ਮਾਨ ਸਰਕਾਰ ਨੇ ਖੁੱਲ੍ਹੀ ਬਹਿਸ ਲਈ ਖਿੱਚੀ ਪੂਰੀ ਤਿਆਰੀ, ਹੁਣ ਇਸ ਜਗ੍ਹਾ ਦੀ ਕਰਵਾਈ ਬੁਕਿੰਗ

10/12/2023 3:42:41 PM

ਲੁਧਿਆਣਾ (ਵੈੱਬ ਡੈਸਕ, ਵਿੱਕੀ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਵਿਰੋਧੀਆਂ ਨਾਲ ਖੁੱਲ੍ਹੀ ਬਹਿਸ ਦੀ ਪੂਰੀ ਤਰ੍ਹਾਂ ਤਿਆਰੀ ਖਿੱਚ ਲਈ ਗਈ ਹੈ। ਇਹ ਬਹਿਸ ਤੈਅ ਸਮੇਂ ਮਤਲਬ ਕਿ ਇਕ ਨਵੰਬਰ ਨੂੰ ਹੀ ਹੋਵੇਗੀ। ਇਹ ਬਹਿਸ ਹੁਣ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਡਾ. ਮਨਮੋਹਨ ਸਿੰਘ ਆਡੀਟੋਰੀਅਮ 'ਚ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਇਸ ਦੀ ਬੁਕਿੰਗ ਕਰਵਾਈ ਗਈ ਹੈ।

ਇਹ ਵੀ ਪੜ੍ਹੋ : ਰਾਤੀਂ ਸੁੱਤੇ ਪਏ ਟੱਬਰ ਨਾਲ ਵਾਪਰ ਗਿਆ ਵੱਡਾ ਭਾਣਾ, ਕੀ ਪਤਾ ਸੀ ਇੰਨੀ ਮਾੜੀ ਚੜ੍ਹੇਗੀ ਸਵੇਰ (ਤਸਵੀਰਾਂ)

ਦੱਸਿਆ ਜਾ ਰਿਹਾ ਹੈ ਕਿ ਬਹਿਸ ਦਾ ਸਮਾਂ ਸਵੇਰੇ 11 ਵਜੇ ਦਾ ਰੱਖਿਆ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਪਹਿਲੀ ਨਵੰਬਰ ਨੂੰ ਹੋਣ ਵਾਲੀ ਖੁੱਲ੍ਹੀ ਬਹਿਸ ਲਈ ਟੈਗੋਰ ਥੀਏਟਰ ਦੀ ਬੁਕਿੰਗ ਕਰਵਾਈ ਸੀ ਪਰ ਟੈਗੋਰ ਥੀਏਟਰ ਸੁਸਾਇਟੀ ਨੇ ਇਸ ਲਈ ਨਾਂਹ ਕਰ ਦਿੱਤੀ ਸੀ। ਇਹ ਮੰਨਿਆ ਜਾ ਰਿਹਾ ਹੈ ਕਿ ਸਰਕਾਰੀ ਅਧਿਕਾਰੀਆਂ ਨੂੰ ਪਹਿਲਾਂ ਹੀ ਖ਼ਦਸ਼ਾ ਸੀ ਕਿ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕਾਰਨ ਚੰਡੀਗੜ੍ਹ 'ਚ ਪੈਂਦੇ ਟੈਗੋਰ ਥੀਏਟ ਦੀ ਬੁਕਿੰਗ 'ਚ ਕੋਈ ਅੜਿੱਕਾ ਪੈ ਸਕਦਾ ਹੈ, ਜਿਸ ਕਾਰਨ ਬਦਲਵੇਂ ਇੰਤਜ਼ਾਮ ਵੀ ਕੀਤੇ ਗਏ ਸਨ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ 50 ਵਿਦਿਆਰਥਣਾਂ ਦੀਆਂ ਇਤਰਾਜ਼ਯੋਗ ਤਸਵੀਰਾਂ ਵਾਇਰਲ! Snapchat 'ਤੇ ਹੋਈਆਂ ਅਪਲੋਡ

ਤੁਹਾਨੂੰ ਦੱਸ ਦੇਈਏ ਕਿ ਮੁੱਖ ਮੰਤਰੀ ਮਾਨ ਨੇ ਪੰਜਾਬ ਦੀਆਂ ਵਿਰੋਧੀ ਧਿਰਾਂ ਨੂੰ ਇਕ ਨਵੰਬਰ ਨੂੰ ਖੁੱਲ੍ਹੀ ਬਹਿਸ ਦਾ ਸੱਦਾ ਦਿੱਤਾ ਹੈ ਅਤੇ ਕਿਹਾ ਹੈ ਕਿ ਉਹ ਜਨਤਾ ਦੇ ਸਾਹਮਣੇ ਵਿਰੋਧੀਆਂ ਦੇ ਹਰ ਇਕ ਸਵਾਲ ਦਾ ਜਵਾਬ ਦੇਣਗੇ। ਹਾਲਾਂਕਿ ਵਿਰੋਧੀਆਂ ਵੱਲੋਂ ਉਨ੍ਹਾਂ ਦੀ ਇਸ ਗੱਲ 'ਤੇ ਸਵਾਲ-ਜਵਾਬ ਕੀਤੇ ਜਾ ਰਹੇ ਹਨ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਇਸ ਬਹਿਸ 'ਚ ਆਉਣ ਤੋਂ ਇਨਕਾਰ ਕਰਦਿਆਂ ਮੁੱਖ ਮੰਤਰੀ ਮਾਨ ਨੂੰ ਅਬੋਹਰ ਆ ਕੇ ਬਹਿਸ ਕਰਨ ਦਾ ਸੱਦਾ ਦਿੱਤਾ ਗਿਆ ਹੈ। 
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


Babita

Content Editor

Related News