ਅੰਮ੍ਰਿਤਸਰ ‘ਚ NRI ਦੇ ਘਰ ਦਿਨ ਦਿਹਾੜੇ ਚੋਰੀ, CCTV ਤੋੜ ਕੇ ਜ਼ਰੂਰੀ ਡਾਕੂਮੈਂਟ ਲੈ ਗਏ ਚੋਰ
Tuesday, May 05, 2026 - 01:41 PM (IST)
ਅੰਮ੍ਰਿਤਸਰ (ਜ.ਬ.)- ਅੰਮ੍ਰਿਤਸਰ ਦੇ ਰਣਜੀਤ ਐਵਨਿਊ ਇਲਾਕੇ ਵਿਚ ਇੱਕ ਐਨਆਰਆਈ ਦੇ ਘਰ ਦਿਨ ਦਿਹਾੜੇ ਦਾਖਲ ਹੋ ਕੇ ਚੋਰੀ ਅਤੇ ਤੋੜਫੋੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਕੁਝ ਅਣਪਛਾਤੇ ਵਿਅਕਤੀਆਂ ਨੇ ਜ਼ਬਰਦਸਤੀ ਘਰ ਵਿੱਚ ਦਾਖਲ ਹੋ ਕੇ ਪਹਿਲਾਂ CCTV ਕੈਮਰੇ ਨੁਕਸਾਨੀਏ ਅਤੇ ਫਿਰ ਘਰ ਵਿੱਚੋਂ ਜ਼ਰੂਰੀ ਕਾਰੋਬਾਰੀ ਡਾਕੂਮੈਂਟ ਚੋਰੀ ਕਰ ਲਏ। ਇਹ ਘਟਨਾ ਨੇੜਲੇ ਘਰ ਦੇ CCTV ਕੈਮਰੇ ਵਿੱਚ ਕੈਦ ਹੋ ਗਈ, ਜਿਸ ਨਾਲ ਪੁਲਸ ਨੂੰ ਜਾਂਚ ਵਿੱਚ ਮਦਦ ਮਿਲੀ।
ਇਹ ਵੀ ਪੜ੍ਹੋ- ਪੰਜਾਬ ਦੇ ਅਧਿਆਪਕਾਂ ਲਈ ਵੱਡੀ ਚਿਤਾਵਨੀ! ਸਿੱਖਿਆ ਵਿਭਾਗ ਨੇ 14 ਮਈ ਦਿੱਤੀ ਆਖਰੀ ਤਾਰੀਖ
ਪੀੜਤ ਪਰਿਵਾਰ ਨੇ ਦੱਸਿਆ ਕਿ ਚੋਰੀ ਹੋਏ ਸਾਮਾਨ 'ਚ ਕੰਪਨੀ ਨਾਲ ਸੰਬੰਧਿਤ ਅਹਿਮ ਡਾਕੂਮੈਂਟ, ਸਾਈਨ ਕੀਤੇ ਬਲੈਂਕ ਪੇਪਰ, ਚੈਕ ਬੁੱਕਾਂ ਅਤੇ ਹੋਰ ਕੀਮਤੀ ਚੀਜ਼ਾਂ ਸ਼ਾਮਲ ਹਨ, ਜੋ ਉਨ੍ਹਾਂ ਦੇ ਕਾਰੋਬਾਰ ਲਈ ਬਹੁਤ ਮਹੱਤਵਪੂਰਨ ਹਨ। ਪਰਿਵਾਰ ਦੇ ਮੈਂਬਰ ਆਦਮਜੀਤ ਸਿੰਘ ਦੇ ਮੁਤਾਬਕ ਦੋਸ਼ੀਆਂ ਨੇ ਪਹਿਲਾਂ ਘਰ ਦੇ ਤਾਲੇ ਅਤੇ ਬਾਰੀਆਂ ਤੋੜਨ ਦੀ ਕੋਸ਼ਿਸ਼ ਕੀਤੀ ਅਤੇ ਫਿਰ ਪਾਰਕ ਵਾਲੀ ਸਾਈਡ ਤੋਂ ਅੰਦਰ ਦਾਖਲ ਹੋ ਕੇ ਵਾਰਦਾਤ ਨੂੰ ਅੰਜਾਮ ਦਿੱਤਾ। ਪੀੜਤ ਪਰਿਵਾਰ ਨੇ ਦੋਸ਼ ਲਗਾਇਆ ਕਿ ਮੁੱਖ ਮੁਲਜ਼ਮ ਵਿਸ਼ਾਲ ਚੋਪੜਾ ਪਹਿਲਾਂ ਵੀ ਉਨ੍ਹਾਂ ਨੂੰ ਧਮਕੀਆਂ ਦੇ ਚੁੱਕਾ ਸੀ ਅਤੇ ਘਰ ਦੇ ਬਾਹਰ ਆ ਕੇ ਤੰਗ ਕਰਦਾ ਰਿਹਾ ਹੈ। ਘਟਨਾ ਤੋਂ ਬਾਅਦ ਪੁਲਸ ਨੂੰ ਸੂਚਿਤ ਕੀਤਾ ਗਿਆ, ਜਿਸ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਸ ਨੇ ਵਿਸ਼ਾਲ ਚੋਪੜਾ ਨੂੰ ਗ੍ਰਿਫਤਾਰ ਕਰ ਲਿਆ। ਉਸ ਦੀ ਗੱਡੀ ਵਿੱਚੋਂ ਕੁਝ CCTV ਉਪਕਰਣ ਵੀ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ- ਪੰਜਾਬ 'ਚ 6 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਪੜ੍ਹੋ ਖਬਰ
ਥਾਣਾ ਰਣਜੀਤ ਐਵਨਿਊ ਦੇ ਐਸਐਚਓ ਰੋਬਿਨ ਹੰਸ ਦੇ ਅਨੁਸਾਰ, ਇਸ ਮਾਮਲੇ ਵਿੱਚ ਤਿੰਨ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਹੇਠ ਕੇਸ ਦਰਜ ਕੀਤਾ ਗਿਆ ਹੈ। ਇੱਕ ਦੋਸ਼ੀ ਗ੍ਰਿਫਤਾਰ ਹੋ ਚੁੱਕਾ ਹੈ, ਜਦਕਿ ਹੋਰ ਦੋ ਅਜੇ ਵੀ ਫਰਾਰ ਹਨ ਅਤੇ ਉਨ੍ਹਾਂ ਦੀ ਤਲਾਸ਼ ਜਾਰੀ ਹੈ। ਪੁਲਸ ਦਾ ਕਹਿਣਾ ਹੈ ਕਿ ਫਰਾਰ ਦੋਸ਼ੀਆਂ ਦੀ ਗ੍ਰਿਫਤਾਰੀ ਤੋਂ ਬਾਅਦ ਚੋਰੀ ਹੋਏ ਡਾਕੂਮੈਂਟਾਂ ਦੀ ਬਰਾਮਦਗੀ ਦੀ ਸੰਭਾਵਨਾ ਹੈ। ਪੀੜਤ ਪਰਿਵਾਰ ਨੇ ਪ੍ਰਸ਼ਾਸਨ ਕੋਲ ਮੰਗ ਕੀਤੀ ਹੈ ਕਿ ਫਰਾਰ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰਕੇ ਚੋਰੀ ਹੋਏ ਡਾਕੂਮੈਂਟ ਵਾਪਸ ਕਰਵਾਏ ਜਾਣ, ਤਾਂ ਜੋ ਉਨ੍ਹਾਂ ਦੇ ਕਾਰੋਬਾਰ ਨੂੰ ਹੋਰ ਨੁਕਸਾਨ ਤੋਂ ਬਚਾਇਆ ਜਾ ਸਕੇ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
