NRIs ਲਈ ਖ਼ੁਸ਼ਖਬਰੀ, ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ, ਪੁਲਸ ਅਫਸਰਾਂ ਨੂੰ ਹਦਾਇਤਾਂ ਜਾਰੀ

Friday, Jan 03, 2025 - 06:15 PM (IST)

NRIs ਲਈ ਖ਼ੁਸ਼ਖਬਰੀ, ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ, ਪੁਲਸ ਅਫਸਰਾਂ ਨੂੰ ਹਦਾਇਤਾਂ ਜਾਰੀ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦੇਸ਼ ਭਰ 'ਚ ਆਪਣੀ ਕਿਸਮ ਦੀ ਪਹਿਲੀ ਅਤੇ ਵਿਲੱਖਣ ਪਹਿਲਕਦਮੀ ‘ਆਨਲਾਈਨ ਐੱਨ ਆਰ.ਆਈ ਮਿਲਣੀ’ ਦੀ ਸ਼ੁਰੂਆਤ ਕੀਤੀ ਹੈ। ਇਸ ਸੇਵਾ ਸੂਬਾ ਸਰਕਾਰ ਤਹਿਤ ਪ੍ਰਵਾਸੀ ਪੰਜਾਬੀਆਂ ਵੱਲੋਂ ਪ੍ਰਾਪਤ ਵਿਭਿੰਨ ਸ਼ਿਕਾਇਤਾਂ ਦਾ ਛੇਤੀ ਤੇ ਢੁੱਕਵਾਂ ਨਿਪਟਾਰਾ ਕਰ ਰਹੀ ਹੈ ਅਤੇ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਯਤਨ ਲਗਾਤਾਰ ਜਾਰੀ ਰੱਖੇ ਜਾਣਗੇ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਐੱਨ. ਆਰ. ਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਪ੍ਰਵਾਸੀ ਪੰਜਾਬੀਆਂ ਦੀਆਂ 100 ਤੋਂ ਵੱਧ ਸ਼ਿਕਾਇਤਾਂ ਸੁਣੀਆਂ ਅਤੇ ਸਬੰਧਤ ਸਿਵਲ ਅਤੇ ਪੁਲਸ ਅਧਿਕਾਰੀਆਂ ਨੂੰ ਮੌਕੇ 'ਤੇ ਹੀ ਨਿਪਟਾਰਾ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਸ਼ਿਕਾਇਤਾਂ ਅਮਰੀਕਾ, ਕੈਨੇਡਾ, ਇੰਗਲੈਂਡ, ਆਸਟ੍ਰੇਲੀਆ, ਜਰਮਨੀ, ਆਸਟਰੀਆ, ਇਟਲੀ ਅਤੇ ਅਫ਼ਰੀਕਾ ਵਿਚ ਵੱਸਦੇ ਪੰਜਾਬੀਆਂ ਨਾਲ ਸੰਬੰਧਤ ਸਨ, ਜੋ ਪ੍ਰਾਪਰਟੀ, ਨਾਜਾਇਜ਼ ਕਬਜ਼ਿਆਂ ਅਤੇ ਵਿਆਹ ਮਾਮਲਿਆਂ ਨਾਲ ਸੰਬੰਧਤ ਸਨ।

ਇਹ ਵੀ ਪੜ੍ਹੋ : ਪੰਜਾਬ ਵਾਸੀ ਦੇਣ ਧਿਆਨ, 9 ਜਨਵਰੀ ਨੂੰ ਲੈ ਕੇ ਹੋਇਆ ਵੱਡਾ ਐਲਾਨ

ਐਨ.ਆਰ.ਆਈ. ਮਿਲਣੀ ਮੌਕੇ ਧਾਲੀਵਾਲ ਨੇ ਕਿਹਾ ਕਿ ਇਸ ਵਿਲੱਖਣ ਸੇਵਾ ਰਾਹੀਂ ਪੰਜਾਬ ਸਰਕਾਰ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਦਾ ਲਗਾਤਾਰ ਨਿਪਟਾਰਾ ਕਰੇਗੀ। ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣਨ ਲਈ ਹਰ ਮਹੀਨੇ ਦੇ ਪਹਿਲੇ ਹਫਤੇ ਆਨਲਾਈਨ ਮਿਲਣੀ ਹੋਇਆ ਕਰੇਗੀ। 

ਇਹ ਵੀ ਪੜ੍ਹੋ : ਪੰਜਾਬ ਲਈ ਵੱਡੇ ਖ਼ਤਰੇ ਦੀ ਘੰਟੀ, ਹੈਰਾਨ ਕਰ ਦੇਣ ਵਾਲੀ ਰਿਪੋਰਟ ਆਈ ਸਾਹਮਣੇ

ਧਾਲੀਵਾਲ ਨੇ ਦੱਸਿਆ ਕਿ ਸਮੂਹ ਜ਼ਿਲ੍ਹਿਆਂ ਦੇ ਡੀ.ਸੀਜ਼ ਅਤੇ ਐੱਸ.ਐੱਸ.ਪੀਜ਼ ਨੂੰ ਪ੍ਰਵਾਸੀਆਂ ਪੰਜਾਬੀਆਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਅਧਾਰ 'ਤੇ ਹੱਲ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਜ਼ਿਲ੍ਹਾ ਪੱਧਰ ‘ਤੇ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਕਰਕੇ ਪ੍ਰਵਾਸੀਆਂ ਦੇ ਮਸਲੇ ਹੱਲ ਕਰਨ ਲਈ ਹੁਕਮ ਜਾਰੀ ਕੀਤੇ ਗਏ ਹਨ। ਇਸ ਮੌਕੇ ਏ.ਡੀ.ਜੀ.ਪੀ. ਐੱਨ.ਆਰ.ਆਈ. ਵਿੰਗ ਪੰਜਾਬ ਪ੍ਰਵੀਨ ਕੁਮਾਰ ਸਿਨਹਾ, ਏ.ਆਈ.ਜੀ. ਅਜਿੰਦਰ ਸਿੰਘ ਤੋਂ ਇਲਾਵਾ ਐੱਨ.ਆਰ.ਆਈ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਪਰਿਵਾਰਾਂ ਲਈ ਅਹਿਮ ਖ਼ਬਰ, ਆਯੁਸ਼ਮਾਨ ਕਾਰਡ ਨੂੰ ਲੈ ਕੇ ਆਈ ਨਵੀਂ ਅਪਡੇਟ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News