ਸੁਖਪਾਲ ਸਿੰਘ ਖਹਿਰਾ ਦੇ ਘਰ ''ਤੇ ''ਆਪ'' ਦੀ ਕਾਰਵਾਈ ਨੂੰ NPS ਢਿੱਲੋਂ ਨੇ ਦੱਸਿਆ ''ਲੋਕਤੰਤਰ ਦਾ ਘਾਣ''

Monday, Feb 23, 2026 - 03:23 PM (IST)

ਸੁਖਪਾਲ ਸਿੰਘ ਖਹਿਰਾ ਦੇ ਘਰ ''ਤੇ ''ਆਪ'' ਦੀ ਕਾਰਵਾਈ ਨੂੰ NPS ਢਿੱਲੋਂ ਨੇ ਦੱਸਿਆ ''ਲੋਕਤੰਤਰ ਦਾ ਘਾਣ''

ਚੰਡੀਗੜ੍ਹ: ਪੰਜਾਬ ਵਿੱਚ ਸਿਆਸੀ ਮਾਹੌਲ ਉਸ ਸਮੇਂ ਹੋਰ ਭਖ ਗਿਆ ਜਦੋਂ ਸੂਬੇ ਦੀ 'ਆਪ' ਸਰਕਾਰ ਦੇ ਹੁਕਮਾਂ 'ਤੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਘਰ 'ਤੇ ਪ੍ਰਸ਼ਾਸਨ ਵੱਲੋਂ 'ਪੀਲਾ ਪੰਜਾ' ਚਲਾਇਆ ਗਿਆ।  ਇਸ ਘਟਨਾ 'ਤੇ ਪ੍ਰਤੀਕਿਰਿਆ ਦਿੰਦਿਆਂ ਭਾਜਪਾ ਯੁਵਾ ਮੋਰਚਾ ਪੰਜਾਬ ਦੇ ਸਾਬਕਾ ਮਹਾਂਮੰਤਰੀ ਨਰਿੰਦਰਪਾਲ ਸਿੰਘ ਢਿੱਲੋਂ ਨੇ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿਰੁੱਧ ਇਹ ਖੁੱਲ੍ਹੇਆਮ ਧਮਕਾਉਣ ਵਾਲੀ ਕਾਰਵਾਈ ਹੈ, ਜੋ ਕਿ ਕਿਸੇ ਵੀ ਕੀਮਤ 'ਤੇ ਅਸਵੀਕਾਰਯੋਗ ਹੈ।

ਇਹ ਵੀ ਪੜ੍ਹੋ-ਸੁਖਪਾਲ ਖਹਿਰਾ ਦੇ ਹੱਕ 'ਚ ਨਿੱਤਰੇ ਮਜੀਠੀਆ, ਕਿਹਾ- 'ਆਪ' ਦੇ ਚਮਚਿਆਂ ਲਈ ਕਾਨੂੰਨ ਵੱਖਰਾ, ਵਿਰੋਧੀਆਂ ਲਈ ਵੱਖਰਾ

ਢਿੱਲੋਂ ਨੇ ਅੱਗੇ ਕਿਹਾ ਕਿ ਲੋਕਤੰਤਰ ਵਿੱਚ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣਾ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਨੇ ਸਿਆਸੀ ਪਾਰਟੀਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਰਾਜਨੀਤੀ ਤੋਂ ਉੱਪਰ ਉੱਠ ਕੇ ਇਸ ਬੇਇਨਸਾਫ਼ੀ ਵਿਰੁੱਧ ਇੱਕਜੁੱਟ ਹੋਣ।

ਇਹ ਵੀ ਪੜ੍ਹੋ- ਰਾਜਾ ਵੜਿੰਗ ਨੇ ਖਹਿਰਾ ਖ਼ਿਲਾਫ਼ 'ਆਪ' ਸਰਕਾਰ ਦੀ ਕਾਰਵਾਈ ਨੂੰ ਦੱਸਿਆ 'ਸਿਆਸੀ ਬਦਲਾਖੋਰੀ'

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News