ਹੁਣ ਰਾਤ ਨੂੰ 12 ਵਜੇ ਬੰਦ ਹੋਣਗੇ ਰੈਸਟੋਰੈਂਟ ਤੇ ਕਲੱਬ, ਜਾਰੀ ਹੋ ਗਏ ਨਵੇਂ ਹੁਕਮ, ਪੜ੍ਹੋ ਕੀ ਮਿਲੀ ਰਾਹਤ

Wednesday, Jul 17, 2024 - 06:54 PM (IST)

ਜਲੰਧਰ (ਬਿਊਰੋ)- ਰੈਸਟੋਰੈਂਟ ਅਤੇ ਕਲੱਬ ਹੁਣ ਰਾਤ 12 ਵਜੇ ਤੱਕ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਪੁਲਸ ਕਮਿਸ਼ਨਰੇਟ ਜਲੰਧਰ ਦੇ ਅਧਿਕਾਰ ਖੇਤਰ ਵਿੱਚ ਅਮਨ-ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਪੁਲਸ (ਇੰਵੈਸਟੀਗੇਸ਼ਨ) ਅਦਿੱਤਿਆ ਐੱਸ. ਵਾਰੀਅਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਮੁੱਚੇ ਰੈਸਟੋਰੈਂਟ, ਕਲੱਬ ਅਤੇ ਹੋਰ ਅਜਿਹੀਆਂ ਲਾਇਸੈਂਸਸ਼ੁਦਾ ਖਾਣ-ਪੀਣ ਵਾਲੀਆਂ ਥਾਵਾਂ ਅੱਧੀ ਰਾਤ 12 ਵਜੇ ਤੱਕ ਮੁਕੰਮਲ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ- ਮੰਦਿਰ 'ਚ ਮੱਥਾ ਟੇਕਣ ਗਏ ਪਰਿਵਾਰ ਨਾਲ ਵਾਪਰੀ ਅਣਹੋਣੀ, ਸਤਲੁਜ ਦਰਿਆ 'ਚ ਰੁੜੀ ਡੇਢ ਸਾਲ ਦੀ ਬੱਚੀ (ਵੀਡੀਓ)

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੁਲਸ ਕਮਿਸ਼ਨਰੇਟ ਦੀ ਹਦੂਦ ਅੰਦਰ ਕਿਸੇ ਰੈਸਟੋਰੈਂਟ, ਕਲੱਬ ਜਾਂ ਹੋਰ ਲਾਇਸੈਂਸਸ਼ੁਦਾ ਖਾਣ-ਪੀਣ ਵਾਲੀਆਂ ਥਾਵਾਂ ਵਿੱਚ ਰਾਤ 11:30 ਵਜੇ ਤੋਂ ਬਾਅਦ ਭੋਜਨ, ਪੀਣ ਵਾਲੇ ਪਦਾਰਥ ਆਦਿ ਦਾ ਕੋਈ ਆਰਡਰ ਨਹੀਂ ਲਿਆ ਜਾਵੇਗਾ ਅਤੇ ਕਿਸੇ ਵੀ ਨਵੇਂ ਗਾਹਕ ਨੂੰ ਰਾਤ 11:30 ਤੋਂ ਬਾਅਦ ਰੈਸਟੋਰੈਂਟਾਂ, ਕਲੱਬਾਂ ਜਾਂ ਹੋਰ ਲਾਇਸੈਂਸਸ਼ੁਦਾ ਖਾਣ-ਪੀਣ ਵਾਲੀ ਥਾਵਾਂ ਵਿੱਚ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸ਼ਰਾਬ ਦੀਆਂ ਦੁਕਾਨਾਂ ਨਾਲ ਲੱਗਦੇ ਅਹਾਤੇ ਰਾਤ 12 ਵਜੇ ਜਾਂ ਲਾਇਸੈਂਸ ਦੀਆਂ ਸ਼ਰਤਾਂ ਅਨੁਸਾਰ ਮੁਕੰਮਲ ਬੰਦ ਹੋ ਜਾਣੇ ਚਾਹੀਦੇ ਹਨ।

ਹੁਕਮਾਂ ਵਿੱਚ ਸਾਰੀਆਂ ਸੰਸਥਾਵਾਂ ਨੂੰ ਆਵਾਜ਼ ਦਾ ਪੱਧਰ 10 ਡੀ. ਬੀ. (ਏ) ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਡੀ. ਜੇ, ਲਾਈਵ ਆਰਕੈਸਟਰਾ/ਸਿੰਗਰ ਸਮੇਤ ਸਾਰੇ ਸਾਊਂਡ ਸਿਸਟਮ ਰਾਤ 10 ਵਜੇ ਬੰਦ ਹੋਣੇ ਚਾਹੀਦੇ ਹਨ ਜਾਂ ਉਨ੍ਹਾਂ ਦੀ ਆਵਾਜ਼ ਘੱਟ ਹੋਣੀ ਚਾਹੀਦੀ ਹੈ। ਰਾਤ 10 ਵਜੇ ਤੋਂ ਬਾਅਦ ਕਿਸੇ ਵੀ ਇਮਾਰਤ ਜਾਂ ਕੈਂਪਸ ਦੇ ਅੰਦਰ ਪੈਦਾ ਹੋਣ ਵਾਲੀ ਕੋਈ ਵੀ ਆਵਾਜ਼ ਚਾਰਦਿਵਾਰੀ ਤੋਂ ਬਾਹਰ ਨਹੀਂ ਸੁਣਾਈ ਦੇਣੀ ਚਾਹੀਦੀ। ਮਿਊਜ਼ਿਕ ਸਿਸਟਮ ਵਾਲੇ ਵਾਹਨਾਂ ਦੇ ਮਾਮਲੇ ਵਿੱਚ, ਦਿਨ ਦੇ ਕਿਸੇ ਵੀ ਸਮੇਂ ਮਿਊਜ਼ਿਕ ਸਿਸਟਮ ਦੀ ਆਵਾਜ਼ ਵਾਹਨ ਦੇ ਬਾਹਰ ਨਹੀਂ ਸੁਣਾਈ ਨਹੀਂ ਦੇਣੀ ਚਾਹੀਦੀ। ਇਹ ਹੁਕਮ 19-07-2024 ਤੋਂ 18-09-2024 ਤੱਕ ਲਾਗੂ ਰਹੇਗਾ।

ਇਹ ਵੀ ਪੜ੍ਹੋ- ਪੰਜਾਬ 'ਚ ਹੜ੍ਹ ਦਾ ਖ਼ਤਰਾ, ਜਾਰੀ ਹੋਇਆ ਅਲਰਟ ਤੇ ਬਣਾ ਦਿੱਤੇ ਗਏ ਕੰਟਰੋਲ ਰੂਮ, ਅਧਿਕਾਰੀਆਂ ਨੂੰ ਮਿਲੇ ਸਖ਼ਤ ਹੁਕਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News