3 ਘੰਟਿਆਂ ਲਈ ਘਰੋਂ ਬਾਹਰ ਗਏ NRI ਪਰਿਵਾਰ ਦੇ ਚੋਰਾਂ ਨੇ ਉਡਾਏ ਹੋਸ਼, ਫੁਰਤੀ ਮਾਰ ਲੈ ਗਏ ਸੋਨਾ ਤੇ ਲੱਖਾਂ ਰੁਪਏ

07/08/2021 6:21:53 PM

ਗੁਰਦਾਸਪੁਰ (ਹਰਮਨ) - ਗੁਰਦਾਸਪੁਰ ਸ਼ਹਿਰ ਦੀ ਨਬੀਪੁਰ ਕਾਲੋਨੀ ਨਾਲ ਸਬੰਧਤ ਇਕ ਐੱਨ.ਆਰ.ਆਈ ਪਰਿਵਾਰ ਅੱਜ ਸਿਰਫ਼ ਤਿੰਨ ਘੰਟੇ ਲਈ ਘਰ ਤੋਂ ਬਾਹਰ ਗਿਆ ਸੀ, ਜਿਨ੍ਹਾਂ ਦੇ ਮਗਰੋਂ ਚੋਰਾਂ ਨੇ ਫੁਰਤੀ ਦਿਖਾਉਂਦੇ ਹੋਏ ਘਰ ’ਚ ਪਏ ਲੱਖਾਂ ਰੁਪਏ ਅਤੇ ਡਾਲਰਾਂ ਸਮੇਤ ਸੋਨੇ ਦੇ ਗਹਿਣੇ ਚੋਰੀ ਕਰ ਲਏ। ਜਾਣਕਾਰੀ ਦਿੰਦੇ ਹੋਏ ਨਬੀਪੁਰ ਕਾਲੋਨੀ ਦੇ ਵਸਨੀਕ ਨਰਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਸਵੇਰੇ ਸਾਢੇ 10 ਵਜੇ ਦੇ ਕਰੀਬ ਘਰੋਂ ਨਿਕਲੇ ਸਨ, ਜਦੋਂ 2 ਵਜੇ ਦੇ ਕਰੀਬ ਉਹ ਘਰ ਵਾਪਸ ਆਏ ਤਾਂ ਮੁੱਖ ਦਰਵਾਜ਼ੇ ਦਾ ਲਾਕ ਟੁੱਟਾ ਹੋਇਆ ਸੀ। 

ਪੜ੍ਹੋ ਇਹ ਵੀ ਖ਼ਬਰ -  ਢੋਗੀਂ ਬਾਬੇ ਦਾ ਸ਼ਰਮਨਾਕ ਕਾਰਾ : ਇੱਕੋ ਪਰਿਵਾਰ ਦੀਆਂ 3 ਜਨਾਨੀਆਂ ਲੈ ਕੇ ਹੋਇਆ ਫ਼ਰਾਰ

PunjabKesari

ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਗੈਰ-ਮੌਜੂਦਗੀ ’ਚ ਅਣਪਛਾਤੇ ਚੋਰ ਘਰ ਵਿਚ ਦਾਖ਼ਲ ਹੋਏ, ਜਿਨ੍ਹਾਂ ਨੇ ਕਰੀਬ 2 ਲੱਖ ਰੁਪਏ ਨਕਦੀ, 1100 ਯੂ. ਐੱਸ. ਡਾਲਰ ਅਤੇ ਚਾਰ ਤੋਲੇ ਸੋਨਾ ਚੋਰੀ ਕਰ ਲਿਆ। ਉਨ੍ਹਾਂ ਦੱਸਿਆ ਕਿ ਹੈਰਾਨੀ ਦੀ ਗੱਲ ਹੈ ਕਿ ਚੋਰਾਂ ਨੇ ਸਿਰਫ਼ ਉਸੇ ਕਮਰੇ ਅਤੇ ਅਲਮਾਰੀ ਨੂੰ ਨਿਸ਼ਾਨਾ ਬਣਾਇਆ ਹੈ, ਜਿਸ ਵਿੱਚ ਨਕਦੀ ਅਤੇ ਸੋਨਾ ਪਿਆ ਸੀ, ਜਿਸ ਕਾਰਨ ਉਨ੍ਹਾਂ ਨੂੰ ਸ਼ੱਕ ਹੈ ਕਿ ਕਿਸੇ ਜਾਣਕਾਰ ਚੋਰ ਨੇ ਹੀ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਰੂਹ ਕੰਬਾਊ ਵਾਰਦਾਤ : ਰਾਤ ਦੇ ਹਨ੍ਹੇਰੇ ’ਚ ਵਿਅਕਤੀ ਦਾ ਕਤਲ, ਸਿਰ ਧੜ ਤੋਂ ਕੀਤਾ ਵੱਖ

ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਵਾਹਲਾ ਵੀ ਮੌਕੇ ’ਤੇ ਪਹੁੰਚੇ। ਉਨ੍ਹਾਂ ਨੇ ਨਿੱਤ ਹੋ ਰਹੀਆਂ ਚੋਰੀਆਂ ’ਤੇ ਸਵਾਲ ਖੜ੍ਹੇ ਕਰਦੇ ਹੋਏ ਕਿਹਾ ਕਿ ਪੰਜਾਬ ਵਿੱਚ ਕੋਈ ਵੀ ਸੁਰੱਖਿਅਤ ਨਹੀਂ ਹੈ। ਥਾਣਾ ਸਦਰ ਗੁਰਦਾਸਪੁਰ ਦੇ ਮੁਖੀ ਜਤਿੰਦਰਪਾਲ ਨੇ ਮੌਕੇ ’ਤੇ ਪਹੁੰਚ ਕੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ।

ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ਦਾ ਆਦੇਸ਼ ਪ੍ਰਕਾਸ਼ ਸਿੰਘ ਪੰਨੂ IAF ‘ਚ ਬਣਿਆ ਫਲਾਇੰਗ ਅਫ਼ਸਰ, ਕੈਪਟਨ ਨੇ ਦਿੱਤੀ ਵਧਾਈ


rajwinder kaur

Content Editor

Related News