ਆਸਟ੍ਰੇਲੀਆ ਤੋਂ ਪੰਜਾਬ ਖਿੱਚ ਲਿਆਈ ਹੋਣੀ, ਮਾਂ ਦਾ ਇਲਾਜ ਕਰਾਉਣ ਆਏ NRI ਨੂੰ ਨਹੀਂ ਪਤਾ ਸੀ ਕਿ...
Wednesday, May 31, 2023 - 11:06 AM (IST)
ਖੰਨਾ (ਵਿਪਨ) : ਖੰਨਾ ਵਿਖੇ ਇੱਕ ਐੱਨ. ਆਰ. ਆਈ. ਆਪਣੀ ਮਾਂ ਦਾ ਇਲਾਜ ਕਰਾਉਣ ਲਈ ਆਸਟ੍ਰੇਲੀਆ ਤੋਂ ਪਰਤਿਆ ਸੀ ਪਰ ਉਸ ਨੂੰ ਕੀ ਪਤਾ ਸੀ ਇਹ ਹੋਣੀ ਹੀ ਸੀ, ਜੋ ਉਸ ਨੂੰ ਆਸਟ੍ਰੇਲੀਆ ਤੋਂ ਖਿੱਚ ਕੇ ਪੰਜਾਬ ਲਿਆਈ ਹੈ ਅਤੇ ਉਹ ਮੁੜ ਕਦੇ ਵੀ ਹੁਣ ਵਿਦੇਸ਼ ਨਹੀਂ ਜਾ ਸਕੇਗਾ। ਇਸ ਐੱਨ. ਆਰ. ਆਈ. ਦੀ ਭੇਤਭਰੇ ਹਾਲਾਤ 'ਚ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਰਮਨਦੀਪ ਸਿੰਘ (40) ਵਜੋਂ ਹੋਈ ਹੈ।
ਇਹ ਵੀ ਪੜ੍ਹੋ : CBSE ਦੇ 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਬੋਰਡ ਨੇ ਲਿਆ ਇਹ ਫ਼ੈਸਲਾ
ਉਹ ਆਪਣੀ ਮਾਂ ਦਾ ਇਲਾਜ ਕਰਾਉਣ ਲਈ ਆਸਟ੍ਰੇਲੀਆ ਤੋਂ ਵਾਪਸ ਆਇਆ ਹੋਇਆ ਸੀ। ਬੀਤੀ ਦੇਰ ਸ਼ਾਮ ਨੂੰ ਰਮਨਦੀਪ ਸਿੰਘ ਦੇ ਗਲੇ 'ਤੇ ਭਰਿੰਡ ਲੜ ਗਈ, ਜਿਸ ਮਗਰੋਂ ਉਸ ਦੀ ਹਾਲਤ ਖ਼ਰਾਬ ਹੋ ਗਈ। ਪਰਿਵਾਰਕ ਮੈਂਬਰ ਰਮਨਦੀਪ ਨੂੰ 2 ਨਿੱਜੀ ਹਸਪਤਾਲਾਂ 'ਚ ਲੈ ਕੇ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨਿਆ। ਇਸ ਮਗਰੋਂ ਪਰਿਵਾਰ ਦੇ ਲੋਕ ਰਮਨਦੀਪ ਨੂੰ ਸਰਕਾਰੀ ਹਸਪਤਾਲ ਖੰਨਾ ਲੈ ਕੇ ਆਏ।
ਇਹ ਵੀ ਪੜ੍ਹੋ : ਨਸ਼ਾ ਤਸਕਰ ਦੇ ਘਰ ਰਾਤ ਵੇਲੇ ਚੱਲੀਆਂ ਗੋਲੀਆਂ, ਪੂਰੇ ਇਲਾਕੇ 'ਚ ਪੈ ਗਿਆ ਰੌਲਾ
ਜਿੱਥੇ ਐਮਰਜੈਂਸੀ ਡਿਊਟੀ ਕਰ ਰਹੇ ਡਾਕਟਰ ਨਵਦੀਪ ਜੱਸਲ ਨੇ ਵੀ ਕੋਸ਼ਿਸ਼ ਕੀਤੀ ਪਰ ਮਰੀਜ਼ ਦੇ ਸਾਹ ਨਹੀਂ ਚੱਲ ਰਹੇ ਸੀ। ਉਸ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਡਾਕਟਰ ਨਵਦੀਪ ਜੱਸਲ ਨੇ ਕਿਹਾ ਕਿ ਪਰਿਵਾਰ ਵਾਲਿਆਂ ਅਨੁਸਾਰ ਰਮਨਦੀਪ ਨੂੰ ਭਰਿੰਡ ਲੜੀ ਹੈ ਪਰਮੌਤ ਦੇ ਅਸਲੀ ਕਾਰਨ ਪੋਸਟਮਾਰਟਮ ਰਿਪੋਰਟ 'ਚ ਹੀ ਪਤਾ ਲੱਗਣਗੇ। ਇਸ ਘਟਨਾ ਤੋਂ ਬਾਅਦ ਮ੍ਰਿਤਕ ਦੇ ਘਰ ਸੋਗ ਦਾ ਮਾਹੌਲ ਛਾ ਗਿਆ ਹੈ ਅਤੇ ਪਰਿਵਾਰਕ ਮੈਂਬਰਾਂ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ