ਵੱਡੀ ਖ਼ਬਰ : ਹੁਣ ਲੁਧਿਆਣਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਦੀ ਲੋਕਾਂ ਨੂੰ ਅਪੀਲ

Tuesday, Mar 10, 2026 - 09:48 AM (IST)

ਵੱਡੀ ਖ਼ਬਰ : ਹੁਣ ਲੁਧਿਆਣਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਦੀ ਲੋਕਾਂ ਨੂੰ ਅਪੀਲ

ਲੁਧਿਆਣਾ (ਵੈੱਬ ਡੈਸਕ, ਵਿੱਕੀ) : ਮਹਾਨਗਰ ਦੇ 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਸ਼ਹਿਰ ਦੇ ਸਕੂਲਾਂ 'ਚ ਹੜਕੰਪ ਮਚ ਗਿਆ ਹੈ। ਜਾਣਕਾਰੀ ਮੁਤਾਬਕ ਮੰਗਲਵਾਰ ਸਵੇਰੇ ਕਰੀਬ 7 ਵਜੇ ਈ-ਮੇਲ ਜ਼ਰੀਏ ਸੀ. ਬੀ. ਐੱਸ. ਈ. ਨਾਲ ਸਬੰਧਿਤ 3 ਸਕੂਲਾਂ ਨੂੰ ਧਮਕੀ ਭਰਿਆ ਮੈਸਜ ਮਿਲਿਆ, ਜਿਸ 'ਚ ਸਕੂਲ ਕੰਪਲੈਕਸ 'ਚ ਬੰਬ ਹੋਣ ਦੀ ਗੱਲ ਕਹੀ ਗਈ ਸੀ।

ਇਹ ਵੀ ਪੜ੍ਹੋ : ਬਿਜਲੀ ਬਿੱਲ ਭਰਨ ਨੂੰ ਲੈ ਕੇ ਪਿਆ ਨਵਾਂ ਪੰਗਾ, CPDL ਦੇ ਫ਼ੈਸਲੇ ਨੇ ਖ਼ਪਤਕਾਰਾਂ ਨੂੰ ਪਾਇਆ...

ਧਮਕੀ ਭਰੀ ਈ-ਮੇਲ ਮਿਲਦੇ ਹੀ ਸਕੂਲ ਪ੍ਰਬੰਧਨ ਨੇ ਤੁਰੰਤ ਪੁਲਸ ਅਤੇ ਪ੍ਰਸ਼ਾਸਨ ਨੂੰ ਸੂਚਨਾ ਦਿੱਤੀ। ਇਸ ਤੋਂ ਬਾਅਦ ਪੁਲਸ, ਬੰਬ ਨਿਰੋਧਕ ਟੀਮਾਂ ਅਤੇ ਡਾਗ ਸਕੁਐਡ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਸਕੂਲਾਂ 'ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ : ਵਿਧਾਨ ਸਭਾ ਬਾਹਰ ਪੰਜਾਬ ਸਰਕਾਰ 'ਤੇ ਵਰ੍ਹੇ ਪ੍ਰਤਾਪ ਸਿੰਘ ਬਾਜਵਾ, ਪੜ੍ਹੋ ਕੀ ਕਿਹਾ (ਵੀਡੀਓ)

ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਫਿਲਹਾਲ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਈ-ਮੇਲ ਭੇਜਣ ਵਾਲੇ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਘਬਰਾਉਣ ਦੀ ਲੋੜ ਨਹੀਂ ਹੈ, ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਨਾਲ ਅਲਰਟ ਹਨ ਅਤੇ ਸਥਿਤੀ 'ਤੇ ਪੂਰੀ ਤਰ੍ਹਾਂ ਨਜ਼ਰ ਰੱਖੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News