ਮੰਦਭਾਗੀ ਖ਼ਬਰ: ਪੰਜਾਬ ਦੇ NRI ਨੌਜਵਾਨ ਦੀ ਇਟਲੀ ’ਚ ਮੌਤ, ਖੇਤਾਂ ''ਚ ਕੰਮ ਕਰਦੇ ਵਾਪਰਿਆ ਹਾਦਸਾ
Sunday, Nov 17, 2024 - 06:56 PM (IST)
ਸੁਲਤਾਨਪੁਰ ਲੋਧੀ- ਇਟਲੀ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਸੁਲਤਾਨਪੁਰ ਲੋਧੀ ਦੇ ਇਕ ਨੌਜਵਾਨ ਦੀ ਖੇਤਾਂ ਵਿਚ ਕੰਮ ਕਰਦੇ ਸਮੇਂ ਟਰੈਕਟਰ ਹੇਠਾਂ ਆਉਣ ਕਰਕੇ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇਟਲੀ ਦੇ ਸੂਬੇ ਕੰਪਾਨੀਆ ਦੇ ਸ਼ਹਿਰ ਬੱਤੀ ਪਾਲੀਆ (ਸਲੇਰਨੋ) ਨੇੜੇ ਪੈਂਦੇ ਇਲਾਕਾ ਇਬੋਲੀ ਦੇ ਕੰਪੋਲੌਗੋ ਵਿਖੇ ਖੇਤਾਂ ’ਚ ਕੰਮ ਕਰ ਰਹੇ ਨੌਜਵਾਨ ਦੀ ਟਰੈਕਟਰ ਹੇਠਾਂ ਆਉਣ ਨਾਲ ਮੌਤ ਹੋ ਗਈ।
ਇਹ ਵੀ ਪੜ੍ਹੋ- ਪਹਿਲਾਂ ਔਰਤ ਦੀ ਨਹਾਉਂਦੀ ਦੀ ਬਣਾ ਲਈ ਵੀਡੀਓ, ਫਿਰ ਕੀਤਾ ਉਹ ਜੋ ਸੋਚਿਆ ਨਾ ਸੀ
ਮ੍ਰਿਤਕ ਦੀ ਪਛਾਣ ਮਨਜਿੰਦਰ ਸਿੰਘ ਵਾਸੀ ਸੁਲਤਾਨਪੁਰ ਲੋਧੀ ਦੇ ਤਾਸ਼ਪੁਰ ਪਿੰਡ ਦੇ ਰੂਪ 'ਚ ਹੋਈ ਹੈ। ਉਕਤ ਨੌਜਵਾਨ ਨਾਲ ਕੰਮ ਕਰਨ ਵਾਲੇ ਮਨਿੰਦਰ ਸਿੰਘ ਬੱਲ ਨੇ ਦੱਸਿਆ ਕਿ ਮਨਜਿੰਦਰ ਇਕੱਲਾ ਹੀ ਖੇਤਾਂ ’ਚ ਵਾਹੀ ਕਰ ਰਿਹਾ ਸੀ ਅਤੇ ਉਹ ਆਪਣੇ ਸਾਥੀਆਂ ਨਾਲ ਦੁਪਹਿਰ ਦੇ ਸਮੇਂ ਕੰਮ ਛੱਡ ਕੇ ਥੋੜ੍ਹੀ ਦੂਰ ਖੇਤਾਂ ’ਚ ਆਰਾਮ ਕਰਨ ਚਲੇ ਗਏ ਸਨ। ਇਸ ਦੌਰਾਨ ਖੇਤਾਂ ਦੇ ਮਾਲਕ ਨੇ ਉਨ੍ਹਾਂ ਨੂੰ ਫੋਨ ’ਤੇ ਦੱਸਿਆ ਕਿ ਮਨਜਿੰਦਰ ਸਿੰਘ ਰਿੰਪਾ ਨਾਲ ਵੱਡਾ ਹਾਦਸਾ ਵਾਪਰ ਗਿਆ ਹੈ। ਮਨਜਿੰਦਰ ਸਿੰਘ ਆਪਣੇ ਪਰਿਵਾਰ ਨਾਲ ਹੀ ਇਟਲੀ ਰਹਿੰਦਾ ਸੀ। ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਛੁੱਟੀ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8