ਹੁਣ ਚੰਡੀਗੜ੍ਹ ਦੇ ਸਕੂਲਾਂ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ, ਕਰਵਾਏ ਗਏ ਖ਼ਾਲੀ, ਦਹਿਸ਼ਤ ਦਾ ਮਾਹੌਲ

Monday, Apr 06, 2026 - 10:59 AM (IST)

ਹੁਣ ਚੰਡੀਗੜ੍ਹ ਦੇ ਸਕੂਲਾਂ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ, ਕਰਵਾਏ ਗਏ ਖ਼ਾਲੀ, ਦਹਿਸ਼ਤ ਦਾ ਮਾਹੌਲ

ਚੰਡੀਗੜ੍ਹ (ਵੈੱਬ ਡੈਸਕ, ਸ਼ੀਨਾ) : ਜਲੰਧਰ ਤੋਂ ਬਾਅਦ ਹੁਣ ਚੰਡੀਗੜ੍ਹ ਦੇ ਨਾਮੀ ਸਕੂਲਾਂ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ, ਜਿਸ ਤੋਂ ਬਾਅਦ ਅਧਿਆਪਕਾਂ ਅਤੇ ਮਾਪਿਆਂ 'ਚ ਡਰ ਵਾਲਾ ਮਾਹੌਲ ਬਣਿਆ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸਕੂਲਾਂ ਨੂੰ ਇਹ ਧਮਕੀ ਈਮੇਲ ਜ਼ਰੀਏ ਦਿੱਤੀ ਗਈ ਹੈ, ਜਿਸ ਤੋਂ ਬਾਅਦ ਸਕੂਲਾਂ 'ਚ ਸੁਰੱਖਿਆ ਏਜੰਸੀਆਂ ਵਲੋਂ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਜਾਰੀ ਹੋ ਗਏ ਸਖ਼ਤ ਹੁਕਮ, ਅੱਜ ਤੱਕ ਦਾ ਮਿਲਿਆ ਆਖ਼ਰੀ ਮੌਕਾ

ਰਿਪੋਰਟਾਂ ਦੇ ਮੁਤਾਬਕ ਸੈਕਟਰ-41, ਸੈਕਟਰ-32, ਸੈਕਟਰ-47 ਅਤੇ ਸੈਕਟਰ-45 ਦੇ ਸਕੂਲਾਂ ਨੂੰ ਧਮਕੀ ਭਰੀ ਈਮੇਲ ਆਈ ਹੈ। ਇਸ ਤੋਂ ਬਾਅਦ ਪੁਲਸ ਟੀਮਾਂ ਨੇ ਸਕੂਲਾਂ ਨੂੰ ਖ਼ਾਲੀ ਕਰਵਾ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਬੰਬ ਸਕੁਐਡ ਅਤੇ ਡੌਗ ਸਕੁਐਡ ਟੀਮਾਂ ਵੀ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਜਾਂਚ 'ਚ ਜੁੱਟੀਆਂ ਹੋਈਆਂ ਹਨ।

ਇਹ ਵੀ ਪੜ੍ਹੋ : ਪੈਨਸ਼ਨ ਧਾਰਕਾਂ ਲਈ ਧਿਆਨ ਦੇਣ ਯੋਗ ਖ਼ਬਰ! ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਪਹਿਲਾਂ ਵੀ ਮਿਲ ਚੁੱਕੀਆਂ ਨੇ ਧਮਕੀਆਂ

ਇਹ ਧਿਆਨਦੇਣ ਯੋਗ ਹੈ ਕਿ ਚੰਡੀਗੜ੍ਹ ਵਿੱਚ ਕਈ ਨਿੱਜੀ ਅਤੇ ਸਰਕਾਰੀ ਸਕੂਲਾਂ, ਜ਼ਿਲ੍ਹਾ ਅਦਾਲਤ, ਹਾਈਕੋਰਟ ਅਤੇ ਪਾਸਪੋਰਟ ਦਫਤਰ ਨੂੰ ਪਹਿਲਾਂ ਵੀ ਬੰਬ ਦੀ ਧਮਕੀ ਮਿਲੀ ਹੈ। ਹਾਲਾਂਕਿ ਹਰੇਕ ਤਲਾਸ਼ੀ ਦੌਰਾਨ ਕੋਈ ਸ਼ੱਕੀ ਵਸਤੂ ਜਾਂ ਵਿਸਫੋਟਕ ਬਰਾਮਦ ਨਹੀਂ ਹੋਇਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
 


author

Babita

Content Editor

Related News