ਐਨ.ਆਰ. ਆਈ. ਦੇ ਲਾਰਿਆਂ ''ਚ ਆਈ ਕੁੜੀ, ਪਹਿਲਾਂ ਘਰ ਬੁਲਾਇਆ ਅਤੇ ਫਿਰ ਖੇਡੀ ਗੰਦੀ ਖੇਡ

10/18/2016 7:10:57 PM

ਭਾਮੀਆਂ ਕਲਾਂ : ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੜਕੀ ਨਾਲ ਜਬਰ-ਜ਼ਨਾਹ ਕਰਨ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਵਿਦੇਸ਼ ਜਾਣ ਲਈ ਇਕ ਵਿਅਕਤੀ ਨੂੰ ਮਿਲਣ ਆਪਣੀ ਭੂਆ ਨਾਲ ਆਈ ਲੜਕੀ ਨਾਲ ਐੱਨ. ਆਰ. ਆਈ. ਵਿਅਕਤੀ ਵੱਲੋਂ ਲਗਭਗ ਢਾਈ ਮਹੀਨੇ ਪਹਿਲਾਂ ਉਸ ਸਮੇਂ ਕਥਿਤ ਜਬਰ-ਜ਼ਨਾਹ ਕੀਤਾ, ਜਦੋਂ ਲੜਕੀ ਦੀ ਭੂਆ ਕਿਸੇ ਕੰਮ ਲਈ ਬਾਹਰ ਗਈ ਹੋਈ ਸੀ।
ਇਸ ਤੋਂ ਬਾਅਦ ਮੌਕੇ ਦਾ ਫਾਇਦਾ ਚੁੱਕਦੇ ਹੋਏ ਉਕਤ ਵਿਅਕਤੀ ਨੇ ਲੜਕੀ ਨਾਲ ਜਬਰ-ਜ਼ਨਾਹ ਕੀਤਾ। ਜਿਸ ਤੋਂ ਬਾਅਦ ਇਸਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਪੁਲਸ ਨੇ ਮੁੱਢਲੀ ਜਾਂਚ ਤੋਂ ਬਾਅਦ ਉਕਤ ਵਿਅਕਤੀ ਖਿਲਾਫ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸੰਗਰੂਰ ਦੀ ਮੰਡੀ ਅਹਿਮਦਗੜ੍ਹ ਦੀ ਰਹਿਣ ਵਾਲੀ ਲੜਕੀ 25 ਜੁਲਾਈ ਨੂੰ ਆਪਣੀ ਭੂਆ ਨਾਲ ਉਕਤ ਐੱਨ. ਆਰ. ਆਈ. ਵਿਅਕਤੀ ਨੂੰ ਮਿਲਣ ਲਈ ਲੁਧਿਆਣਾ ਆਈ, ਜਿਸਨੇ ਉਕਤ ਲੜਕੀ ਨੂੰ ਵਿਦੇਸ਼ ਭੇਜਣ ਦਾ ਲਾਰਾ ਲਗਾਇਆ ਸੀ। ਜਮਾਲਪੁਰ ਪੁਲਸ ਦੇ ਜਾਂਚ ਅਧਿਕਾਰੀ ਏ. ਐੱਸ. ਆਈ. ਬਲਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਪੀੜਤ ਲੜਕੀ ਦੇ ਬਿਆਨਾਂ ''ਤੇ ਲਖਵੀਰ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਪਿੰਡ ਸਿਆੜ, ਲੁਧਿਆਣਾ ਖਿਲਾਫ ਮੁਕੱਦਮਾ ਦਰਜ ਕਰਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜਦਕਿ ਲੜਕੀ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ।

Gurminder Singh

This news is Content Editor Gurminder Singh