਿ ਪੂਰੀ ਤਰ੍ਹਾਂ ਨਾਲ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8