ਐਨ.ਆਰ.ਆਈ.ਨੇ ਹਜ਼ੂਰ ਸਾਹਿਬ ਤੋਂ ਆਏ ਸ਼ਰਧਾਲੂਆਂ ਲਈ ਕੀਤੀ ਵੱਡੀ ਪੇਸ਼ਕਸ਼
Sunday, May 03, 2020 - 01:56 PM (IST)
ਲੁਧਿਆਣਾ (ਸਲੂਜਾ): ਦੁਨੀਆ ਦੇ ਵੱਖ-ਵੱਖ ਹਿੱਸਿਆਂ 'ਚ ਵਸੇ ਪ੍ਰਵਾਸੀ ਭਾਰਤੀਆਂ ਦਾ ਭਾਰਤ ਅਤੇ ਪੰਜਾਬ ਦੇ ਵਿਕਾਸ 'ਚ ਹਮੇਸ਼ਾ ਹੀ ਅਹਿਮ ਯੋਗਦਾਨ ਰਿਹਾ ਹੈ। ਅੱਜ ਕੋਰੋਨਾ ਵਾਇਰਸ ਦੀ ਸੰਕਟ ਦੀ ਘੜੀ 'ਚ ਅਮਰੀਕਾ ਦੇ ਕੈਲੇਫੋਰਨੀਆ ਸੂਬੇ 'ਚ ਰਹਿਣ ਵਾਲੇ ਕਾਰੋਬਾਰੀ ਪਾਲ ਸਿੰਘ ਨੇ ਇਕ ਵੱਡੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਨੰਦੇੜ ਤੋਂ ਜਿਨ੍ਹਾਂ ਸ਼ਰਧਾਲੂਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੱਸਾਂ ਭੇਜ ਕੇ ਵਾਪਸ ਪੰਜਾਬ ਲਿਆਂਦਾ ਗਿਆ ਹੈ, ਉਨ੍ਹਾਂ ਦੇ ਇਲਾਜ, ਰਿਹਾਇਸ਼ ਤੇ ਭੋਜਨ ਦਾ ਸਾਰਾ ਖਰਚਾ ਚੁੱਕਣ ਨੂੰ ਤਿਆਰ ਹਨ।
ਇਸ ਪੇਸ਼ਕਸ਼ ਦਾ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੌਰ ਬਾਵਾ, ਅਮਰੀਕਾ ਇਕਾਈ ਦੇ ਪ੍ਰਧਾਨ ਗੁਰਮੀਤ ਸਿੰਘ ਗਿੱਲ , ਪੰਜਾਬ ਪ੍ਰਧਾਨ ਕਰਨੈਲ ਸਿੰਘ ਗਿੱਲ ਤੇ ਸਰਪ੍ਰਸਤ ਕੁਲਦੀਪ ਸਿੰਘ ਘਈ ਨੇ ਪ੍ਰਵਾਸੀ ਭਾਰਤੀ ਪਾਲ ਸਿੰਘ ਕੈਲੇਫੋਰਨੀਆ ਦੀ ਇਸ ਪੇਸ਼ਕਸ਼ ਨੂੰ ਮਾਨਵਤਾ ਦੀ ਇੱਕ ਬਿਹਤਰੀਨ ਮਿਸਾਲ ਦੱਸਿਆ। ਬਾਵਾ ਨੇ ਕਿਹਾ ਕਿ ਫਾਊਂਡੇਸ਼ਨ ਵੱਲੋਂ ਅਮਰੀਕਾ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 350ਵਂੇ ਜਨਮ ਦਿਵਸ ਮੌਕੇ ਆਯੋਜਿਤ ਕੀਤੇ ਜਾਣ ਵਾਲੇ ਸਮਾਗਮ ਦੌਰਾਨ ਬਾਬਾ ਬੰਦਾ ਸਿੰਘ ਬਹਾਦਰ ਐਵਾਰਡ ਨਾਲ ਪ੍ਰਵਾਸੀ ਭਾਰਤੀ ਪਾਲ ਸਿੰਘ ਕੈਲੇਫੋਰਨੀਆਂ ਨੂੰ ਸਨਮਾਨਤ ਕੀਤਾ ਜਾਵੇਗਾ।